ਐਸ.ਏ.ਐਸ. ਨਗਰ, ਮਾਰਚ 2:
ਸਕੱਤਰ, ਪੰਜਾਬ ਸਰਕਾਰ, ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ ਵੱਲੋਂ ਪੰਜਵੀਂ, ਅੱਠਵੀਂ,ਦਸਵੀਂ ਅਤੇ ਬਾਰ੍ਹਵੀਂ ਸ੍ਰੇਣੀ ਸਬੰਧੀ ਪ੍ਰੀਖਿਆ ਮਿਤੀ 03 ਮਾਰਚ ਤੋਂ 13 ਅਪ੍ਰੈਲ 2020 ਤੱਕ ਕਰਵਾਉਣ ਬਾਰੇ ਲਿਖਿਆ ਹੈ। ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ, ਆਈ.ਏ.ਐਸ ਨੇ ਪ੍ਰੀਖਿਆਵਾਂ ਦੇ ਸਮੇਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਜਰੂਰੀ ਸਮਝਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਿਲ੍ਹੇ ਵਿੱਚ ਨਿਸਚਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਏਰੀਆ ਵਿੱਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮਨਾਹੀ ਦੇ ਹੁਕਮ ਲਾਗੂ ਕੀਤੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਣਾਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਵਿੱਚ ਪ੍ਰੀਖਿਆਰਥੀਆਂ ਦੇ ਮਾਪੇ, ਰਿਸ਼ਤੇਦਾਰ ਅਤੇ ਆਮ ਜਨਤਾ ਇਕੱਤਰ ਨਹੀਂ ਹੋ ਸਕੇਗੀ। ਇਹ ਹੁਕਮ ਮਿਤੀ 03 ਮਾਰਚ 2020 ਤੋਂ 13 ਅਪ੍ਰੈਲ 2020 ਤੱਕ ਤੁਰੰਤ ਅਸਰ ਨਾਲ ਜਿਲ੍ਹੇ ਵਿੱਚ ਲਾਗੂ ਰਹਿਣਗੇ।