• Latest
  • Trending
ਬਠਿੰਡਾ ਸ਼ਹਿਰ ਵਿਚ ਰਾਸ਼ਨ ਦੀ ਘਰੋ ਘਰੀ ਸਪਲਾਈ ਲਈ ਹੋਰ ਉਪਰਾਲੇ 26 ਹੋਰ ਦੁਕਾਨਾਂ ਨੂੰ ਘਰੋ ਘਰੀ ਸਪਲਾਈ ਕਰਨ ਵਿਚ ਲਗਾਇਆ

ਬਠਿੰਡਾ ਸ਼ਹਿਰ ਵਿਚ ਰਾਸ਼ਨ ਦੀ ਘਰੋ ਘਰੀ ਸਪਲਾਈ ਲਈ ਹੋਰ ਉਪਰਾਲੇ 26 ਹੋਰ ਦੁਕਾਨਾਂ ਨੂੰ ਘਰੋ ਘਰੀ ਸਪਲਾਈ ਕਰਨ ਵਿਚ ਲਗਾਇਆ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

8 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

9 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

9 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

11 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

11 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

13 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

13 hours ago
Hindi News
English News
Monday, November 16, 2026
No Result
View All Result
16 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਸ਼ਹਿਰ ਵਿਚ ਰਾਸ਼ਨ ਦੀ ਘਰੋ ਘਰੀ ਸਪਲਾਈ ਲਈ ਹੋਰ ਉਪਰਾਲੇ 26 ਹੋਰ ਦੁਕਾਨਾਂ ਨੂੰ ਘਰੋ ਘਰੀ ਸਪਲਾਈ ਕਰਨ ਵਿਚ ਲਗਾਇਆ

March 29, 2020
in ਖਬਰਾਂ, ਪੰਜਾਬ
ਬਠਿੰਡਾ ਸ਼ਹਿਰ ਵਿਚ ਰਾਸ਼ਨ ਦੀ ਘਰੋ ਘਰੀ ਸਪਲਾਈ ਲਈ ਹੋਰ ਉਪਰਾਲੇ 26 ਹੋਰ ਦੁਕਾਨਾਂ ਨੂੰ ਘਰੋ ਘਰੀ ਸਪਲਾਈ ਕਰਨ ਵਿਚ ਲਗਾਇਆ

ਬਠਿੰਡਾ, 29 ਮਾਰਚ  ( ਵਿਸ਼ਵ ਵਾਰਤਾ)-ਲੋਕਾਂ ਤੱਕ ਰਾਸ਼ਨ ਦੀ ਸੌਖੀ ਪਹੁੰਚ ਯਕੀਨੀ ਬਣਾਊਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਬਠਿੰਡਾ ਸ਼ਹਿਰ ਲਈ ਪਹਿਲਾਂ ਤੋਂ ਜਾਰੀ 4 ਸਟੋਰਾਂ ਤੋਂ ਬਾਅਦ ਹੁਣ 26 ਹੋਰ ਰਾਸ਼ਨ ਸਟੋਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਕਿਹਾ ਕਿ ਇਹ ਦੁਕਾਨਾਂ ਖੁਲਣਗੀਆਂ ਨਹੀਂ ਸਗੋਂ ਲੋਕਾਂ ਦੀ ਮੰਗ ਅਨੁਸਾਰ ਇੰਨਾਂ ਵੱਲੋਂ ਘਰੋ ਘਰੀ ਰਾਸ਼ਨ ਸਪਲਾਈ ਕੀਤਾ ਜਾਵੇਗਾ। ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸ਼ੇਰਗਿੱਲ ਨੇ ਦੱਸਿਆ ਕਿ ਲੋਕ ਆਪਣੇ ਵਾਰਡ ਨਾਲ ਸਬੰਧਤ ਸਟੋਰ ਨੂੰ ਫੋਨ ਤੇ ਆਪਣੇ ਸਮਾਨ ਦਾ ਆਡਰ ਦੇ ਸਕਣਗੇ ਅਤੇ ਸਟੋਰ ਵੱਲੋਂ ਘਰੇ ਹੀ ਸਪਲਾਈ ਕੀਤੀ ਜਾਵੇਗੀ। ਉਨਾਂ ਨੇ ਕਿਹਾ ਕਿ ਇਸ ਸੁਵਿਧਾ ਦੇ ਸ਼ੁਰੂ ਹੋ ਜਾਣ ਨਾਲ ਸਪਲਾਈ ਆਮ ਹੋ ਜਾਵੇਗੀ। ਇਸ ਤੋਂ ਬਿਨਾਂ ਜ਼ਿਲੇ ਦੇ ਬਾਕੀ ਕਸਬਿਆਂ ਵਿਚ ਵੀ ਰਾਸਨ ਦੀ ਵਾਹਨਾਂ ਰਾਹੀਂ ਘਰੋਂ ਘਰੀ ਸਪਲਾਈ ਕੀਤੀ ਜਾ ਰਹੀ ਹੈ।

