• Latest
  • Trending

ਪੰਜਾਬ ਸਰਕਾਰ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਸਖ਼ਤ ਕਦਮ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

5 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

5 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

5 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

7 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

7 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

9 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

9 hours ago
Hindi News
English News
Monday, November 16, 2026
No Result
View All Result
18 °c
Chandigarh
20 ° Mon
20 ° Tue
20 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਸਖ਼ਤ ਕਦਮ

March 19, 2020
in ਪੰਜਾਬ

ਮੰਤਰੀ ਸਮੂਹ ਨੇ ਸੂਬੇ ਵਿੱਚ 20 ਮਾਰਚ ਦੀ ਅੱਧੀ ਰਾਤ ਤੋਂ ਸਾਰੇ ਸਰਕਾਰੀ ਟਰਾਂਸਪੋਰਟ ਦੀ ਆਵਾਜਾਈ ‘ਤੇ ਲਗਾਈ ਰੋਕ

• ਟੈਕਸੀ ਅਤੇ ਸਾਇਕਲ ਰਿਕਸ਼ਾ ਨੂੰ ਇਸ ਪਾਬੰਦੀ ਤੋਂ ਦਿੱਤੀ ਛੋਟ

• 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ

• ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਦੌਰਾਨ ਇਕੱਠ ਨੂੰ 20 ਵਿਅਕਤੀਆਂ ਤੱਕ ਕੀਤਾ ਸੀਮਿਤ

• ਹੋਟਲਾਂ, ਰੈਸਟੋਰੈਂਟਾਂ ਅਤੇ ਢਾਬਿਆਂ ਵਿੱਚ ਖਾਣ-ਪੀਣ ਦੀ ਪਾਬੰਦੀ, ਬੈਂਕਟ ਹਾਲਜ਼ ਵਿੱਚ ਕਾਨਫਰੰਸ, ਸੈਮੀਨਾਰ ਅਤੇ ਹੋਰ ਸਮਾਗਮਾਂ ‘ਤੇ ਵੀ ਲਗਾਈ ਰੋਕ

• ਹੋਟਲਾਂ, ਰੈਸਟੋਰੈਂਟਾਂ ਅਤੇ ਢਾਬਿਆਂ ਨੂੰ ਭੋਜਨ ਦੀ ‘ਟੇਕ ਅਵੇਅ ਸਰਵਿਸ’ ਅਤੇ ਹੋਮ ‘ਡਲੀਵਰੀ’ ਦੀ ਦਿੱਤੀ ਆਗਿਆ

• ਵਿਦੇਸ਼ੀ ਯਾਤਰਾਂ ਤੋਂ ਪਰਤੇ ਲੋਕਾਂ ਲਈ ਘਰ ਵਿੱਚ ਅਲੱਗ ਰਹਿਣਾ ਲਾਜ਼ਮੀ

• ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਅਲੱਗ ਰੱਖਣ ਵਾਲੇ ਵਾਰਡਾਂ ਦੀ ਗਿਣਤੀ ਵਧਾਈ ਜਾਵੇਗੀ

ਚੰਡੀਗੜ੍ਹ, 19 ਮਾਰਚ:

ਮੰਤਰੀ ਸਮੂਹ ਨੇ ਦੇਸ਼ ਵਿੱਚ ਕੋਵਿਡ-19 ਦੇ ਵੱਧ ਰਹੇ ਖਤਰੇ ਦਾ ਗੰਭੀਰ ਨੋਟਿਸ ਲੈਂਦਿਆਂ, ਮੰਤਰੀ ਸਮੂਹ ਨੇ ਅੱਜ ਲੋਕਾਂ ਨੂੰ ਬਿਨਾਂ ਕਿਸੇ ਐਮਰਜੈਂਸੀ ਦੇ ਘਰਾਂ ਤੋਂ ਬਾਹਰ ਜਾਣ ਤੋਂ ਰੋਕਣ ਲਈ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਸੂਬੇ ਵਿੱਚ 20 ਮਾਰਚ ਦੀ ਅੱਧੀ ਰਾਤ ਤੋਂ ਸਾਰੇ ਸਰਕਾਰੀ ਟਰਾਂਸਪੋਰਟ (ਸਾਰਕਾਰੀ ਤੇ ਪ੍ਰਾਈਵੇਟ ਬੱਸਾਂ) ਦੀ ਆਵਾਜਾਈ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਰੀਆਂ ਬੋਰਡ ਪ੍ਰੀਖਿਆਵਾਂ ਨੂੰ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਰਕਾਰੀ ਦਫਤਰਾਂ ਵਿੱਚ ਸਾਰੇ ਪ੍ਰਕਾਰ ਦੀਆਂ ‘ਪਬਲਿਕ ਡਿਲਿੰਗ’ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸੂਬੇ ਵਿੱਚ ਸ਼ੱਕੀ ਮਾਮਲਿਆਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ, ਮੰਤਰੀ ਸਮੂਹ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਇਹ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਮੰਤਰੀ ਸਮੂਹ ਨੇ ਫੈਸਲਾ ਲਿਆ ਕਿ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਨ ਦਾ ਸਮਾਂ ਲੰਘ ਚੁੱਕਾ ਹੈ ਅਤੇ ਹੁਣ ਸਖ਼ਤ ਕਦਮ ਚੁੱਕਣ ਦਾ ਸਮਾਂ ਹੈ। ਮੰਤਰੀ ਸਮੂਹ ਨੇ ਫੈਸਲਾ ਕੀਤਾ ਕਿ ਲੋਕਾਂ ਨੂੰ ਬਿਨ੍ਹਾਂ ਕਿਸੇ ਐਮਰਜੈਂਸੀ ਤੋਂ ਘਰਾਂ ਤੋਂ ਬਾਹਰ ਨਿਕਲਣ ਤੋਂ ਰੋਕਣਾ ਸਖ਼ਤ ਜ਼ਰੂਰੀ ਹੈ। ਇਸ ਲਈ ਮੰਤਰੀ ਸਮੂਹ ਨੇ 20 ਮਾਰਚ ਦੀ ਅੱਧੀ ਰਾਤ ਤੋਂ ਸਾਰੇ ਸਰਕਾਰੀ ਟਰਾਂਸਪੋਰਟ ਦੀ ਆਵਾਜਾਈ (ਸਾਰਕਾਰੀ ਤੇ ਪ੍ਰਾਈਵੇਟ ਬੱਸਾਂ) ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ ਪਰ ਟੈਕਸੀ ਅਤੇ ਸਾਇਕਲ ਰਿਕਸ਼ਾ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।

