ਨਵਾਂ ਸ਼ਹਿਰ 11 ਮਾਰਚ ( ਵਿਸ਼ਵ ਵਾਰਤਾ)-ਅੱਜ ਜ਼ਿਲ੍ਹਾ ਨਵਾਂ ਸ਼ਹਿਰ ਵਿੱਚ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਨੂੰ ਸਮੇਂ ਵੱਡਾ ਹੁਗਾਰਾ ਮਿਲਿਆ ਜਦੋਂ ਜਥੇਦਾਰ ਤਰਲੋਚਨ ਸਿੰਘ ਦੀਪਾਲਪੁਰੀ ਸਾਬਕਾ ਮੈਂਬਰ ਐੱਸ ਜੀ ਪੀ ਸੀ ਜੋ ਇਸ ਸਮੇਂ ਯੂ ਐਸ ਏ ਵਿੱਚ ਉੱਘੇ ਪੱਤਰਕਾਰ ਅਤੇ ਪੰਥਕ ਲਿਖਾਰੀ ਹਨ ਅਤੇ ਜੋ ਬਾਦਲਾਂ ਦੇ ਬਾਲਾਸਰ ਫਾਰਮ ਹਰਿਆਣਾ ਚੋਂ ਬਾਦਲਾਂ ਦੇ ਪੰਥ ਵਿਰੋਧੀ ਕਾਰਨਾਮਿਆਂ ਨੂੰ ਤਲਾਂਜਲੀ ਦੇ ਕੇ ਬਾਦਲਾਂ ਦੀ ਕੈਦ ਵਿਚੋਂ ਭਗੌੜੇ ਹੋ ਕੇ ਬਾਹਰ ਆਏ ਸਨ, ਨੇ ਆਪਣੇ ਸਾਥੀਆਂ ਗੁਰਚਰਨ ਸਿੰਘ ਬਸਿਆਲਾ ਸਾਬਕਾ ਇੰਚਾਰਜ ਬੁੱਧੀਜੀਵੀ ਸੈੱਲ ਆਮ ਆਦਮੀ ਪਾਰਟੀ ਅਤੇ ਹਰਸ਼ਰਨ ਸਿੰਘ ਭਰਤਪੁਰ ਜੱਟਾਂ ਸਾਬਕਾ ਸੈਕਟਰ ਇੰਚਾਰਜ ਆਮ ਆਦਮੀ ਪਾਰਟੀ ਦੇ ਨਾਲ ਸੁਖਦੇਵ ਸਿੰਘ ਢੀਂਡਸਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ , ਪੰਥ ਅਤੇ ਪੰਥਕ ਸੰਸਥਾਵਾਂ ਨੂੰ ਬਚਾਉਣ ਅਤੇ ਉਨ੍ਹਾਂ ਦਾ ਵਕਾਰ ਬਹਾਲ ਕਰਵਾਉਣ ਲਈ ਵੱਡੇ ਸੰਘਰਸ਼ ਵਿੱਚ ਪੂਰਨ ਸਹਿਯੋਗ ਦੇਣ ਦਾ ਐਲਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਨਜ਼ਦੀਕੀ ਸਾਥੀਆਂ ਸ. ਮਨਜੀਤ ਸਿੰਘ ਭੋਮਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਰਬਜੀਤ ਸਿੰਘ ਜੰਮੂ ਮੁੱਖ ਸਲਾਹਕਾਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਰਾਹੋਂ ਜ਼ਿਲ੍ਹਾ ਨਵਾਂ ਸ਼ਹਿਰ ਵਿਖੇ ਕੀਤੀ ਇੱਕ ਵਿਸ਼ੇਸ਼ ਮਿਲਣੀ ਵਿੱਚ ਕੀਤਾ ।
ਇਨ੍ਹਾਂ ਨੇਤਾਵਾਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਮੁੱਖ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਜ਼ੋਰਾਂ ਸ਼ੋਰਾਂ ਨਾਲ ਲੁੱਟ ਖਸੁੱਟ ਕੀਤੀ ਜਾ ਰਹੀ ਹੈ ਹਰੇਕ ਛੋਟੇ ਵੱਡੇ ਸੌਦੇ ਵਿੱਚ ਕਰੋੜਾਂ ਦੇ ਘਪਲੇ ਹੋ ਰਹੇ ਹਨ ਸੰਗਤ ਦੇ ਦਸਵੰਧ ਦੀ ਦੁਰਵਰਤੋਂ ਮਸੰਦਾਂ ਵਾਂਗ ਕੀਤੀ ਜਾ ਰਹੀ ਹੈ ਸਾਰੀਆਂ ਪੰਥਕ ਸੰਸਥਾਵਾਂ ਦਾ ਵਕਾਰ ਅਕਾਲੀ ਦਲ ਬਾਦਲ ਵੱਲੋਂ ਡੇਗਿਆਂ ਜਾ ਰਿਹਾ ਹੈ ਇਸ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਅਤੇ ਪੰਥਕ ਸੰਸਥਾਵਾਂ ਦਾ ਵਕਾਰ ਬਹਾਲ ਕਰਵਾਉਣ ਲਈ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਜਿਗਰੀ ਯਾਰਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਹੱਥੋਂ ਸ਼੍ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਆਜ਼ਾਦ ਕਰਾਉਣ ਲਈ ਸੁਖਦੇਵ ਸਿੰਘ ਢੀਂਡਸਾ ਤੋਂ ਵਧੀਆ ਆਗੂ ਹੋਰ ਕੋਈ ਨਹੀਂ ਹੈ ਜਥੇਦਾਰ ਤਰਲੋਚਨ ਸਿੰਘ ਦੁਪਾਲਪੁਰੀ ਨੇ ਕਿਹਾ ਕਿ ਉਹ ਵਿਦੇਸ਼ ਵਿੱਚ ਵੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਜਥੇਬੰਦਕ ਕਰਨਗੇ ਉਨ੍ਹਾਂ ਕਿਹਾ ਕਿ ਗੁਰਚਰਨ ਸਿੰਘ ਬਸਿਆਲਾ ਅਤੇ ਹਰਸ਼ਰਨ ਸਿੰਘ ਭਾਤਪੁਰ ਜੱਟਾਂ ਨਾਲ ਮਿਲ ਕੇ ਮਨਜੀਤ ਸਿੰਘ ਭੋਮਾ ਅਤੇ ਸਰਬਜੀਤ ਸਿੰਘ ਸੰਮੂ ਨਾਲ ਸਲਾਹ ਕਰਕੇ ਗੜਸ਼ੰਕਰ ਵਿਖੇ ਇੱਕ ਵੱਡੀ ਮੀਟਿੰਗ ਕਰਕੇ ਸਰਦਾਰ ਢੀਂਡਸਾ ਨੂੰ ਸਨਮਾਨਿਤ ਕਰਨਗੇ ਇਸ ਮੌਕੇ ਉਨ੍ਹਾਂ ਨਾਲ ਮਹਿੰਦਰ ਸਿੰਘ ਹੁਸੈਨਪੁਰੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਫੋਟੋ ਕੈਪਸ਼ਨ ਮਨਜੀਤ ਸਿੰਘ ਭੋਮਾ ।