• Latest
  • Trending
ਸ੍ਰੀ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨਾਂ ਲਈ ਸਰਬੱਤ ਦਾ ਭਲਾ ਟਰੱਸਟ ਦੀ ਵੱਡੀ ਪਹਿਲ ਕਦਮੀ 

ਸ੍ਰੀ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨਾਂ ਲਈ ਸਰਬੱਤ ਦਾ ਭਲਾ ਟਰੱਸਟ ਦੀ ਵੱਡੀ ਪਹਿਲ ਕਦਮੀ 

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

3 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

3 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

3 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

5 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

7 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

8 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨਾਂ ਲਈ ਸਰਬੱਤ ਦਾ ਭਲਾ ਟਰੱਸਟ ਦੀ ਵੱਡੀ ਪਹਿਲ ਕਦਮੀ 

March 8, 2020
in ਖਬਰਾਂ, ਪੰਜਾਬ
ਸ੍ਰੀ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨਾਂ ਲਈ ਸਰਬੱਤ ਦਾ ਭਲਾ ਟਰੱਸਟ ਦੀ ਵੱਡੀ ਪਹਿਲ ਕਦਮੀ 

ਮਨਿੰਦਰ ਕੌਰ ਓਬਰਾਏ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ 107 ਸ਼ਰਧਾਲੂਆਂ ਦੇ ਜਥੇ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਡਾ.ਅੈੱਸ.ਪੀ.ਸਿੰਘ ਓਬਰਾਏ ਬਣੇ ਹੁਣ 52 ਸਪੈਸ਼ਲ ਲੋਕਾਂ ਲਈ ਆਵਾਜ਼

