ਚੰਡੀਗੜ੍ਹ, 7 ਮਾਰਚ (ਵਿਸ਼ਵ ਵਾਰਤਾ): ਸੰਗਰੂਰ ਜ਼ਿਲ੍ਹੇ ਦੇ ਸੁਨਾਮ ਦੀ ਰਹਿਣ ਵਾਲੀ, ਪੰਜਾਬ ਬ੍ਰਹਮਾ ਮਹਿਲਾ ਵਿੰਗ ਦੀ ਮੁਖੀ ਅਤੇ ਵਿਸ਼ਵ ਪ੍ਰਸਿੱਧ ਜੋਤਸ਼ੀ ਰੋਹਿਤ ਸ਼ਰਮਾ ਦੀ ਮਾਂ ਗੀਤਾ ਸ਼ਰਮਾ ਨੂੰ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਗੀਤਾ ਸ਼ਰਮਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸ਼ੀਰਵਾਦ ਤੋਂ ਚੇਅਰਪਰਸਨ ਬਣ ਗਈ ਹੈ, ਸ੍ਰੀਮਤੀ ਗੀਤਾ ਸ਼ਰਮਾ ਜੋ ਕਿ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਬਹੁਤ ਨੇੜਲੇ ਪਰਿਵਾਰ ਨਾਲ ਸੰਬੰਧ ਰੱਖਦੀ ਹੈ, ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੈਕਟਰੀ ਅਤੇ ਸੁਨਾਮ ਨਗਰਪਾਲਿਕਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।