• Latest
  • Trending
ਕਰੋਨਾ ਦੇ ਨਾਮ ਉਤੇ ਲੋਕਾਂ ਦੀ ਲੁੱਟ ਕਰਨ ਵਾਲਿਆਂ ਵਿਰੁੱਧ ਹੋਵੋਗੀ ਸਖਤ ਕਾਰਵਾਈ-ਸੋਨੀ

ਕਰੋਨਾ ਦੇ ਨਾਮ ਉਤੇ ਲੋਕਾਂ ਦੀ ਲੁੱਟ ਕਰਨ ਵਾਲਿਆਂ ਵਿਰੁੱਧ ਹੋਵੋਗੀ ਸਖਤ ਕਾਰਵਾਈ-ਸੋਨੀ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

3 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

3 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

3 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

5 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

7 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

7 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਦੇ ਨਾਮ ਉਤੇ ਲੋਕਾਂ ਦੀ ਲੁੱਟ ਕਰਨ ਵਾਲਿਆਂ ਵਿਰੁੱਧ ਹੋਵੋਗੀ ਸਖਤ ਕਾਰਵਾਈ-ਸੋਨੀ

March 7, 2020
in ਖਬਰਾਂ, ਪੰਜਾਬ
ਕਰੋਨਾ ਦੇ ਨਾਮ ਉਤੇ ਲੋਕਾਂ ਦੀ ਲੁੱਟ ਕਰਨ ਵਾਲਿਆਂ ਵਿਰੁੱਧ ਹੋਵੋਗੀ ਸਖਤ ਕਾਰਵਾਈ-ਸੋਨੀ
ਸਰਕਾਰ ਬਿਮਾਰੀ ਦੇ ਟਾਕਰੇ ਲਈ ਤਿਆਰ
Ñਲੋਕ ਸੁਚੇਤ ਰਹਿਣ ਅਤੇ ਕਿਸੇ ਤਰਾਂ ਦੇ ਡਰ ਵਿਚ ਨਾ ਆਉਣ
ਅੰਮ੍ਰਿਤਸਰ, 7 ਮਾਰਚ (  ਵਿਸ਼ਵ  ਵਾਰਤਾ   )-ਕੋਰੋਨਾ ਵਾਇਰਸ ਤੋਂ ਪੰਜਾਬ ਵਾਸੀਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ ਹੈ, ਪਰ ਇਸ ਲਈ ਲੋਕਾਂ ਦੇ ਵੱਡੇ ਸਾਥ ਦੀ ਲੋੜ ਹੈ, ਕਿਉਂਕਿ ਇਸ ਦਾ ਇਸ ਵੇਲੇ ਕੋਈ ਇਲਾਜ ਨਹੀਂ, ਸਿਰਫ ਪਰਹੇਜ ਅਤੇ ਸਾਵਧਾਨੀ ਹੀ ਇਸ ਤੋਂ ਸਾਨੂੰ ਬਚਾਅ ਸਕਦੀ ਹੈ। ਇਸ ਸਬੰਧੀ ਜਾਣਕਾਰੀ ਅਤੇ ਪੀੜਤ ਵਿਅਕਤੀਆਂ ਨੂੰ ਵੱਖਰਾ ਰੱਖਣਾ ਇਹੀ  ਸਭ ਤੋਂ ਵੱਡਾ ਬਚਾਅ ਹੈ। ਉਕਤ ਜਾਣਕਾਰੀ ਦਿੰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਵਿਚ 2 ਵਿਅਕਤੀ ਇਸ ਬਿਮਾਰੀ ਤੋਂ ਪੀੜਤ ਪਾਏ ਗਏ ਹਨ ਅਤੇ ਉਨਾਂ ਨੂੰ ਹਸਪਤਾਲ ਵਿਚ ਵੱਖਰਾ ਰੱਖਿਆ ਗਿਆ ਹੈ। ਦੋਵਾਂ ਦੀ ਹਾਲਤ ਵੀ ਠੀਕ ਹੈ। ਉਨਾਂ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਕਰੋਨਾ ਦੇ ਨਾਮ ਉਤੇ ਕੀਤੀ ਜਾ ਰਹੀ ਲੁੱਟ, ਜਿਸ ਵਿਚ ਮਹਿੰਗੇ ਮੁੱਲ ਤੇ ਮਾਸਕ, ਸੈਨੇਟਾਈਜ਼ਰ ਆਦਿ ਵੇਚਣਾ ਸ਼ਾਮਿਲ ਹੈ, ਨੂੰ ਗੰਭੀਰਤਾ ਨਾਲ ਲੈਂਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਦੁਕਾਨਦਾਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਉਣ। ਸ੍ਰੀ ਸੋਨੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਡਰਨ ਨਹੀਂ, ਬਲਕਿ ਸਿਹਤ ਵਿਭਾਗ ਵੱਲੋਂ ਦਿੱਤੀ ਜਾ ਰਹੀ ਜਾਣਕਾਰੀ ਉਤੇ ਅਮਲ ਕਰਨ। ਉਨਾਂ ਕਿਹਾ ਕਿ ਸਰਕਾਰ ਕੋਰੋਨਾ ਤੋਂ ਪੰਜਾਬ ਵਾਸੀਆਂ ਨੂੰ ਬਚਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸਾਡੇ ਕੋਲ ਇਸ ਆਫਤ ਨਾਲ ਨਿੱਜਠਣ ਲਈ ਪੂਰੇ ਪ੍ਰਬੰਧ ਹਨ ਪਰ ਇਸ ਵਿਚ ਤੁਹਾਡੇ ਸਾਥ ਦੀ ਵੱਡੀ ਲੋੜ ਹੈ।
ਇਸ ਮੌਕੇ ਸੰਬੋਧਨ ਕਰਦੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਹਿਸ਼ਤ ਵਿਚ ਆਕੇ ਬਿਨਾਂ ਲੋੜ ਤੋਂ ਮਾਸਕ ਆਦਿ ਨਾ ਖਰੀਦਣ, ਕਿਉਂਕਿ ਉਹ ਆਦਮੀ, ਜਿਸ ਨੇ ਪੀੜਤ ਵਿਅਕਤੀਆਂ ਦੇ ਸੰਪਰਕ ਵਿਚ ਨਹੀਂ ਜਾਣਾ ਜਾਂ ਕਿਸੇ ਭੀੜ-ਭੜਕੇ ਵਾਲੀ ਥਾਂ ਉਤੇ ਨਹੀਂ ਜਾਣਾ, ਉਸ ਨੂੰ ਮਾਸਕ ਦੀ ਕੋਈ ਲੋੜ ਨਹੀਂ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਹਵਾਈ ਅੱਡੇ ਉਤੇ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ ਅਤੇ ਵਿਦੇਸ਼ਾਂ ਵਿਚੋਂ ਆਉਣ ਵਾਲੇ ਯਾਤਰੀਆਂ ਦੀ ਸਕੈਨਿੰਗ ਹੋ ਰਹੀ ਹੈ। ਜੋ ਵੀ ਸ਼ੱਕੀ ਮਹਿਸੂਸ ਹੁੰਦਾ ਹੈ, ਉਸ ਨੂੰ ਹਸਪਤਾਲ ਵਿਚ ਰੱਖਕੇ ਉਸਦੇ ਖੂਨ ਦੀ ਜਾਂਚ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਦੋ ਵਿਅਕਤੀ, ਜਿੰਨਾ ਦੇ ਸੰਪਰਕ ਵਿਚ ਆਏ ਹਨ, ਉਨਾਂ ਸਾਰਿਆਂ ਨੂੰ ਵੀ ਲੱਭਿਆ ਜਾ ਚੁੱਕਾ ਹੈ ਅਤੇ ਉਨਾਂ ਉਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਵਿਚ ਆ ਕੇ ਘਬਰਾਉਣ ਨਾ, ਬਲਕਿ ਸਾਡੇ ਵੱਲੋਂ ਦਿੱਤੇ ਜਾ ਰਹੇ ਸੁਝਾਅ ਆਪਣੀ ਜਿੰਦਗੀ ਵਿਚ ਅਪਨਾਉਣ, ਤਾਂ ਇਸ ਬਿਮਾਰੀ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਪੀੜਤ ਜਾਂ ਸ਼ੱਕੀ ਵਿਅਕਤੀ ਤੋਂ ਘੱਟੋ ਘੱਟ 2 ਮੀਟਰ ਦੀ ਦੂਰੀ ਰੱਖੋ, ਤਾਂ ਜੋ ਕਿਟਾਣੂੰ ਤੁਹਾਡੇ ਤੱਕ ਨਾ ਆਉਣ। ਭੀੜ ਵਿਚ ਜਾਣ ਤੋਂ ਬਚੋ, ਕਿਉਂਕਿ ਉਥੇ ਕੋਣ ਪ੍ਰਭਾਵਤ ਹੈ, ਬਾਰੇ ਤਹਾਨੂੰ ਪਤਾ ਨਹੀਂ ਹੁੰਦਾ। ਜਨਤਕ ਥਾਵਾਂ ਉਤੇ ਵਰਤੇ ਜਾਣ ਵਾਲੇ ਦਰਵਾਜੇ, ਬੱਸਾਂ ਦੇ ਹੈਂਡਲ, ਲਿਫਟ ਬਟਨ, ਪੈਨ, ਮਾਊਸ, ਡਿਜ਼ੀਟਲ ਉਪਕਰਨ, ਪੌੜੀਆਂ ਦੀ ਰੇਲਿੰਗ ਆਦਿ ਗੱਲ  ਕਿ ਜਿੱਥੇ ਵੀ ਪ੍ਰਭਾਵਤ ਵਿਅਕਤੀ ਹੱਥ ਲਗਾ ਦੇਵੇ, ਉਥੋਂ ਹੀ ਤੰਦਰੁਸਤ ਵਿਅਕਤੀ ਇਸ ਦੀ ਗ੍ਰਿਫਤ ਵਿਚ ਆ ਸਕਦਾ ਹੈ, ਕਿਉਂਕਿ ਨਿਰਜੀਵ ਵਸਤੂ ਵਿਚ ਇਹ ਵਾਇਰਸ 24 ਘੰਟੇ ਤੱਕ ਰਹਿ ਸਕਦਾ ਹੈ। ਇਸ ਲਈ ਜਰੂਰੀ ਹੈ ਕਿ ਜਨਤਕ ਥਾਵਾਂ ਉਤੇ ਫਿਰਦੇ ਵਕਤ ਆਪਣੇ ਹੱਥ ਮੂੰਹ ਨੂੰ ਨਾ ਛੂਹੋ, ਦਿਨ ਵਿਚ ਘੱਟੋ-ਘੱਟ 10-12 ਵਾਰ ਸਾਬੁਣ ਨਾਲ ਚੰਗੀ ਤਰਾਂ ਹੱਥ ਧੋਵੋ, ਹਰੇਕ ਵਿਅਕਤੀ ਆਪਣਾ ਬਰਤਨ ਤੇ ਤੌਲੀਆ ਆਦਿ ਆਪੋ-ਆਪਣੇ ਵਰਤੇ। ਇਸ ਤੋਂ ਇਲਾਵਾ ਥੋੜ•ੇ-ਥੋੜ•ੇ ਵਕਫੇ ਬਾਅਦ ਗਰਮ ਪਾਣੀ ਪੀਂਦੇ ਰਹੋ।  ਇਸ ਮੌਕੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਐਸ ਐਸ ਪੀ ਸ੍ਰੀ ਵਿਕਰਮਜੀਤ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਅਨਮਜੋਤ ਕੌਰ, ਐਸਡੀਐਮ ਸ੍ਰੀ ਸ਼ਿਵਰਾਜ ਸਿੰਘ ਬੱਲ, ਪ੍ਰਿੰਸੀਪਲ ਗੁਰੂ ਨਾਨਕ ਮੈਡੀਕਲ ਕਾਲਜ ਡਾ. ਸੁਜਾਤਾ ਸ਼ਰਮਾ, ਮੈਡੀਕਲ ਸੁਪਰਡੈਂਟ ਰਮਨ ਸ਼ਰਮਾ,  ਜਿਲ•ੇ ਦੇ ਨੋਡਲ ਅਧਿਕਾਰੀ ਡਾ. Îਮਦਨ ਮੋਹਨ  ਤੇ ਹੋਰ ਸਖਸ਼ੀਅਤਾਂ ਹਾਜਰ ਸਨ।
ਕੈਪਸ਼ਨ : ਸ੍ਰੀ ਓ ਪੀ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਕੋਰੋਨਾ ਵਾਇਰਸ ਨੂੰ ਲੈ ਕੇ ਮੀਟਿੰਗ ਕਰਦੇ ਹੋਏ। ਨਾਲ ਹਨ ਸ: ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ, ਸ: ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ, ਡਾ. ਸੁਖਚੈਨ ਸਿੰਘ ਗਿੱਲ ਪੁਲਿਸ ਕਮਿਸ਼ਨਰ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

by Ankit
3 weeks ago
0

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 