
ਚੰਡੀਗੜ, 3 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ‘ਵਰਲਡ ਫੂਡ ਇੰਡੀਆ-2017’ ਵਿਚ 4 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਬਿਜਲੀ ਅਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਸ਼ਿਰਕਤ ਕਰਨਗੇ। ਨਵੀਂ ਦਿੱਲੀ ਵਿਖੇ ਇਸ ਤਿੰਨ ਦਿਨਾਂ ਸਮਾਗਮ ਵਿਚ 60 ਤੋਂ ਜ਼ਿਆਦਾ ਮੁਲਕਾਂ ਦੇ ਪ੍ਰਤੀਨਿਧ, 29 ਰਾਜਾਂ ਦੇ ਨੁਮਾਇੰਦੇ ਅਤੇ 350 ਤੋਂ ਜ਼ਿਆਦਾ ਕੰਪਨੀਆਂ ਦੇ ਉੱਚ ਅਧਿਕਾਰੀ ਹਿੱਸਾ ਲੈ ਰਹੇ ਹਨ। ਕੌਮਾਂਤਰੀ ਪੱਧਰ ਦੇ ਇਸ ਸਮਾਗਮ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਿਵੇਸ਼ ਦੇ ਮੌਕਿਆਂ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਬਤ ਇਕ ਪੇਸ਼ਕਾਰੀ ਵੀ ਦਿੱਤੀ ਜਾਵੇਗੀ।
ਹੋਰ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਨਿਵੇਸ਼ ਕਰਨ ਲਈ ਪਹਿਲਾਂ ਹੀ ਬਹੁਤ ਸਾਰੇ ਨਾਮੀਂ ਕਾਰੋਬਾਰੀਆਂ ਅਤੇ ਉੱਦਮੀਆਂ ਨਾਲ ਮੁਲਾਕਾਤਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ•ਾਂ ਦੀਆਂ ਕੋਸ਼ਿਸ਼ਾਂ ਸਦਕਾ ‘ਵਰਲਡ ਫੂਡ ਇੰਡੀਆ-2017’ ਵਿਚ ਕਈ ਨਾਮੀਂ ਕੰਪਨੀਆਂ ਅਤੇ ਉੱਦਮੀਆਂ ਦੇ ਨੁਮਾਇੰਦਿਆਂ ਨਾਲ ਤਿੰਨ ਦਰਜਨ ਦੇ ਕਰੀਬ ਸਮਝੌਤੇ ਕੀਤੇ ਜਾਣਗੇ। ਇਹਨਾਂ ਸਮਝੌਤਿਆਂ ਰਾਹੀਂ ਪੰਜਾਬ ਵਿਚ 2300 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀਆਂ ਉਦਯੋਗ ਪੱਖੀ ਨੀਤੀਆਂ ਅਤੇ ਸੁਖਾਵੇਂ ਵਪਾਰਕ ਮਾਹੌਲ ਦੇ ਸਦਕਾ ਇਸ ਨਿਵੇਸ਼ ਵਿਚ ਹੋਰ ਵਾਧਾ ਹੋਣ ਦੀਆਂ ਸੰਭਾਵਨਾਵਾਂ ਹਨ।
ਉਹਨਾਂ ਦੱਸਿਆ ਕਿ ਇਸ ਵੇਲੇ ਪੰਜਾਬ ਵਿਚ ਚਾਰ ਮੈਗਾ ਫੂਡ ਪਾਰਕ ਅਤੇ 17 ਕੋਲਡ ਚੇਨ ਪ੍ਰੋਜੈਕਟ ਲਾਗੂ/ਮੁਕੰਮਲ ਹੋ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਫੂਡ ਪ੍ਰੋਸੈਸਿੰਗ ਉਦਯੋਗ ਲਈ ਬਹੁਤ ਸਾਰੀਆਂ ਸੰਭਾਵਨਾਵਾਂ ਮੌਜੂਦ ਹਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਉਦਯੋਗ ਦੀ ਪ੍ਰਫੁੱਲਤਾ ਲਈ ਹਰ ਪੱਖੋਂ ਵਧੀਆ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...





