ਟਰੱਸਟ ਵੱਲੋਂ ਹੁਣ 1100 ਦੀ ਥਾਂ 2500 ਸ਼ਰਧਾਲੂਆਂ ਨੂੰ ਇਸ ਸਾਲ ਕਰਵਾਏ ਜਾਣਗੇ ਦਰਸ਼ਨ

ਚੰਡੀਗੜ੍ਹ/ਮੋਹਾਲੀ,8 ਮਾਰਚ -ਮਨੁੱਖਤਾ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ ’ਸਰਬੱਤ ਦੇ ਭਲੇ’ ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਅੈੱਸ.ਪੀ.ਸਿੰਘ ਓਬਰਾਏ ਵੱਲੋਂ ਗੁਰੂ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਸਾਲੀ ਪਹਿਲਕਦਮੀ ਕਰਦਿਆਂ ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚ ‘ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਵਾਉਣ ਦੇ ਚੁੱਕੇ ਬੀੜੇ ਤਹਿਤ ਅੱਜ ਡਾ.ਓਬਰਾਏ ਦੇ ਧਰਮ ਪਤਨੀ ਮਨਿੰਦਰ ਕੌਰ ਓਬਰਾਏ ਨੇ 107 ਸ਼ਰਧਾਲੂਆਂ ਦੇ ਇੱਕ ਜਥਾ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਝੰਡੀ ਵਿਖਾ ਕੇ ਰਵਾਨਾ ਕੀਤਾ।
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਨਿੰਦਰ ਕੌਰ ਓਬਰਾਏ ਨੇ ਦੱਸਿਆ ਕਿ ਲਾਂਘਾ ਖੁੱਲਣ ਕਾਰਨ ਬਾਬੇ ਨਾਨਕ ਦੇ ਦਰ ਦੇ ਦਰਸ਼ਨ ਕਰਨ ਲਈ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਮਨਾਂ ਅੰਦਰ ਭਾਰੀ ਚਾਅ ਤੇ ਉਤਸ਼ਾਹ ਹੈ ਪਰ  ਡਾ: ਐਸ.ਪੀ.ਸਿੰਘ ਓਬਰਾਏ ਦੇ ਧਿਆਨ ‘ਚ ਆਇਆ ਸੀ ਕਿ ਲੰਮੀ-ਚੌੜੀ ਕਾਗ਼ਜ਼ੀ ਕਾਰਵਾਈ ਅਤੇ ਇਸ ਯਾਤਰਾ ਦੌਰਾਨ ਆਉਣ ਵਾਲਾ ਖਰਚ  ਹਰੇਕ ਸ਼ਰਧਾਲੂ ਦੀ ਜੇਬ ਨਹੀਂ ਚੁੱਕ ਰਹੀ। ਜਦ ਕਿ ਉਨ੍ਹਾਂ ਦੀ  ਇੱਛਾ ਹੈ ਕਿ ਵੱਧ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਣ। ਜਿਸ ਕਰਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਫੈਸਲੇ ਅਨੁਸਾਰ ਪਹਿਲੇ ਪੜਾਅ ਤਹਿਤ 30 ਨਵੰਬਰ 2020 ਤੱਕ 1100 ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚੇ ‘ਤੇ ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਦਾ ਫ਼ੈਸਲਾ ਕੀਤਾ ਸੀ ਪਰ ਹੁਣ ਸੰਗਤਾਂ ਦੇ ਉਤਸ਼ਾਹ ਨੂੰ ਵੇਖਦਿਆਂ ਹੋਇਆਂ ਹੁਣ ਟਰੱਸਟ ਨੇ 1100 ਦੀ ਥਾਂ 2500 ਸ਼ਰਧਾਲੂਆਂ ਨੂੰ ਦਰਸ਼ਨ ਕਰਾਉਣ ਦਾ ਫੈਸਲਾ ਲਿਆ ਹੈ ।
ਉਨ੍ਹਾਂ ਦੱਸਿਆ ਕਿ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਜਾਣ ਵਾਲੇ ਜੱਥੇ ਵਿੱਚ 107 ਸ਼ਰਧਾਲੂ ਸ਼ਾਮਿਲ ਹਨ,ਜਿਨ੍ਹਾਂ ਵਿੱਚ 44 ਮਰਦ ਤੇ 8 ਅੌਰਤਾਂ ਭਾਵ 52 ਸ਼ਰਧਾਲੂ ਅਜਿਹੇ ਵੀ ਸ਼ਾਮਿਲ ਹਨ ਜੋ ਨਾ ਤਾਂ ਬੋਲ ਸਕਦੇ ਹਨ ਤੇ ਨਾ ਹੀ ਸੁਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੁੱਚੇ ਜਥੇ ਲਈ ਰਸਤੇ ‘ਚ ਖਾਣ ਪੀਣ ਦਾ ਪ੍ਰਬੰਧ ਵੀ ਟਰੱਸਟ ਵੱਲੋਂ ਕੀਤਾ ਗਿਆ ਹੈ ।
ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਆਪਣੇ ਖਰਚੇ ਤੇ ਆਉਂਦੇ ਕੁਝ ਦਿਨਾਂ ‘ਚ ਹੋਰ ਜਥੇ ਵੀ ਦਰਸ਼ਨਾਂ ਲਈ ਭੇਜੇ ਜਾ ਰਹੇ ਹਨ। ਜਿਨ੍ਹਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ 51 ਵਿਦਿਆਰਥੀ ਯੂਨੀਵਰਸਿਟੀ ਦੇ ਵੀ.ਸੀ.ਦੀ ਅਗਵਾਈ ਹੇਠ ਜਾਣਗੇ ਜਦ ਕਿ ਗੁਰਮਤਿ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ ਦੇ 51 ਵਿਦਿਆਰਥੀ ਵਿਭਾਗ ਦੇ ਮੁਖੀ ਦੀ ਅਗਵਾਈ ਹੇਠ ਯੂਨੀਵਰਸਿਟੀ ਤੋਂ ਰਵਾਨਾ ਹੋਣਗੇ ਅਤੇ ਸਿੱਖ ਮਾਰਸ਼ਲ ਆਰਟ ਗਤਕਾ ਨਾਲ ਸਬੰਧਤ 51 ਲੜਕੇ-ਲੜਕੀਆਂ ਗੱਤਕਾ ਕੋਚ ਗੁਰਵਿੰਦਰ ਕੌਰ ਖਾਲਸਾ ਦੀ ਅਗਵਾਈ ਹੇਠ ਸੀਚੇਵਾਲ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਗੱਤਕੇ ਨਾਲ ਸਬੰਧਤ ਲੜਕੇ ਲੜਕੀਆਂ  ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਪਹੁੰਚ ਕੇ ਸੰਗਤਾਂ ਨੂੰ ਗੱਤਕੇ ਦੇ ਜੌਹਰ ਵੀ ਵਿਖਾਉਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਹੁਣ ਅਜਿਹੇ ਸ਼ਰਧਾਲੂਆਂ ਦੇ ਪਾਸਪੋਰਟ ਵੀ ਅਾਪਣੇ ਖਰਚ ‘ਤੇ ਬਣਵਾ ਕੇ ਦੇ ਰਹੀ ਹੈ,ਜੋ ਅਾਪ ਪਾਸਪੋਰਟ ਨਹੀਂ ਬਣਵਾ ਸਕਦੇ। ਦੱਸਣਯੋਗ ਹੈ ਕਿ ਟਰੱਸਟ ਰਾਹੀਂ ਦਰਸ਼ਨ ਕਰਨ ਜਾਣ ਲਈ ਚੁਣੇ ਗਏ ਸ਼ਰਧਾਲੂ ਦਾ ਟਰੱਸਟ ਵੱਲੋਂ ਹੀ ਅਾਨਲਾਈਨ ਅਪਲਾਈ ਕੀਤਾ ਜਾਂਦਾ ਹੈ ਅਤੇ ਸਰਕਾਰ ਵੱਲੋਂ ਮਨਜ਼ੂਰੀ ਮਿਲ ਜਾਣ ਉਪਰੰਤ ਟਰੱਸਟ ਫਿਰ ਉਸ ਸ਼ਰਧਾਲੂ ਦਾ ਘਰ ਤੋਂ ਲੈ ਕੇ ਦਰਸ਼ਨ ਕਰਨ ਉਪਰੰਤ ਫਿਰ ਘਰ ਤੱਕ ਪਹੁੰਚਣ ਦਾ ਸਾਰਾ ਖ਼ਰਚ ਅਾਪ ਕਰਦਾ ਹੈ । ਉਨ੍ਹਾਂ ਕਿਹਾ ਕਿ ਜੋ ਅਾਮ ਸ਼ਰਧਾਲੂ ਖਰਚ ਤਾਂ ਅਾਪ ਕਰ ਸਕਦੇ ਹਨ ਪਰ ਉਨਾਂ ਨੂੰ ਫ਼ਾਰਮ ਅਾਦਿ ਭਰਨ ‘ਚ ਦਿੱਕਤ ਅਾ ਰਹੀ ਹੈ ਉਹ ਵੀ ਸੰਪਰਕ ਕਰ ਸਕਦੇ ਹਨ। ਟਰੱਸਟ ਦੀ ਸੇਵਾ ਦਾ ਲਾਭ ਲੈਣ ਦੇ ਚਾਹਵਾਨ ਸ਼ਰਧਾਲੂ ਟਰੱਸਟ ਦੇ ਜਲੰਧਰ ਵਿਚਲੇ ਦਫ਼ਤਰ ਦੇ ਹੈਲਪ ਲਾਈਨ ਨੰਬਰ 01815096900 ਤੇ ਸਵੇਰੇ 9 ਤੋਂ ਸ਼ਾਮ 5.30 ਵਜੇ ਤੱਕ ਸੰਪਰਕ ਕਰ ਸਕਦੇ ਹਨ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 