ਮੋਹਾਲੀ 08 ਮਾਰਚ( ਵਿਸ਼ਵ ਵਾਰਤਾ)-ਉੱਘੇ ਸਮਾਜ ਸੇਵਕ ਰਾਜਿੰਦਰ ਸਿੰਘ ਬਡਹੇੜੀ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਸੂਬਾ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਵੀ ਹਨ ਨੇ ਪ੍ਰੈੱਸ ਬਿਆਨ ਰਾਹੀਂ ਰਾਜਪਾਲ ਪੰਜਾਬ ਅਤੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਸ਼ਾਸ਼ਕ ਸ੍ਰੀ ਵੀ ਪੀ ਸਿੰਘ ਬਦਨੌਰ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਹਰਿਆਣਾ ਸ੍ਰੀ ਮਨੋਹਰ ਲਾਲ ਖੱਟਰ ਨੂੰ ਅਪੀਲ ਹੈ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਇਤਿਆਹਤ ਵੱਜੋਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਸੂਬਿਆਂ ਵਿੱਚ 31ਮਾਰਚ 2020 ਤੀਕ ਹਰ ਤਰ੍ਹਾਂ ਦੇ ਸਰਕਾਰੀ ਅਤੇ ਗ਼ੈਰਸਰਕਾਰੀ ਇਕੱਠਾਂ,ਰੈਲੀਆਂ, ਧਰਨਿਆਂ ਅਤੇ ਰੈਲੀਆਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਜੋ ਕਰੋਨਾਵਾਇਰਸ ਦੀ ਨਾਮੁਰਾਦ ਖਤਰਨਾਕ ਬਿਮਾਰੀ ਨੂੰ ਵਧਣ ਤੋਂ ਰੋਕਣ ਲਈ ਤਸੱਲੀਬਖਸ਼ ਪ੍ਬੰਧ ਹੋ ਸਕਣ ।ਬਡਹੇੜੀ ਨੇ ਆਖਿਆ ਕਿ ਕਿ ਕਰੋਨਾਵਾਇਰਸ ਦਾ ਸਹਿਮ ਜਨਤਾ ਵਿੱਚ ਜਰੂਰ ਹੈ ਪਰ ਇਸ ਖਤਰਨਾਕ ਬਿਮਾਰੀ ਤੋਂ ਬਚਣ ਲਈ ਪਰਹੇਜ਼ ਦੀ ਜਾਣਕਾਰੀ ਨਹੀਂ ਹੈ ਜਾਂ ਅਵੇਸਲਾਪਣ ਹੈ ਇਸ ਲਈ ਇਲਾਜ਼ ਨਾਲੋਂ ਪਰਹੇਜ਼ ਦੀ ਧਾਰਨਾ ਨੂੰ ਸੁਚਾਰੂ ਢੰਗ ਨਾਲ ਅਪਨਾਉਣ ਲਈ ਜਨਤਾ ਨੂੰ ਜਾਗਰੂਕ ਕਰਨ ਲਈ ਸਹਾਇਤਾ ਪ੍ਦਾਨ ਹੋ ਸਕੇ ਇਸ ਲਈ ਸਰਕਾਰ ਦੀ ਸਿਰਦਰਦੀ ਵੀ ਘੱਟ ਹੋਵੇਗੀ।ਬਡਹੇੜੀ ਨੇ ਆਖਿਆ ਕਿ ਉਪਰੋਕਤ ਸਰਕਾਰਾਂ ਨੂੰ ਬਿਨਾਂ ਹੋਰ ਦੇਰੀ ਕੀਤਿਆਂ ਹੁਕਮ ਜਾਰੀ ਕੀਤੇ ਜਾਣ ਦੀ ਲੋੜ ਹੈ ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ
ਭਾਜਪਾ ਨੇ ਤੇਲ, ਰੇਲ, ਭੇਲ, ਏਅਰਪੋਰਟ ਅਤੇ ਐਲਆਈਸੀ ਵੇਚ ਦਿੱਤੀ: ਭਗਵੰਤ ਮਾਨ ਕਿਸਾਨਾਂ ਨਾਲ ਗੱਲ ਵੀ ਨਹੀਂ ਕਰਨਾ ਚਾਹੁੰਦੇ ਪ੍ਰਧਾਨ...