![]()
2 ਕਰੋੜ ਰਪਏ ਦੀ ਲਾਗਤ ਵਾਲੇ ਫਾਇਰ ਸੇਫਟੀ ਉਪਕਰਨ ਵੀ ਦਿੱਤੇ ਨਗਰ ਨਿਗਮ ਨੂੰ
ਅੰਮ੍ਰਿਤਸਰ 7 ਮਾਰਚ:
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋ ਅੱਜ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ 13.50 ਲੱਖ ਰੁਪਏ ਨਾਲ 451 ਆਂਗਨਵਾੜੀ ਕੇਦਰਾਂ ਨੂੰ ਬੱਚਿਆ ਲਈ 451 ਵਿਦਿਅਕ ਕਿੱਟਾਂ ਦੀ ਵੰਡ ਕੀਤੀ ਗਈ। ਸ੍ਰੀ ਸੋਨੀ ਵੱਲਂੋ ਇਸ ਮੌਕੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਹੀ 2 ਕਰੋੜ ਰੁਪਏ ਦੇ ਸੇਫਟੀ ਉਪਰਕਨ ਵੀ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੇ ਗਏ।
ਸ੍ਰੀ ਸੋਨੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਛੋਟੇ ਬੱਚਿਆਂ ਲਈ ਇਹ ਕਿੱਟਾਂ ਦਿੱਤੀਆਂ ਗਈਆਂ ਹਨ। ਉਨ•ਾਂ ਦੱਸਿਆ ਕਿ ਇਨ•ਾਂ ਕਿੱਟਾਂ ਵਿੱਚ ਬੱਚਿਆਂ ਦੇ ਪੜ•ਨ ਅਤੇ ਖੇਡਣ ਦਾ ਸਾਮਾਨ ਹੈ, ਜਿਸ ਨਾਲ ਛੋਟੇ ਬੱਚੇ ਵਧੀਆ ਢੰਗ ਨਾਲ ਸਿੱਖ ਸਕਣਗੇ। ਸ੍ਰੀ ਸੋਨੀ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਦੀ ਇਹ ਬਹੁਤ ਵੱਡੀ ਮੰਗ ਸੀ, ਜਿਸਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਇਹ ਛੋਟੇ ਬੱਚੇ ਹੀ ਸਾਡੇ ਕੱਲ ਦਾ ਭਵਿੱਖ ਹਨ ਅਤੇ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਇਨ•ਾਂ ਦੀ ਸਿੱਖਿਆ ਦਾ ਪੂਰਾ ਪ੍ਰਬੰਧ ਕਰੇ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸੋਚ ਹੈ ਕਿ ਪੰਜਾਬ ਤਰੱਕੀ ਕਰੇ, ਅੱਗੇ ਵੱਧੇ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਪ੍ਰਾਪਤੀਆਂ ਕਰੇ।
ਇਸ ਮੌਕੇ ਸ੍ਰੀ ਸੋਨੀ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਹੀ 2 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ ਨੂੰ ਵਧੀਆ ਕੁਆਲਟੀ ਦੇ ਸੇਫ਼ਟੀ ਉਪਰਕਨ ਵੀ ਮੁਹੱਈਆ ਕਰਵਾਏ। ਉਨ•ਾਂ ਦੱਸਿਆ ਕਿ ਇਨ•ਾਂ ਸੇਫਟੀ ਉਪਕਰਨਾਂ ਦੇ ਨਾਲ ਹੋਣ ਵਾਲੇ ਕਿਸੇ ਵੀ ਅਣਸੁਖਾਵੀਂ ਘਟਨਾ ਤੇ ਕਾਬੂ ਪਾਇਆ ਜਾ ਸਕਦਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਸਮਾਰਟ ਸਿਟੀ ਪ੍ਰੋਜੇਕਟ ਤਹਿਤ ਅੰਤਰਰਾਸ਼ਟਰੀ ਪੱਧਰ ਤੇ ਸੇਫਟੀ ਉਪਕਰਨ ਖਰੀਦ ਕੀਤੇ ਗਏ ਹਨ।
