-ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੰਟਾ ਘਰ ਦਾ ਕੀਤਾ ਉਦਘਾਟਨ
-ਸਕੂਲ ਦੇ ਸਲਾਨਾ ਸਮਾਰੋਹ ‘ਚ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ, ਵੱਖ-ਵੱਖ ਸਕੂਲਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ
-ਸਕੂਲ ਦੇ ਵਿਕਾਸ ਲਈ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਹੁਸ਼ਿਆਰਪੁਰ, 23 ਫਰਵਰੀ(ਤਰਸੇਮ ਦੀਵਾਨਾ )
ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਾਈਟੈਕ ਬਣਾ ਕੇ ਬੱਚਿਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ ਜੋੜਨ ਲਈ ਵਚਨਬੱਧ ਹੈ, ਇਸ ਤਹਿਤ ਹਰ ਸਕੂਲ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੰਟਾ ਘਰ ਦੇ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਕੂਲ ਨੂੰ ਸਮਾਰਟ ਸਕੂਲ ਐਲਾਨ ਕਰਦੇ ਹੋਏ ਪ੍ਰਗਟ ਕੀਤੇ। ਉਨ•ਾਂ ਰਾਜ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਉਚਾ ਚੁੱਕਣ ਲਈ ਕੀਤੇ ਜਾ ਰਹੇ ਸਰਕਾਰ ਦੇ ਯਤਨਾਂ ਤਹਿਤ ਵਾਟਰ ਹਾਰਵੈਸਟਿੰਗ ਪ੍ਰੋਜੈਕਟ ਵੀ ਸਕੂਲ ਨੂੰ ਸਮਰਪਿਤ ਕੀਤਾ। ਇਸ ਦੌਰਾਨ ਉਨ•ਾਂ ਨਾਲ ਜ਼ਿਲ•ਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਇਸ ਮੌਕੇ ਜਿਥੇ ਸਕੂਲ ਦੇ ਪ੍ਰਿੰਸੀਪਲ, ਸਮਾਜ ਸੇਵਕਾਂ ਅਤੇ ਸਵੈਸੇਵੀ ਕਲੱਬਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ, ਉਥੇ ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿੱਧੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ। ਉਨ•ਾਂ ਸਕੂਲ ਵਿੱਚ ਨਵੇਂ ਬਣੇ ਸਮਾਰਟ ਰੂਮ ਤੇ ਕੰਪਿਊਟਰ ਲੈਬ ਦੇ ਰੱਖ-ਰਖਾਵ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਈ-ਲਰਨਿੰਗ ਨੂੰ ਸਿੱਖਿਆ ਨਾਲ ਜੋੜਨ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਉਨ•ਾਂ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ।
ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਕੂਲ ਦੇ ਵਿਕਾਸ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਸਰਕਾਰੀ ਸਕੂਲਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾਣ। ਉਨ•ਾਂ ਕਿਹਾ ਕਿ ਇਸ ਸਕੂਲ ਨੇ ਦੇਸ਼ ਨੂੰ ਵੱਡੇ-ਵੱਡੇ ਅਧਿਕਾਰੀ ਤੇ ਉਦਯੋਗਪਤੀ ਦਿੱਤੇ ਹਨ। ਇਸ ਦੌਰਾਨ ਉਨ•ਾਂ ਸਕੂਲ ਦੇ ਹੋਣਹਾਰ ਬੱਚਿਆਂ ਦੇ ਨਾਲ-ਨਾਲ ਰਾਸ਼ਟਰੀ ਅਤੇ ਰਾਜ ਪੱਧਰ ‘ਤੇ ਮੈਡਲ ਜਿੱਤਣ ਵਾਲੇ 12 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ।
ਸਕੂਲ ਦੇ ਪ੍ਰਿੰਸੀਪਲ ਸ੍ਰੀ ਅਸ਼ਵਨੀ ਕੁਮਾਰ ਦੱਤਾ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਇਸ ਮੋਕੇ ਕੌਂਸਲਰ ਸ੍ਰੀਮਤੀ ਸੁਨੀਤਾ ਦੁਆ, ਸਟੇਟ ਅਵਾਰਡੀ ਅਧਿਆਕ ਸ੍ਰੀ ਦੀਪਕ ਵਸ਼ਿਸ਼ਟ, ਸ੍ਰੀ ਸ਼ੈਲੇਂਦਰ ਠਾਕੁਰ, ਸ੍ਰੀ ਸੁਰਜੀਤ ਰਾਜਾ, ਸ੍ਰੀਮਤੀ ਦਿਵਿਆ ਕਪੂਰ, ਸ੍ਰੀਮਤੀ ਸ਼ਰਮਿਲਾ ਦੇਵੀ, ਸ੍ਰੀ ਸ਼ਾਦੀ ਲਾਲ, ਸ੍ਰੀ ਦਿਲਬਾਗ ਸਿੰਘ, ਸ੍ਰੀ ਦੀਪਕ ਪੁਰੀ, ਸ੍ਰੀ ਰਾਜਿੰਦਰ ਸ਼ਰਮਾ, ਸ੍ਰੀ ਵਰਿੰਦਰ ਚੌਪੜਾ, ਸ੍ਰੀ ਗੋਪਾਲ ਕ੍ਰਿਸ਼ਨ ਵਾਸੂਦੇਵਾ, ਸ੍ਰੀ ਰਵਿੰਦਰ ਮਹਿਤਾ, ਪਿੰ੍ਰਸੀਪਲ ਲਲਿਤਾ ਦੇਵੀ, ਪ੍ਰਿੰਸੀਪਲ ਇੰਦਰਾ ਰਾਣੀ, ਪ੍ਰਿੰਸੀਪਲ ਸ੍ਰੀ ਰਾਜਨ ਅਰੋੜਾ, ਪ੍ਰਿੰਸੀਪਲ ਚਰਨ ਸਿੰਘ, ਪ੍ਰਿੰਸੀਪਲ ਰਵਿੰਦਰ ਕੌਰ, ਹੈਡਮਾਸਟਰ ਪ੍ਰੇਮ ਕੁਮਾਰ ਤੋਂ ਇਲਾਵਾ ਸਕੂਲ ਸਟਾਫ਼ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ*
ਪੋਲਿੰਗ ਸਟਾਫ਼ ਨੂੰ ਸਮੇਂ-ਸਿਰ ਦਿੱਤਾ ਜਾਵੇ ਮਾਣ ਭੱਤਾ: ਸਿਬਿਨ ਸੀ ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ...