• ਲੁਧਿਆਣਾ ਜ਼ਿਲ•ੇ ਦੇ ਪਿੰਡ ਚਿਮਨਾ ਦੇ ਕਿਸਾਨ ਅਮਰਜੀਤ ਸਿੰਘ ਦੀ ਗਾਂ ਨੇ 68.800 ਕਿਲੋ ਗ੍ਰਾਂਮ ਦੁੱਧ ਦੇ ਕੇ ਇਤਿਹਾਸ ਰਚਿਆ
• ਬਾਜਵਾ ਤੇ ਰੰਧਾਵਾ ਨੇ ਪਸ਼ੂਧੰਨ ਚੈਂਪੀਅਨਸ਼ਿਪ ਦੇ ਜੇਤੂ ਪਸ਼ੂ ਪਾਲਕਾਂ ਨੂੰ 2 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ ਕੀਤੇ
• ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਵਧੀਆ ਨਸਲ ਦੇ ਪਸ਼ੂ ਪਾਲਣ ਲਈ ਉਤਸ਼ਾਹਤ ਕੀਤਾ ਜਾ ਰਿਹਾ – ਤ੍ਰਿਪਤ ਬਾਜਵਾ
• ਪੰਜਾਬ ਸਰਕਾਰ ਸੂਬੇ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਪੂਰੀ ਤਰ•ਾਂ ਸੁਹਿਰਦ – ਰੰਧਾਵਾ
ਚੰਡੀਗੜ•/ਬਟਾਲਾ, 2 ਮਾਰਚ ( ) – ਇਤਿਹਾਸਕ ਸ਼ਹਿਰ ਬਟਾਲਾ ਵਿਖੇ ਪੰਜਾਬ ਸਰਕਾਰ ਵਲੋਂ ਕਰਾਈ ਗਈ 11ਵੀਂ ਕੌਮੀ ਪਸ਼ੂਧੰਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਅੱਜ ਦੁੱਧ ਚੋਆਈ ਦੇ ਨਵੇਂ ਕੀਰਤੀਮਾਨ ਸਥਾਪਤ ਕਰਦੀ ਹੋਈ ਸ਼ਾਨੋ-ਸ਼ੌਕਤ ਨਾਲ ਨੇਪਰੇ ਚੜ• ਗਈ। ਇਸ ਪਸ਼ੂਧੰਨ ਚੈਂਪੀਅਨਸ਼ਿਪ ਦੇ ਜੇਤੂ ਪਸ਼ੂ ਪਾਲਕਾਂ ਨੂੰ 2 ਕਰੋੜ ਰੁਪਏ ਦੇ ਨਕਦ ਇਨਾਮਾਂ ਦੀ ਵੰਡ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਾਂਝੇ ਤੌਰ ‘ਤੇ ਕੀਤੀ।
11ਵੀਂ ਪਸ਼ੂਧੰਨ ਚੈਂਪੀਅਨਸ਼ਿਪ ਵਿੱਚ ਗਾਵਾਂ ਦੇ ਦੁੱਧ ਚੋਆਈ ਮੁਕਾਬਲੇ ਵਿੱਚ ਨਵਾਂ ਕੀਰਤੀਮਾਨ ਬਣਿਆ ਹੈ। ਲੁਧਿਆਣਾ ਜ਼ਿਲ•ੇ ਦੇ ਪਿੰਡ ਚਿਮਨਾ ਦੇ ਕਿਸਾਨ ਅਮਰਜੀਤ ਸਿੰਘ ਦੀ ਐੱਚ.ਐੱਫ ਗਾਂ ਨੇ ਇੱਕ ਦਿਨ ਵਿੱਚ 68.800 ਕਿਲੋ ਗ੍ਰਾਂਮ ਦੁੱਧ ਦੇ ਕੇ ਡੇਡ ਲੱਖ ਰੁਪਏ ਦਾ ਪਹਿਲਾ ਇਨਾਮ ਜਿੱਤਿਆ।ਇਸੇ ਕੈਟਾਗਰੀ ਵਿੱਚ ਸਾਂਝੇ ਤੌਰ ‘ਤੇ ਦੂਜਾ ਸਥਾਨ ਲੁਧਿਆਣਾ ਜ਼ਿਲ•ੇ ਦੇ ਪਿੰਡ ਰੋਹਲਾ ਦੇ ਕਿਸਾਨ ਸਰਬਜੀਤ ਸਿੰਘ ਦੀ ਗਾਂ ਅਤੇ ਹਰਿਆਣਾ ਦੇ ਕਰਨਾਲ ਜ਼ਿਲ•ੇ ਦੇ ਪਿੰਡ ਗਾਲਿਬ ਖੇੜੀ ਦੇ ਕਿਸਾਨ ਬਲਦੇਵ ਸਿੰਘ ਦੀ ਗਾਂ ਨੇ ਬਰਾਬਰ 66.200 ਕਿਲੋ ਗ੍ਰਾਂਮ ਦੁੱਧ ਦੇ ਕੇ ਹਾਸਲ ਕੀਤਾ। ਏਨ•ਾਂ ਦੋਵਾਂ ਪਸ਼ੂ ਪਾਲਕਾਂ ਨੂੰ 75500-75500 ਹਜ਼ਾਰ ਰੁਪਏ ਦਾ ਇਨਾਮ ਮਿਲਿਆ ਹੈ।
ਮੱਝ ਦੇ ਦੁੱਧ ਚੋਆਈ ਮੁਕਾਬਲੇ ਵਿੱਚ ਲੁਧਿਆਣਾ ਜ਼ਿਲ•ੇ ਦੇ ਪਿੰਡ ਰਾਜਪੁਰ ਦੇ ਕਿਸਾਨ ਪਰਮਜੀਤ ਸਿੰਘ ਦੀ ਮੱਝ ਸਭ ਤੋਂ ਵੱਧ 27.200 ਕਿਲੋਗ੍ਰਾਂਮ ਦੁੱਧ ਦੇ ਕੇ ਪਹਿਲੇ ਸਥਾਨ ‘ਤੇ ਰਹੀ ਅਤੇ ਉਸਨੇ ਡੇਡ ਲੱਖ ਰੁਪਏ ਦਾ ਪਹਿਲਾ ਇਨਾਮ ਜਿੱਤਿਆ। ਦੂਜਾ ਇਨਾਮ ਸਾਂਝੇ ਤੌਰ ‘ਤੇ ਫਾਜ਼ਲਿਕਾ ਜ਼ਿਲ•ੇ ਦੇ ਪਿੰਡ ਚੱਕ ਬਰੂਕ ਦੇ ਕਿਸਾਨ ਬਰਿੰਦਰ ਸਿੰਘ ਦੀ ਮੱਝ ਅਤੇ ਹਿਸਾਰ ਦੇ ਪਿੰਡ ਮੁੰਦਲ ਦੇ ਕਿਸਾਨ ਪਵਨ ਕੁਮਾਰ ਦੀਆਂ ਮੱਝ ਨੇ ਬਰਾਬਰ 21.800 ਕਿਲੋ ਗ੍ਰਾਂਮ ਦੁੱਧ ਦੇ ਹਾਸਲ ਕੀਤਾ।
ਬੱਕਰੀਆਂ ਦੇ ਦੁੱਧ ਚੋਆਈ ਮੁਕਾਬਲੇ ਵਿੱਚ ਸਭ ਤੋਂ ਵੱਧ ਦੁੱਧ ਅੰਮ੍ਰਿਤਸਰ ਜ਼ਿਲ•ੇ ਦੇ ਪਿੰਡ ਲੋਹਾਰਕਾ ਕਾਲਾ ਦੇ ਕਿਸਾਨ ਬਲਦੇਵ ਸਿੰਘ ਦੀ ਬੱਕਰੀ ਨੇ 4.466 ਕਿਲੋ ਗ੍ਰਾਂਮ ਦੁੱਧ ਦਿੱਤਾ ਅਤੇ ਪਹਿਲਾ ਸਥਾਨ ਹਾਸਲ ਕੀਤਾ। ਦੂਜਾ ਸਥਾਨ ਗੁਰਦਾਸਪੁਰ ਜ਼ਿਲ•ੇ ਦੇ ਪਿੰਡ ਭਾਰਤਵਾਲ ਦੇ ਕਿਸਾਨ ਦਾਰਾ ਦੀ ਬੱਕਰੀ ਨੇ 4.172 ਕਿਲੋ ਗ੍ਰਾਂਮ ਦੁੱਧ ਦੇ ਹਾਸਲ ਕੀਤਾ ਜਦਕਿ ਅੰਮ੍ਰਿਤਸਰ ਜ਼ਿਲ•ੇ ਦੇ ਪਿੰਡ ਸਹਿਸਰਾ ਦੇ ਕਿਸਾਨ ਹਰਮੇਸ਼ ਸਿੰਘ ਦੀ ਬੱਕਰੀ 4.012 ਕਿਲੋਗ੍ਰਾਂਮ ਦੁੱਧ ਦੇ ਕੇ ਤੀਜੇ ਸਥਾਨ ‘ਤੇ ਰਹੀ। ਇਸ ਤੋਂ ਇਲਾਵਾ 5 ਦਿਨ ਚੱਲੀ ਇਸ ਕੌਮੀ ਪਸ਼ੂ ਧੰਨ ਚੈਂਪੀਅਨਸ਼ਿਪ ਵਿੱਚ ਘੋੜੇ, ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ, ਸੂਰ, ਕੁੱਤੇ, ਪੋਲਟਰੀ ਦੇ ਨਸਲਾਂ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਨਾਲ ਪਸ਼ੂ ਪਾਲਣ ਕਿੱਤੇ ਨਾਲ ਸਬੰਧਤ ਅਤੇ ਖੇਤੀਬਾੜੀ ਨਾਲ ਸਬੰਧਤ ਵਿਚਾਰ ਗੋਸ਼ਟੀਆਂ ਵੀ ਕੀਤੀਆਂ ਗਈਆਂ। