ਸੰਗਰੂਰ 1 ਮਾਰਚ (ਵਿਸ਼ਵ ਵਾਰਤਾ)-: ਪਿਛਲੇ 5 ਮਹੀਨਿਆਂ ਤੋਂ ਸੰਗਰੂਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਭਾਵੇਂ ਬੈਰੀਕੇਡ ਲਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਕੋਠੀ ਤੋਂ ਦੂਰ ਰੋਕਣ ਦਾ ਯਤਨ ਸੀ, ਪ੍ਰੰਤੂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜੋਸ਼ ਨਾਲ ਅੱਗੇ ਵਧਿਆ ਗਿਆ, ਜਿਸ ਦੌਰਾਨ ਪੁਲਿਸ ਅਤੇ ਬੇਰੁਜ਼ਗਾਰ ਅਧਿਆਪਕਾਂ ਵਿਚਕਾਰ ਝੜਪ ਅਤੇ ਧੱਕਾ-ਮੁੱਕੀ ਵੀ ਹੋਈ, ਆਖ਼ਿਰ ਪੁਲਿਸ ਨੇ ਬੈਰੀਕੇਡ ਪਿਛਾਂਹ ਹਟਾ ਲਏ, ਜਿਸ ਉਪਰੰਤ ਬੇਰੁਜ਼ਗਾਰ ਅਧਿਆਪਕਾਂ ਨੇ ਉਥੇ ਈ ਧਰਨਾ ਲਾ ਦਿੱਤਾ। ਆਖ਼ਿਰ ਸ਼ਾਮ ਨੂੰ ਐਸ.ਡੀ.ਐੱਮ ਬਬਨਜੀਤ ਸਿੰਘ ਨੇ ਸੰਬੋਧਨ ਕਰਦਿਆਂ 4 ਮਾਰਚ ਨੂੰ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ, ਜਿਸਦੀ ਲਿਖਤੀ ਕਾਪੀ ਕੱਲ੍ਹ ਯੂਨੀਅਨ ਨੂੰ ਡਿਪਟੀ ਕਮਿਸ਼ਨਰ ਵੱਲੋਂ ਸੌਂਪੀ ਜਾਵੇਗੀ । ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਜਿਲ੍ਹਾ-ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਚਲਦਾ ਪੱਕਾ-ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਜਿਲ੍ਹਾ-ਪ੍ਰਬੰਧਕੀ ਕੰਪਲੈਕਸ ਵਿਖੇ ਪੱਕੇ-ਮੋਰਚੇ ‘ਤੇ ਇਕੱਠੇ ਹੋਣ ਉਪਰੰਤ ਸ਼ਹਿਰ ‘ਚ ਰੋਸ-ਮਾਰਚ ਕੱਢਦਿਆਂ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਖੂਬ ਭੰਡਿਆ। ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ , ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਬਾਰਡਰ-ਏਰੀਆ ਦੇ ਸਕੂਲਾਂ ‘ਚ ਅਧਿਆਪਕਾਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਨੂੰ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਕੋਝਾ ਮਜ਼ਾਕ ਕਰਾਰ ਦਿੱਤਾ ਹੈ। 2182 ਅਸਾਮੀਆਂ ਦੇ ਇਸ਼ਤਿਹਾਰ ਅਧੀਨ ਪੰਜਾਬੀ ਦੀਆਂ 60, ਹਿੰਦੀ ਦੀਆਂ 40 ਅਤੇ ਸਮਾਜਿਕ-ਸਿੱਖਿਆ ਵਿਸ਼ੇ ਦੀਆਂ 52 ਅਸਾਮੀਆਂ ਲਈ ਵਿਭਾਗ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਬੀਐੱਡ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕਾ-ਧਰਨਾ ਲਾ ਕੇ ਪੰਜਾਬ ਭਰ ‘ਚ ਖਾਲੀ ਪਈਆਂ ਅਧਿਆਪਕ ਅਸਾਮੀਆਂ ਭਰਨ ਦੀ ਮੰਗ ਕਰ ਰਹੇ ਸਨ। ਸੰਘਰਸ਼ ਦੌਰਾਨ ਪੰਜ ਵਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਲਾਠੀਚਾਰਜ ਵੀ ਸਹਿਣਾ ਪਿਆ ਹੈ। ਪੰਜਾਬ ਭਰ ‘ਚ ਕਰੀਬ 50 ਹਜ਼ਾਰ ਟੈੱਟ/ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰ ਹਨ, ਜਿਹਨਾਂ ਦਾ ਵੱਡਾ ਹਿੱਸਾ ਪੰਜਾਬੀ, ਹਿੰਦੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਵਾਲੇ ਉਮੀਦਵਾਰਾਂ ਦਾ ਹੈ, ਪਰ ਵਿਭਾਗ ਵੱਲੋਂ ਸਿਰਫ 152 ਅਸਾਮੀਆਂ ਕੱਢਣਾ ਜਿੱਥੇ ਬੇਰੁਜ਼ਗਾਰ ਅਧਿਆਪਕਾਂ ਲਈ ਕੋਝਾ-ਮਜ਼ਾਕ ਹੈ, ਉਥੇ ਸਰਕਾਰ ਵੱਲੋਂ ਖਜ਼ਾਨਾ ਭਰਨ ਲਈ ਕੀਤਾ ਗਿਆ ਯਤਨ ਹੈ। ਉਹਨਾਂ ਕਿਹਾ ਕਿ ਟੈਸਟ ਪਾਸ ਕਰਨ ਦੇ ਬਾਵਜੂਦ ਉਮੀਦਵਾਰ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ, ਹਜ਼ਾਰਾਂ ਉਮੀਦਵਾਰ ਨੌਕਰੀ ਲਈ ਨਿਰਧਾਰਤ ਉਮਰ ਦੀ ਸੀਮਾ ਵੀ ਲੰਘਾ ਚੁੱਕੇ ਹਨ, ਜਿਸ ਕਰਕੇ ਉਹ ਉਮਰ-ਹੱਦ 37 ਤੋਂ 42 ਸਾਲ ਕਰਕੇ 15 ਹਜ਼ਾਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕਰਦੇ ਹਨ, ਕਿਓਂਕਿ ਪੰਜਾਬ ਭਰ ‘ਚ ਕਰੀਬ 30 ਹਜ਼ਾਰ ਅਸਾਮੀਆਂ ਖਾਲੀ ਹਨ। ਆਗੂਆਂ ਨੇ ਕਿਹਾ ਕਿ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਭਰਾਤਰੀ ਜਥੇਬੰਦੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ-ਡਕੌਂਦਾ ਦੇ ਸਿਕੰਦਰ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਹਰਭਗਵਾਨ ਗੁਰਨੇ, ਦਾਤਾ ਸਿੰਘ ਨਮੋਲ, ਆਰਟ ਐਂਡ ਕਰਾਫ਼ਟ ਟੀਚਰਜ਼ ਯੂਨੀਅਨ ਦੇ ਗੁਰਪ੍ਰੀਤ ਲਾਲਿਆਂਵਾਲੀ, ਹਰਜਿੰਦਰ ਝੁਨੀਰ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਤਾਰਾ ਚੰਦ ਬਰੇਟਾ, ਨੌਜਵਾਨ ਭਾਰਤ ਸਭਾ ਦੇ ਨਵਕਿਰਨ ਸਿੰਘ ਨੇ ਸੰਬੋਧਨ ਕੀਤਾ। ਇਸ ਦੌਰਾਨ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਨਵਜੀਵਨ ਬਰਨਾਲਾ, ਗੁਰਦੀਪ ਮਾਨਸਾ, ਅਮਨ ਸੇਖ਼ਾ, ਅਮਨ ਬਾਵਾ, ਰਣਬੀਰ ਨਦਾਮਪੁਰ, ਸੰਦੀਪ ਗਿੱਲ, ਜਗਜੀਤ ਜੱਗੀ ਜੋਧਪੁਰ, ਕੁਲਵੰਤ ਲੌਂਗੋਵਾਲ ਹਾਜ਼ਰ ਸਨ।
ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ! ਕਈ ਮੌਜੂਦਾ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਹੋਏ ਆਪ ਚ ਸ਼ਾਮਿਲ
ਰੋਪੜ 3 ਮਈ 2024 (ਵਿਸ਼ਵ ਵਾਰਤਾ )-ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ...