• Latest
  • Trending
ਕੋਰੋਨਾਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਨਤਕ ਕਰਫਿਊ ਦੇ ਨਵੇਂ ਹੁਕਮ ਜਾਰੀ,

ਕੋਰੋਨਾਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਨਤਕ ਕਰਫਿਊ ਦੇ ਨਵੇਂ ਹੁਕਮ ਜਾਰੀ,

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

6 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

6 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

6 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

8 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

8 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

10 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

10 hours ago
Hindi News
English News
Monday, November 16, 2026
No Result
View All Result
17 °c
Chandigarh
20 ° Mon
20 ° Tue
20 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਨਤਕ ਕਰਫਿਊ ਦੇ ਨਵੇਂ ਹੁਕਮ ਜਾਰੀ,

March 22, 2020
in ਖਬਰਾਂ, ਪੰਜਾਬ
ਕੋਰੋਨਾਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਨਤਕ ਕਰਫਿਊ ਦੇ ਨਵੇਂ ਹੁਕਮ ਜਾਰੀ,

-ਪਟਿਆਲਾ ਜ਼ਿਲ੍ਹੇ ਅੰਦਰ 24 ਮਾਰਚ ਤੱਕ ਪ੍ਰਾਈਵੇਟ ਦਫ਼ਤਰ, ਫੈਕਟਰੀਆਂ, ਬਾਜ਼ਾਰ, ਦੁਕਾਨਾਂ ਤੇ ਵਪਾਰਕ ਅਦਾਰੇ  ਬੰਦ ਰਹਿਣਗੇ
-ਜਰੂਰੀ ਸੇਵਾਵਾਂ ਨੂੰ ਹੋਵੇਗੀ ਛੋਟ, ਸੁਰੱਖਿਆ ਅਮਲੇ ਤੇ ਡਿਊਟੀ ‘ਤੇ ਤਾਇਨਾਤ ਸਰਕਾਰੀ ਅਧਿਕਾਰੀਆਂ ਦੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ ਜਨਤਕ ਕਰਫਿਊ
-ਜਰੂਰੀ ਸੇਵਾਵਾਂ ਦੀ ਵਰਤੋਂ ਕਰਨ ਲਈ ਹਰ ਘਰ ‘ਚੋਂ ਕੇਵਲ ਇੱਕ ਵਿਅਕਤੀ ਨੂੰ ਹੀ ਘਰ ਤੋਂ ਬਾਹਰ ਆਉਣ ਦੀ ਆਗਿਆ ਹੋਵੇਗੀ