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਪਸ਼ੂਆਂ ਦੇ ਦੁੱਧ ਚੁਆਈ ਅਤੇ ਪਸ਼ੂਆਂ ਦੀਆਂ ਨਸਲਾਂ ਦੇ ਮੁਕਾਬਲਾ ਜੇਤੂ ਪਸ਼ੂ-ਪਾਲਕਾਂ ਨੂੰ 2 ਕਰੋੜ ਰੁਪਏ ਨਕਦ ਇਨਾਮ ਤਕਸੀਮ ਕੀਤੇ।
ਇਸ ਮੌਕੇ ਜੇਤੂ ਪਸ਼ੂ ਪਾਲਕਾਂ ਅਤੇ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਪਸ਼ੂ ਪਾਲਕਾਂ ਨੂੰ ਵਧਾਈ ਦਿੰਦਿਆਂ ਪਸ਼ੂ ਪਾਲਣ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੋੜਨ ਲਈ ਪੂਰੇ ਯਤਨ ਕਰ ਰਹੀ ਹੈ ਅਤੇ ਬਟਾਲਾ ਵਿਖੇ ਹੋਈ ਇਹ 11ਵੀਂ ਕੌਮੀ ਪਸ਼ੂਧੰਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ ਇਨ•ਾਂ ਯਤਨਾ ਦਾ ਹਿੱਸਾ ਹੈ। ਉਨ•ਾਂ ਕਿਹਾ ਕਿ ਇਹ ਪਸ਼ੂਧੰਨ ਚੈਂਪੀਅਨਸ਼ਿਪ ਮਾਝਾ ਖੇਤਰ ਦੇ ਕਿਸਾਨਾਂ ਨੂੰ ਪਸ਼ੂ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਉਤਸ਼ਾਹਤ ਕਰੇਗੀ। ਉਨ•ਾਂ ਕਿਹਾ ਰਾਜ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਪਸ਼ੂ ਪਾਲਕ ਵਧੀਆ ਨਸਲ ਦੇ ਪਸ਼ੂ ਪਾਲਣ ਤਾਂ ਜੋ ਉੱਹ ਵੱਧ ਦੁੱਧ ਦੀ ਪੈਦਾਵਾਰ ਲੈ ਕੇ ਮੁਨਾਫਾ ਕਮਾ ਸਕਣ। ਉਨ•ਾਂ ਕਿਹਾ ਕਿ ਵਿਭਾਗ ਵਲੋਂ ਪਸ਼ੂ ਪਾਲਕਾਂ ਨੂੰ ਵਧੀਆ ਨਸਲ ਦਾ ਸੈਕਸਡ ਸੀਮਨ ਬਹੁਤ ਘੱਟ ਕੀਮਤਾਂ ‘ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਪਸ਼ੂ ਪਾਲਣ ਅਤੇ ਡੇਅਰੀ ਦੇ ਕਿੱਤੇ ਦੀ ਸਿਖਲਾਈ ਦੇ ਰਹੀ ਹੈ ਅਤੇ ਨਾਲ ਹੀ ਸਬਸਿੱਡੀ ਉੱਪਰ ਕਰਜ਼ੇ ਦੇ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਸਫਲ ਕਿੱਤੇ ਨਾਲ ਜੋੜਿਆ ਜਾ ਸਕੇ। ਉਨ•ਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਖੁਦ ਕਿਸਾਨ ਹਨ ਅਤੇ ਉਹ ਸੂਬੇ ਦੀ ਕਿਸਾਨੀ ਦੀ ਹਾਲਤ ਤੋਂ ਬਹੁਤ ਚੰਗੀ ਤਰ•ਾਂ ਵਾਕਫ਼ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਸ. ਬਾਜਵਾ ਨੇ ਐਲਾਨ ਕੀਤਾ ਕਿ ਅਗਲੇ ਸਾਲ ਵੀ ਇਹ ਕੌਮੀ ਪਸ਼ੂਧੰਨ ਚੈਂਪੀਅਨਸ਼ਿਪ ਬਟਾਲਾ ਵਿਖੇ ਹੋਵੇਗੀ
ਇਸ ਮੌਕੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਕਿਸਾਨਾਂ ਦੀ ਆਰਥਿਕਤਾ ਦੀ ਰੀਡ ਦੀ ਹੱਡੀ ਹੈ ਅਤੇ ਸੂਬਾ ਸਰਕਾਰ ਇਸ ਵਿਭਾਗ ਦੇ ਜਰੀਏ ਕਿਸਾਨਾਂ ਦਾ ਵੱਧ ਤੋਂ ਵੱਧ ਭਲਾ ਕਰਨ ਲਈ ਕੰਮ ਕਰ ਰਹੀ ਹੈ। ਉਨ•ਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਕੇ ਵੱਡੀ ਰਾਹਤ ਦਿੱਤੀ ਹੈ। ਉਨ•ਾਂ ਕਿਹਾ ਕਿਸ ਸਹਿਕਾਰਤਾ ਵਿਭਾਗ ਵਲੋਂ ਸੂਬੇ ਵਿੱਚ ਸਰਕਾਰੀ ਸਹਿਕਾਰੀ ਖੰਡ ਮਿੱਲਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਗੰਨੇ ਦੀ ਫਸਲ ਤੋਂ ਵੱਧ ਤੋਂ ਵੱਧ ਮੁਨਾਫਾ ਮਿਲ ਸਕੇ। ਉਨ•ਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰੀ ਖੰਡ ਮਿੱਲਾਂ ਘਾਟੇ ਵਿਚੋਂ ਨਿਕਲ ਸਕੀਆਂ ਹਨ ਅਤੇ ਬਹੁਤ ਜਲਦੀ ਖੰਡ ਮਿੱਲਾਂ ਤੋਂ ਖੰਡ ਤੋਂ ਇਲਾਵਾ ਹੋਰ ਈਥਨੌਲ ਤੇਲ, ਬਿਜਲੀ ਆਦਿ ਤਿਆਰ ਕੀਤਾ ਜਾਵੇਗਾ। ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਪੂਰੀ ਤਰ•ਾਂ ਸੁਹਿਰਦ ਹੈ ਅਤੇ ਸਰਕਾਰ ਵਲੋਂ ਇਸ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਦੇ ਸਕੱਤਰ ਸ਼੍ਰੀ ਰਾਜ ਕਮਲ ਚੌਧਰੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਚੈਂਪੀਅਨਸ਼ਿਪ ਦੌਰਾਨ ਹੋਏ ਵੱਖ-ਵੱਖ ਮੁਕਾਬਲਿਆਂ ਬਾਰੇ ਵਿਸਥਾਰ ਵਿੱਚ ਦੱਸਿਆ। ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਇੰਦਰਜੀਤ ਸਿੰਘ ਨੇ ਮੇਲਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਪੰਜਾਬ, ਹਰਿਆਣਾ ਅਤੇ ਜੰਮੂ ਕਸ਼ਮੀਰ ਦੇ ਕਲਾਕਾਰਾਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਘੋੜੀਆਂ ਅਤੇ ਊਠਾਂ ਦੇ ਨਾਚ ਨੇ ਹਰ ਇੱਕ ਨੂੰ ਆਪਣੇ ਵੱਲ ਖਿਚਿਆ।
ਇਸ ਮੌਕੇ ਹੋਰਨਾ ਤੋਂ ਇਲਾਵਾ ਸਕੱਤਰ ਪਸ਼ੂ ਪਾਲਣ ਸ੍ਰੀ ਰਾਜ ਕਮਲ ਚੌਧਰੀ, ਵਿਸ਼ੇਸ਼ ਸਕੱਤਰ ਸ. ਮਨਪ੍ਰੀਤ ਸਿੰਘ ਛਤਵਾਲ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐੱਮ.ਡੀ. ਮਾਰਕਫੈਡ ਸ. ਕਮਲਦੀਪ ਸਿੰਘ ਸੰਘਾ, ਡਾਇਰੈਕਟਰ ਪਸ਼ੂ ਪਾਲਣ ਡਾ. ਇੰਦਰਜੀਤ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਡਾ. ਇੰਦਰਜੀਤ ਸਿੰਘ ਸਰਾਂ, ਵਧੀਕ ਡਿਪਟੀ ਕਮਿਸ਼ਨਰ ਤਜਿੰਦਰਪਾਲ ਸਿੰਘ ਸੰਧੂ, ਏ.ਡੀ.ਸੀ. ਵਿਕਾਸ ਰਣਬੀਰ ਸਿੰਘ ਮੂਧਲ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਐੱਸ.ਡੀ.ਐੱਮ. ਰਮਨ ਕੋਛੜ, ਜ਼ਿਲ•ਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਸਾਬਕਾ ਰਾਜ ਸਭਾ ਮੈਂਬਰ ਸ. ਭੁਪਿੰਦਰ ਸਿੰਘ ਮਾਨ, ਓ.ਐੱਸ.ਡੀ. ਗੁਰਦਰਸ਼ਨ ਸਿੰਘ ਬਾਹੀਆ, ਜਾਇੰਟ ਡਾਇਰੈਕਟਰ ਡਾ ਸਤਬੀਰ ਸਿੰਘ ਬਾਜਵਾ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਡਾ. ਸਰਬਜੀਤ ਸਿੰਘ, ਡਾ. ਗੁਰਦੇਵ ਸਿੰਘ, ਡਾ. ਕੇਵਲ ਅਰੋੜਾ, ਡਾ. ਐੱਚ.ਐੱਸ. ਕਾਹਲੋਂ, ਡਾ. ਪਵਨ ਮਲਹੋਤਰਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
——–
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...