ਇਸ ਮੌਕੇ ਬੋਲਦਿਆਂ ਸ੍ਰੀ ਸੁਨੀਲ ਦੱਤੀ ਹਲਕਾ ਵਿਧਾਇਕ ਉੱਤਰੀ ਨੇ ਕਿਹਾ ਕਿ ਆਂਗਨਵਾੜੀ ਵਰਕਰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣਾ ਕੰਮ ਕਰ ਰਹੀਆਂ ਹਨ ਅਤੇ ਅਸੀਂ ਇੰਨਾ ਦਾ ਦੇਣ ਨਹੀਂ ਦੇ ਸਕਦੇ। ਸ੍ਰੀ ਦੱਤੀ ਨੇ ਕਿਹਾ ਕਿ ਜਦੋਂ ਵੀ ਸਾਡੀ ਸਰਕਾਰ ਆਈ ਹੈ ਅਸੀਂ ਵਿਕਾਸ ਦੇ ਕੰਮ ਕੀਤੇ ਹਨ ਅਤੇ ਹੁਣ ਵੀ ਪੂਰੇ ਤੇਜੀ ਨਾਲ ਵਿਕਾਸ ਦੇ ਕੰਮ ਜਾਰੀ ਹਨ। ਉਨ•ਾਂ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਨ•ਾਂ ਵਲੋਂ ਪੂਰੀ ਤਨਦੇਹੀ ਨਾਲ ਗੁਰੂ ਦੀ ਨਗਰੀ ਦੀ ਸੇਵਾ ਕੀਤੀ ਜਾ ਰਹੀ ਹੈ।
ਇਸ ਮੌਕੇ ਨਗਰ ਨਿਗਮ ਦੇ ਮੇਅਰ ਸ: ਕਰਮਜੀਤ ਸਿੰਘ ਰਿੰਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਨਿਗਮ ਅਤੇ ਸਮਾਰਟ ਸਿਟੀ ਵਲੋਂ ਜੋ ਵੀ ਕੰਮ ਸ਼ੁਰੂ ਕੀਤੇ ਗਏ ਹਨ, ਉਹ ਪੂਰੀ ਤੇਜੀ ਨਾਲ ਚੱਲ ਰਹੇ ਹਨ। ਉਨ•ਾਂ ਦੱਸਿਆ ਕਿ ਸ਼ਹਿਰ ਦੇ 125 ਟਿਊਬਵੈਲ ਲਗਾ ਕੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰ ਦਿੱਤਾ ਗਿਆ ਹੈ। ਸ: ਰਿੰਟੂ ਨੇ ਕਿਹਾ ਕਿ 40 ਕਰੋੜ ਰੁਪਏ ਦੀ ਲਾਗਤ ਨਾਲ ਸਾਰੇ ਵਾਰਡਾਂ ਵਿਚ ਐਲਈਡੀ ਲਾਈਆਂ ਲਗਾਈਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਅੰਮ੍ਰਿਤਸਰ ਦੇ ਵਿਕਾਸ ਲਈ 100 ਕਰੋੜ ਰੁਪਏ ਦੇ ਟੈਂਡਰ ਲੱਗ ਚੁੱਕੇ ਹਨ। ਸ: ਰਿੰਟੂ ਨੇ ਦੱਸਿਆ ਕਿ 66 ਕਰੋੜ ਰੁਪਏ ਦੀ ਲਾਗਤ ਨਾਲ ਅੰਦਰੂਨ ਸ਼ਹਿਰ ਦੇ ਸੀਵਰੇਜ ਪ੍ਰਣਾਲੀ ਨੂੰ ਬਦਲਿਆ ਜਾਵੇਗਾ। ਉਨ•ਾਂ ਦੱਸਿਆ ਕਿ 25 ਕਰੋੜ ਦੀ ਲਾਗਤ ਨਾਲ ਕਸ਼ਤਰੀ ਬਾਗ ਵਿਖੇ ਇਕ ਜਿਮਨੇਜੀਅਮ ਵੀ ਬਣਾਇਆ ਜਾ ਰਿਹਾ ਹੈ ਅਤੇ ਨਗਰ ਸੁਧਾਰ ਟਰੱਸਟ ਵਲੋਂ 5 ਪੁਲਾਂ ਦੀ ਉਸਾਰੀ ਵੀ ਕਰਵਾਈ ਜਾ ਰਹੀ ਹੈ।
ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਨੂੰ ਇਨ•ਾਂ ਕਿੱਟਾਂ ਤੋਂ ਇਲਾਵਾ ਹੋਰ ਵੀ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ। ਉਨ•ਾਂ ਦੱਸਿਆ ਕਿ ਨਗਰ ਨਿਗਮ ਦਿਨ ਰਾਤ ਸ਼ਹਿਰ ਦੀ ਸਫ਼ਾਈ, ਸੀਵਰੇਜ ਵਿਵਸਥਾ ਨੂੰ ਦਰੁੱਸਤ ਕਰ ਰਿਹਾ ਹੈ ਅਤੇ ਤੇਜੀ ਨਾਲ ਵਿਕਾਸ ਦੇ ਕੰਮ ਚਲ ਰਹੇ ਹਨ।
ਇਸ ਮੌਕੇ ਸ੍ਰੀ ਦਿਨੇਸ਼ ਬੱਸੀ ਚੇਅਰਮੈਨ ਨਗਰ ਸੁਧਾਰ ਟਰੱਸਟ, ਸ੍ਰੀ ਸੰਦੀਪ ਰਿਸ਼ੀ ਵਧੀਕ ਕਮਿਸ਼ਨਰ ਨਗਰ ਨਿਗਮ, ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰੀ ਪ੍ਰਦੀਪ ਕੁਮਾਰ ਕੌਂਸਲਰ, ਸ੍ਰੀਮਤੀ ਹਰਦੀਪ ਕੌਰ ਜਿਲ•ਾ ਪ੍ਰੋਗਰਾਮ ਅਫ਼ਸਰ, ਸ੍ਰੀ ਅਸ਼ਵਨੀ ਸੇਖਰੀ ਐਸ.ਈ. ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਂਗਨਵਾੜੀ ਵਰਕਰਾਂ ਵੀ ਹਾਜ਼ਰ ਸਨ।





