-ਕਿਸੇ ਵੀ ਸਥਾਨ ‘ਤੇ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ਦੀ ਮਨਾਹੀ, ਗ਼ੈਰਜਰੂਰੀ ਕੰਮ ਤੋਂ ਬਾਹਰ ਘੁੰਮਣ ਵਾਲਿਆਂ ‘ਤੇ ਹੋਵੇਗੀ ਕਾਰਵਾਈ
– ਕੋਰੋਨਾਵਾਇਰਸ ਨੂੰ ਰੋਕਣ ‘ਚ ਲੱਗੀ ਖ਼ਾਲਸਾ ਏਡ ਨੂੰ ਜਨਤਾ ਕਰਫਿਊ ਦੌਰਾਨ ਮਿਲੇਗੀ ਛੋਟ
ਪਟਿਆਲਾ, 22 ਮਾਰਚ ( ਵਿਸ਼ਵ ਵਾਰਤਾ) -ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਅੰਦਰ ਨੋਵਲ ਕੋਰੋਨਾਵਾਇਰਸ ਕੋਵਿਡ-19 ਤੋਂ ਬਚਾਅ ਅਤੇ ਇਸਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜਨਤਕ ਹਿੱਤਾਂ ਨੂੰ ਦੇਖਦਿਆਂ ਇਹਤਿਆਤ ਵਜੋਂ ਪਟਿਆਲਾ ਜ਼ਿਲ੍ਹੇ ਅੰਦਰ 24 ਮਾਰਚ 2020 ਤੱਕ ਲਗਾਏ ਜਨਤਕ ਕਰਫਿਊ ਦੇ ਹੁਕਮਾਂ ਦੀ ਲਗਾਤਾਰਤਾ ‘ਚ ਜਰੂਰੀ ਸੇਵਾਵਾਂ ਨੂੰ ਛੋਟ ਦਿੰਦਿਆਂ ਜ਼ਿਲ੍ਹੇ ਦੇ ਬਾਜ਼ਾਰ, ਦੁਕਾਨਾਂ, ਵਪਾਰਕ ਅਦਾਰੇ ਅਤੇ ਹਰ ਤਰ੍ਹਾਂ ਦੇ ਪ੍ਰਾਈਵੇਟ ਦਫ਼ਤਰ ਤੇ ਫੈਕਟਰੀਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਐਪੀਡੈਮਿਕ ਡਸੀਸਜ਼ ਐਕਟ 1897 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਲਾਗੂ ਕੀਤੇ ਹਨ। ਇਨ੍ਹਾਂ ਹੁਕਮਾਂ ‘ਚ ਦੋ ਦਰਜਨ ਦੇ ਕਰੀਬ ਜਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਹੈ, ਜਿਨ੍ਹਾਂ ‘ਚ ਕਰਿਆਨੇ ਦਾ ਸਮਾਨ, ਦੁੱਧ ਤੇ ਦੁੱਧ ਤੋਂ ਬਣੇ ਪਦਾਰਥ, ਤਾਜੇ ਫ਼ਲਾਂ ਤੇ ਸਬਜ਼ੀਆਂ, ਪੀਣ ਵਾਲਾ ਪਾਣੀ, ਪਸ਼ੂਆਂ ਲਈ ਚਾਰਾ, ਖੁਰਾਕੀ ਵਸਤਾਂ ਤੇ ਬੇਕਰੀ ਪਦਾਰਥ ਬਣਾਉਣ ਵਾਲੇ ਫੂਡ ਪ੍ਰੋਸੈਸਿੰਗ ਯੂਨਿਟ, ਡੀਜ਼ਲ, ਪੈਟਰੋਲ, ਸੀ.ਐਨ.ਜੀ., ਝੋਨੇ ਦੀ ਛਟਾਈ ਲਈ ਚਲਦੀਆਂ ਰਾਈਸ ਮਿੱਲਾਂ, ਮਿਲਕ ਪਲਾਂਟਸ ਡੇਅਰੀ ਯੂਨਿਟਸ ਤੇ ਪਸ਼ੂਆਂ ਲਈ ਫੀਡ ਤੇ ਚਾਰਾ ਬਣਾਉਣ ਵਾਲੇ ਯੂਨਿਟ, ਮੈਡੀਸਿਨ ਤੇ ਸਿਹਤ ਨਾਲ ਸਬੰਧਤ ਬਣਾਉਣ ਵਾਲੇ ਯੂਨਿਟ, ਦਵਾਈਆਂ ਦੀਆਂ ਦੁਕਾਨਾਂ, ਸਿਹਤ ਸੇਵਾਵਾਂ, ਐਲ.ਪੀ.ਜੀ. ਦੀ ਘਰੇਲੂ ਤੇ ਵਪਾਰਕ ਅਦਾਰਿਆਂ ਲਈ ਸਪਲਾਈ ਸ਼ਾਮਲ ਹੈ।
