10 ਵੀਂ ਅਤੇ 12 ਵੀਂ ਦੀ ਸਾਰੀਆਂ ਪ੍ਰੀਖਿਆਵਾਂ ਮੁਲਤਵੀ
20 ਤੋਂ ਜ਼ਿਆਦਾ ਬੰਦੇ ਇਕੱਠੇ ਹੋਣ ਤੇ ਪਾਬੰਦੀ
ਸਿਰਫ਼ ਰਿਕਸ਼ਾ ਅਤੇ ਆਟੋ ਨੂੰ ਹੀ ਮਿਲੇਗੀ ਸੜਕਾਂ ‘ਤੇ ਚੱਲਣ ਦੀ ਮਨਜ਼ੂਰੀ
ਚੰਡੀਗੜ੍ਹ, 19 ਮਾਰਚ (ਵਿਸ਼ਵ ਵਾਰਤਾ) ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਚਿੰਤਤ ਨਜ਼ਰ ਆ ਰਹੀ ਹੈ। ਇਸ ਦੇ ਮੱਦੇਨਜ਼ਰ ਮੰਤਰੀ ਦੀ ਮੀਟਿੰਗ ਚੱਲ ਰਹੀ ਹੈ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਵਿਚ ਮੰਤਰੀ ਸਮੂਹ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ ਕਿ ਕੱਲ੍ਹ ਰਾਤ 12 ਬਜੇ ਤੋਂ ਪੰਜਾਬ ਵਿਚ ਪਬਲਿਕ ਟਰਾਂਸਪੋਰਟ ਬੰਦ ਕਰ ਦਿੱਤੇ ਜਾਣਗੇ। ਸਿਰਫ਼ ਰਿਕਸ਼ਾ ਅਤੇ ਆਟੋ ਨੂੰ ਹੀ ਮਿਲੇਗੀ ਸੜਕਾਂ ‘ਤੇ ਚੱਲਣ ਦੀ ਮਨਜ਼ੂਰੀ। ਕੋਰੋਨਾ ਦੇ ਵੱਧਦੇ ਪ੍ਰਸਾਰ ਨੂੰ ਦੇਖਦੇ ਹੋਏ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈ ਹਨ। ਸਕੱਤਰੇਤ ਤੇ ਦਫਤਰਾਂ ਵਿੱਚ ਤੇ ਸਰਕਾਰੀ ਦਫ਼ਤਰਾਂ ਵਿਚ ਪਬਲਿਕ ਡੀਲਿੰਗ ਵੀ ਬੰਦ ਕਰ ਦਿੱਤੀ ਗਈ ਹੈ। ਸਰਕਾਰਾਂ ਲੋਕਾਂ ਨੂੰ ਘਰ ਬਿਠਾਉਣ ਲਈ ਸਖਤ ਕਦਮ ਚੁੱਕ ਰਹੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ, ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ,ਪੇਂਡੂ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿੱਖਿਆ ਮੰਤਰੀ ਵਿਜੈ ਸਿੰਗਲਾ, ਭਾਰਤ ਭੂਸ਼ਨ ਆਸ਼ੂ ਮੀਟਿੰਗ ਵਿੱਚ ਸ਼ਾਮਲ ਹਨ। ਜਨਤਕ ਥਾਵਾਂ ‘ਤੇ 50 ਦੀ ਥਾਂ ਹੁਣ 20 ਤੋਂ ਜ਼ਿਆਦਾ ਲੋਕ ਨਹੀਂ ਇਕੱਠੇ ਹੋ ਸਕਣਗੇ। ਕੱਲ੍ਹ ਤੋਂ ਸ਼ੁਰੂ ਹੋਣ ਵਾਲੀ ਦਸਵੀਂ ਦੀ ਪ੍ਰੀਖਿਆ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਗਈ ਹੈ।























