
ਚੰਡੀਗੜ, 3 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ਦੁਨੀਆ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰੇਮ, ਦਯਾ ਭਾਵ, ਬਰਾਬਰੀ, ਸ਼ਾਤੀ ਅਤੇ ਭਾਈਚਾਰੇ ਦਾ ਸੰਦੇਸ਼ ਕਿਸੇ ਖਾਸ ਜਾਤ, ਰੰਗ, ਨਸਲ, ਧਰਮ ਜਾਂ ਖੇਤਰ ਦੇ ਲਈ ਹੀ ਨਹੀਂ ਸਗੋਂ ਇਹ ਕੁਲ ਲੋਕਾਈ ਵਾਸਤੇ ਹੈ ਜੋ ਅਜੋਕੇ ਸਮੇਂ ਵਿੱਚ ਵੀ ਪ੍ਰਸੰਗਿਕ ਹੈ।
ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਦੇ ਅਨੁਸਾਰ ਲੋਕਾਂ ਨੂੰ ਨਿਮਰਤਾ ਦੀ ਭਾਵਨਾ ਪੈਦਾ ਕਰਨ ਅਤੇ ਸ਼ਾਂਤੀ, ਖੁਸ਼ਹਾਲੀ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























