
ਕਾਮਿਆਂ ਨੂੰ ਤਨਖ਼ਾਹ ਸਮੇਤ ਛੁੱਟੀਆਂ ਕੀਤੀਆਂ
ਚੰਡੀਗੜ੍ਹ, 21 ਮਾਰਚ( ਵਿਸ਼ਵ ਵਾਰਤਾ)-ਪੰਜਾਬ ‘ਚ ਵੱਖ-ਵੱਖ ਸ਼ਹਿਰਾਂ ‘ਚ ਚਲ ਰਹੇ ਟਰਾਈਡੈਂਟ ਉਦਯੋਗ ਦੇ ਮਾਲਕ ਸ੍ਰੀ ਰਾਜਿੰਦਰ ਗੁਪਤਾ ਨੇ ਕਿਹਾ ਹੈ ਕਿ ਕਰੋਨਾ ਵਾਇਰਸ ਤੋਂ ਬਚਾਅ ਲਈ ਜਿੱਥੇ ਉਹ ਆਪਣੇ ਕਾਮਿਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ, ਉੱਥੇ ਹੀ ਹਾਲਾਤ ਸੁਖਾਵੇਂ ਹੋਣ ਤੱਕ ਕਾਮਿਆਂ ਨੂੰ ਤਨਖ਼ਾਹ ਸਮੇਤ ਛੁੱਟੀਆਂ ਵੀ ਕਰ ਦਿੱਤੀਆਂ ਗਈਆਂ ਹਨ।
ਸ੍ਰੀ ਗੁਪਤਾ ਨੇ ਕਿਹਾ ਹੈ ਕਿ ਇਸ ਆਫ਼ਤ ਦੌਰਾਨ ਉਹ ਆਪਣੇ ਕਾਮਿਆਂ ਨੂੰ ਜ਼ਰੂਰੀ ਦਵਾਈਆਂ, ਜ਼ਰੂਰਤ ਅਨੁਸਾਰ ਡਾਕਟਰੀ ਸਹਾਇਤਾ ਅਤੇ ਰਹਿਣ ਲਈ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਵੀ ਕਰਨਗੇ।





