ਮੰਤਰੀ ਸਮੂਹ ਵੱਲੋਂ ਇਕ ਹੋਰ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਵੱਖ-ਵੱਖ ਸਰਕਾਰੀ/ਪ੍ਰਾਈਵੇਟ ਹਸਪਤਾਲਾਂ ਅਤੇ ਮੈਡੀਕਲ ਅਦਾਰਿਆਂ ਵਿਚ ਨਿਰਧਾਰਤ ਆਈਸੋਲੇਸ਼ਨ ਵਾਰਡਾਂ ਦੀ ਗਿਣਤੀ ਵਿਚ ਵਾਧਾ ਕਰਨਾ ਅਤੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲਬਧਤਾ ਅਤੇ ਦਵਾਈਆਂ ਦੇ ਢੁਕਵੇਂ ਸਟਾਕ ਦੀ ਉਪਲੱਬਧਤਾ ਨੂੰ ਯਕੀਨੀ ਬਣਾ ਕੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ। ਇਸੇ ਤਰ੍ਹਾਂ ਹਸਪਤਾਲਾਂ ਵਿਚ ਰੋਜ਼ਾਨਾਂ ਦੀਆਂ ਓਪੀਡੀ ਸੇਵਾਵਾਂ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ ਪਰ ਸਾਰੇ ਹਸਪਤਾਲਾਂ ਅਤੇ ਪੀਐਚਸੀ ਵਿਚ ਐਮਰਜੈਂਸੀ ਸੇਵਾਵਾਂ ਦਿਨ-ਰਾਤ ਜਾਰੀ ਰੱਖੀਆਂ ਜਾਣਗੀਆਂ। ਮੰਤਰੀ ਸਮੂਹ ਨੇ ਸਾਰੇ ਡੈਂਟਲ ਕਾਲਜਾਂ ਅਤੇ ਹਸਪਤਾਲਾਂ ਨੂੰ 31 ਮਾਰਚ ਤੱਕ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੈਡੀਕਲ ਕਾਲਜਾਂ ਵਿੱਚ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਜਦਕਿ ਤੀਜੇ ਅਤੇ ਚੌਥੇ ਸਾਲ ਦੀਆਂ ਕਲਾਸਾਂ ਜਾਰੀ ਰੱਖੀਆਂ ਜਾਣਗੀਆਂ।

ਇਸੇ ਤਰ੍ਹਾਂ ਨਰਸਿੰਗ ਕਾਲਜਾਂ ਵਿੱਚ ਪਹਿਲੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ 31 ਮਾਰਚ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ ਪਰ ਦੂਜੇ ਸਾਲ ਤੋਂ ਨਰਸਿੰਗ ਵਿਦਿਆਰਥੀਆਂ ਦੀਆਂ ਕਲਾਸਾਂ ਜਾਰੀ ਰੱਖੀਆਂ ਜਾਣਗੀਆਂ। ਕਿਸੇ ਵੀ ਸੰਭਾਲ ਹਾਲਾਤ ਵਿੱਚ ਮੈਡੀਕਲ ਕਾਲਜਾਂ ਦੇ ਤੀਜੇ ਅਤੇ ਚੌਥੇ ਸਾਲ ਦੇ ਵਿਦਿਆਰਥੀਆਂ ਨੂੰ ਕੋਵਿਡ-19 ਦੇ ਪੀੜਤਾਂ ਦੀ ਦੇਖ-ਭਾਲ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਮੰਤਰੀ ਸਮੂਹ ਨੇ ਵਿਆਹ ਅਤੇ ਅੰਤਿਮ ਸੰਸਕਾਰ ਵਰਗੇ ਕਿਸੇ ਵੀ ਸਮਾਗਮ ਲਈ ਇਕੱਠ ਨੂੰ 20 ਵਿਅਕਤੀਆਂ ਤੱਕ ਦੇ ਸੀਮਤ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ ਸਮਾਗਮਾਂ ਦੇ ਪ੍ਰਬੰਧਕਾਂ ਨੂੰ ਹੈਂਡ ਵਾਸ਼ਿੰਗ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਢੁਕਵੀਂ ਸਫਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਸੀ.ਬੀ.ਐਸ.ਸੀ. ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਦੇਖਦਿਆਂ ਮੰਤਰੀ ਸਮੂਹ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਰੀਆਂ ਬੋਰਡ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਸਮੂਹ ਨੇ ਸਾਰੇ ਪ੍ਰਵਾਸੀ ਭਾਰਤੀਆਂ ਅਤੇ ਪਿਛਲੇ 15 ਦਿਨਾਂ ਦੌਰਾਨ ਕਿਸੇ ਵੀ ਦੇਸ਼ ਤੋਂ ਪਰਤੇ ਯਾਤਰੀਆਂ ਲਈ 14 ਦਿਨਾਂ ਤੱਕ ਆਪਣੇ ਘਰਾਂ ਵਿਚ ਅਲੱਗ ਰਹਿਣ ਸਬੰਧੀ ਹੋਮ ਕੁਆਰੰਟੀਨ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ ਸਾਰੇ ਪ੍ਰਵਾਸੀ ਭਾਰਤੀਆਂ ਅਤੇ ਯਾਤਰੀਆਂ ਨੂੰ ਅਮਿੱਟ ਸਿਆਹੀ ਨਾਲ ਲਾਜ਼ਮੀ ਮੋਹਰ ਲਗਾਉਣ ਦਾ ਵੀ ਫੈਸਲਾ ਲਿਆ ਗਿਆ ਹੈ ਤਾਂ ਜੋ ਬਾਹਰ ਨਿਕਲਣ ਦੀ ਸੂਰਤ ਵਿੱਚ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ। ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਪ੍ਰਵਾਸੀ ਭਾਰਤੀ ਅਤੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ‘ਤੇ ਨਜ਼ਰ ਰੱਖਣ ਅਤੇ ਉਨ੍ਹਾਂ ਬਾਰੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਨ ਤਾਂ ਜੋ ਲੋਕਾਂ ਦੀ ਸੁਰੱਖਿਆ ਹਿੱਤ ਉਹਨਾਂ ਨੂੰ ਨਿਗਰਾਨੀ ਹੇਠ ਰੱਖਿਆ ਜਾ ਸਕੇ।

ਸਾਰੇ ਡਿਪਟੀ ਕਮਿਸ਼ਨਰਾਂ, ਐਸਐਸਪੀਜ਼, ਸੀਐਮਓਜ਼, ਐਸਐਮਓਜ਼ ਨੂੰ ਸਟੇਸ਼ਨ ਨਾ ਛੱਡਣ ਹਦਾਇਤ ਕੀਤੀ ਗਈ ਹੈ।

ਮੀਟਿੰਗ ਦੌਰਾਨ ਮੰਤਰੀ ਸਮੂਹ ਦੇ ਮੈਂਬਰ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ. ਬਲਬੀਰ ਸਿੰਘ ਸਿੱਧੂ, ਸ੍ਰੀ ਵਿਜੇ ਇੰਦਰ ਸਿੰਗਲਾ ਅਤੇ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਰੇ ਕੈਬਨਿਟ ਮੰਤਰੀਆਂ ਦੇ ਨਾਲ ਨਾਲ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੇ ਕੁਮਾਰ, ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ. ਸਿਵਾ ਪ੍ਰਸਾਦ, ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ, ਸਕੂਲ ਸਿੱਖਿਆ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਪੀ.ਐਚ.ਐਸ.ਸੀ. ਦੇ ਐਮਡੀ ਸ੍ਰੀ ਮਨਵੇਸ਼ ਸਿੰਘ ਸਿੱਧੂ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਸਕੱਤਰ ਸਿਹਤ ਸ੍ਰੀ ਕੁਮਾਰ ਰਾਹੁਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਭੁਪਿੰਦਰ ਸਿੰਘ ਅਤੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਅਵਨੀਤ ਕੌਰ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

by Ankit
4 weeks ago
0

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ ਅਪਰਾਧਿਕ ਅਨਸਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 