
ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਸੰਸਦ ਮੈਂਬਰ ਸਵਰਗੀ ਜਗਦੇਵ ਸਿੰਘ ਖੁਡੀਆਂ ਦੀ ਪਤਨੀ ਅਤੇ ਮੁਕਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਖੁਡੀਆਂ ਦੀ ਮਾਤਾ ਜੋਗਿੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜੋਗਿੰਦਰ ਕੌਰ ਦਾ ਸ਼ਨੀਵਾਰ ਨੂੰ ਮੁਕਤਸਰ ਜ਼ਿਲ੍ਹੇ ਦੇ ਪਿੰਡ ਖੁਡੀਆਂ ਵਿੱਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਉਹ 89 ਸਾਲ ਦੇ ਸਨ ਅਤੇ ਆਪਣੇ ਪਿੱਛੇ ਦੋ ਪੁੱਤਰ ਛੱਡ ਗਏ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਜੋਗਿੰਦਰ ਕੌਰ ਦੇ ਵਿਛੋੜੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