ਇਸ ਦੇ ਨਾਲ ਹੀ ਪ੍ਰੈਸ ਅਦਾਰੇ ਨਾਲ ਜੁੜੇ ਕਰਮੀ, ਐਕਰੀਡੇਟਡ/ਪੀਲਾ ਕਾਰਡ ਧਾਰਕ ਪੱਤਰਕਾਰ, ਫੋਟੋ ਜਰਨਲਿਸਟ ਤੇ ਕੈਮਰਾਮੈਨ, ਸੰਚਾਰ ਸੇਵਾਵਾਂ ‘ਚ ਲੱਗੀਆਂ ਏਜੰਸੀਆਂ, ਬੀਮਾ ਕੰਪਨੀਆਂ, ਬੈਂਕ ਤੇ ਏ.ਟੀ.ਐਮਜ, ਸਰਕਾਰ ਦੀ ਆਬਕਾਰੀ ਨੀਤੀ ਤਹਿਤ ਸ਼ਰਾਬ ਦੇ ਠੇਕੇ (ਸ਼ਰਾਬ ਕੇਵਲ ਲਿਜਾਣ ਲਈ ਨਾ ਕਿ ਬੈਠਕੇ ਵਰਤਣ ਲੲ), ਡਾਕ ਘਰ, ਕੇਂਦਰੀ ਪੂਲ/ਡੀ.ਸੀ.ਪੀ., ਓ.ਐਮ.ਐਸ.ਐਸ. ਲਈ ਕਣਕ ਤੇ ਚਾਵਲਾਂ ਦੀ ਲੋਡਿੰਗ ਤੇ ਅਨਲੋਡਿੰਗ, ਜਰੂਰੀ ਵਸਤਾਂ ਤੇ ਜਰੂਰੀ ਸੇਵਾਵਾਂ ਲਈ ਟਰਾਂਸਪੋਰਟੇਸ਼ਨ ਤੇ ਖੁਰਾਕੀ ਪਦਾਰਥਾਂ ਦੀ ਖਰੀਦ ਪ੍ਰਕ੍ਰਿਆ ਲਈ ਲੋੜੀਂਦੇ ਗਨੀ ਬੈਗਜ, ਪੀਪੀ ਬੈਗਜ, ਕ੍ਰੇਟਸ, ਤਰਪਾਲ ਕਵਰ, ਮੈਸ਼ਨਟ, ਸੈਲਫੋਨ ਕੀਟਨਾਸ਼ਕ ਸਮੇਤ ਹਾਰਵੈਸਟਿੰਗ ਕੰਬਾਇਨਾਂ ਤੇ ਹੋਰ ਖੇਤੀ ਸੰਦਾਂ ਦੇ ਯੂਨਿਸ ਤੇ ਇਨ੍ਹਾਂ ਦੀ ਆਵਾਜਾਈ, ਆਨਲਾਈਨ ਖਰੀਦ ਤੇ ਡਿਲੀਵਰੀ, ਬਿਜਲੀ, ਪੈਟਰੋਲੀਅਮ ਤੇਲ ਊਰਜਾ, ਪ੍ਰੋਡਕਸ਼ਨ ਟਰਾਂਸਪੋਰਟੇਸ਼ਨ ਤੇ ਸਪਲਾਈ ਚੇਨ, ਸਾਰੀਆਂ ਜਰੂਰੀ ਵਸਤਾਂ ਦੀ ਈ ਕਮਰਸ ਸਮੇਤ ਫੂਡ ਫਾਰਮਾਸਿਟੂਕਲ, ਪੈਸਟ ਕੰਟਰੋਲ ਤੇ ਮੈਡੀਕਲ ਯੰਤਰ, ਵੇਅਰਹਾਊਸ, ਖੁਰਾਕੀ ਤੇ ਕਰਿਆਨੇ ਦੀਆਂ ਵਸਤਾਂ ਤੇ ਅਨਾਜ ਦੀ ਢੋਆ ਢੋਆਈ ਨੂੰ ਇਸ ਜਨਤਕ ਕਰਫਿਊ ਦੌਰਾਨ ਛੋਟ ਰਹੇਗੀ। ਇਸ ਤੋਂ ਬਿਨ੍ਹਾਂ ਕੋਰੋਨਾਵਾਇਰਸ ਨੂੰ ਰੋਕਣ ‘ਚ ਲੱਗੀ ਸੰਸਥਾ ਖ਼ਾਲਸਾ ਏਡ, ਇੰਡੀਆ ਚੈਰੀਟੇਬਲ ਟ੍ਰਸਟ ਨੂੰ ਜ਼ਿਲ੍ਹਾ ਪਟਿਆਲਾ ਵਿੱਚ ਮੈਡੀਕਲ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਲਈ ਜਨਤਾ ਕਰਫਿਊ ਵਿੱਚ ਛੋਟ ਦਿੱਤੀ ਗਈ ਹੈ।
ਜ਼ਿਲ੍ਹਾ ਮੈਜਿਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਉਪਰੋਕਤ ਜਰੂਰੀ ਸੇਵਾਵਾਂ ਦੀ ਵਰਤੋਂ ਕਰਨ ਲਈ ਹਰੇਕ ਘਰ ਵਿੱਚੋਂ ਕੇਵਲ ਇੱਕ ਵਿਅਕਤੀ ਨੂੰ ਹੀ ਘਰ ਤੋਂ ਬਾਹਰ ਆਉਣ ਦੀ ਆਗਿਆ ਹੋਵੇਗੀ। ਪਰੰਤੂ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਤਾਇਨਾਤ ਅਧਿਕਾਰੀ/ਕਰਮਚਾਰੀ ਕਿਸੇ ਨੂੰ ਵੀ ਬਾਹਰ ਆਉਣ ਦਾ ਕਾਰਨ ਪੁੱਛ ਸਕਣਗੇ। ਬਿਨ੍ਹਾਂ ਕੰਮ ਤੋਂ ਬਾਹਰ ਘੁੰਮਣ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਸਮੇਂ ਦੌਰਾਨ ਲੋਕਾਂ ਨੂੰ ਬਹੁਤ ਹੀ ਜਰੂਰੀ ਕੰਮ ਲਈ ਹੀ ਵਹੀਕਲ ਚਲਾਉਣ ਦੀ ਆਗਿਆ ਹੋਵੇਗੀ ਉਪਰੋਕਤ ਕੰਮਾਂ ਤੋਂ ਬਿਨ੍ਹਾਂ ਵਹੀਕਲ ਚਲਾਏ ਜਾਣ ਦੀ ਸੂਰਤ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਦੌਰਾਨ ਕਿਸੇ ਵੀ ਸਥਾਨ ‘ਤੇ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ਦੀ ਮਨਾਹੀ ਹੈ।
ਸ੍ਰੀ ਕੁਮਾਰ ਅਮਿਤ ਵੱਲੋਂ ਜਾਰੀ ਇਨ੍ਹਾਂ ਮਨਾਹੀ ਦੇ ਹੁਕਮਾਂ ਅਨੁਸਾਰ ਇਹ ਆਦੇਸ਼ ਵੱਖ-ਵੱਖ ਸਰਕਾਰੀ ਦਫ਼ਤਰਾਂ, ਸਰਕਾਰੀ ਕਰਮਚਾਰੀਆਂ, ਅਧਿਕਾਰੀਆਂ ਤੇ ਐਮਰਜੈਂਸੀ ਸੇਵਾਵਾਂ ਸਮੇਤ ਪੁਲਿਸ ਵਿਭਾਗ, ਅਰਧ ਸਰਕਾਰੀ ਬਲ, ਜੋ ਕਿ ਡਿਊਟੀ ‘ਤੇ ਲੱਗੇ ਹੁਣ ਉਪਰ ਲਾਗੂ ਨਹੀਂ ਹੋਣਗੇ। ਮੌਜੂਦਾ ਸਮੇਂ ਦੀ ਨਾਜ਼ੁਕਤਾ ਅਤੇ ਕੋਰੋਨਾ ਵਾਇਰਸ ਫੈਲਣ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਤੁਰੰਤ ਲਾਗੂ ਹੋਣਗੇ। ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ, ਕਮਿਸ਼ਨਰ  ਨਗਰ ਨਿਗਮ, ਸਾਰੇ ਐਸ.ਡੀ.ਐਮਜ, ਸਿਵਲ ਸਰਜਨ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ, ਸਮੂਹ ਕਾਰਜ ਸਾਧਕ ਅਫ਼ਸਰ, ਬੀ.ਡੀ.ਪੀ.ਓਜ ਜ਼ਿਲ੍ਹਾ ਪਟਿਆਲਾ ਵਿੱਚ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 188 ਅਤੇ ਐਪੀਡੀਮਿਕ ਡੀਸੀਜ਼ ਐਕਟ 1897 ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੇ ਵਿਸ਼ਵ ਵਿੱਚ ਮਾਨਵ ਜਾਤੀ ਲਈ ਭਿਆਨਕ ਮਹਾਂਮਾਰੀ ਬਣਕੇ ਸਾਹਮਣੇ ਆਏ ਕੋਰੋਨਾਵਾਇਰਸ ਦੀ ਲੜੀ ਨੂੰ ਤੋੜਨ ਲਈ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਜਾਨ ਦੀ ਹਿਫ਼ਾਜਤ ਅਤੇ ਮਨੁੱਖਤਾ ਦੇ ਭਲੇ ਲਈ ਆਪਣੇ ਘਰਾਂ ਵਿੱਚ ਰਹਿ ਕੇ ਇਸ ਜਨਤਾ ਕਰਫਿਊ ਨੂੰ ਲਾਗੂ ਕਰਨ ਵਿੱਚ ਆਪਣਾ ਸਹਿਯੋਗ ਦੇਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
2 days ago
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 