ਇਸ ਤੋਂ ਬਿਨਾਂ ਜਿੰਨਾਂ ਲੋਕਾਂ ਕੋਲ ਖਾਣਾ ਪਕਾਉਣ ਦੀ ਵੀ ਕੋਈ ਵਿਵਸਥਾ ਨਹੀਂ ਹੈ ਜਾਂ ਜਿੰਨਾਂ ਕੋਲ ਖਾਣਾ ਖਰੀਦਣ ਦੀ ਸਮੱਰਥਾ ਨਹੀਂ ਹੈ ਅਜਿਹੇ ਲੋਕਾਂ ਲਈ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਦੇ ਨਿਰਦੇਸ਼ ਅਨੁਸਾਰ ਪਕਾਇਆ ਹੋਇਆ ਖਾਣਾ ਅਤੇ ਸੁੱੱਕਾ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ।
ਜ਼ਿਲੇ ਦੇ ਸਰਕਾਰੀ ਹਸਪਤਾਲ ਵਿਚ ਪੁੱਜਿਆ ਵੈਂਟੀਲੇਟਰ
ਬਠਿੰਡਾ ਜ਼ਿਲੇ ਵਿਚ ਕੋਵਿਡ ਬਿਮਾਰੀ ਨਾਲ ਨਜਿੱਠਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਇਸੇ ਲਈ ਜਿੱਥੇ ਕਰਫਿਊ ਲਗਾ ਕੇ ਬਿਮਾਰੀ ਦੇ ਪਸਾਰ ਨੂੰ ਰੋਕਿਆ ਗਿਆ ਹੈ ਉਥੇ ਹੀ ਕਿਸੇ ਵੀ ਅਪਾਤ ਸਥਿਤੀ ਨਾਲ ਨਜਿੱਠਣ ਲਈ ਵੈਂਟੀਲੇਟਰ ਜ਼ਿਲਾ ਹਸਪਤਾਲ ਵਿਚ ਮੁਹਈਆ ਕਰਵਾ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਯਕੀਨ ਦੁਆਇਆ ਕਿ ਸਿਹਤ ਵਿਭਾਗ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਨੇ ਅਪੀਲ ਕੀਤੀ ਕਿ ਫਿਲਹਾਲ ਲੋਕ ਘਰ ਰਹਿ ਕੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਵਿਚ ਸਹਿਯੋਗ ਕਰਨ। ਉਨਾਂ ਨੇ ਕਿਹਾ ਕਿ ਕਰਫਿਊ ਦਾ ਪਾਲਣ ਕੀਤਾ ਜਾਵੇ ਅਤੇ ਮਨੁੱਖਤਾ ਸਾਹਮਣੇ ਪੈਦਾ ਹੋਏ ਖਤਰੇ ਨੂੰ ਰੋਕਿਆ ਜਾਵੇ।
ਦੋ ਮਰੀਜਾਂ ਦੀ ਰਿਪੋਟ ਆਈ ਨੈਗੇਟਿਵ
ਬਠਿੰਡਾ ਜ਼ਿਲੇ ਦੇ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਸੁੱਕਰਵਾਰ ਨੂੰ ਜਿਸ ਮਹਿਲਾ ਦਾ ਸੈਂਪਲ ਭੇਜਿਆ ਗਿਆ ਸੀ। ਉਸਦੀ ਰਿਪੋਟ ਪ੍ਰਾਪਤ ਹੋਈ ਹੈ। ਰਿਪੋਟ ਅਨੁਸਾਰ ਮਹਿਲਾ ਨੂੰ ਕੋਵਿਡ 19 ਬਿਮਾਰੀ ਨਹੀਂ ਪਾਈ ਗਈ। ਇਸੇ ਤਰਾਂ ਜ਼ਿਲਾ ਐਪੀਡੈਮੋਲੋਜਿਸਟ ਡਾ: ਸੁਮਿਤ ਜਿੰਦਲ ਨੇ ਸ਼ਾਮ ਵੇਲੇ ਦੱਸਿਆ ਕਿ ਇਕ ਹੋਰ ਨੌਜਵਾਨ ਦੇ ਸੈਂਪਲ ਦੀ ਰਿਪੋਟ ਵੀ ਆ ਗਈ ਹੈ ਅਤੇ ਇਹ ਵੀ ਨੈਗੇਟਿਗ ਆਈ ਹੈ। ਉਨਾਂ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚੋਂ ਕੁੱਲ 10 ਨਮੂਨੇ ਜਾਂਚ ਲਈ ਭੇਜੇ ਗਏ ਸਨ ਤੇ ਸਭ ਦੀ ਰਿਪੋਟ ਨੈਗੇਟਿਗ ਆਈ ਹੈ। ਉਨਾਂ ਨੇ ਇਸ ਮੌਕੇ ਅਪੀਲ ਕੀਤੀ ਕਿ ਲੋਕ ਆਪਸੀ ਸੰਪਰਕ ਬਿਲਕੁੱਲ ਨਾ ਕਰਨ ਕਿਉਂਕਿ ਇਹ ਬਿਮਾਰੀ ਆਪਸੀ ਸੰਪਰਕ ਨਾਲ ਹੀ ਫੈਲਦੀ ਹੈ।
ਬਠਿੰਡਾ ਕੋਵਿਡ ਫੰਡ ਵਿਚ 7 ਲੱਖ ਰੁਪਏ ਦਾ ਆਇਆ ਸਹਿਯੋਗ
ਬਠਿੰਡਾ ਜ਼ਿਲੇ ਵਿਚ ਕੋਵਿਡ 19 ਬਿਮਾਰੀ ਦੌਰਾਨ ਲੋੜਵੰਦ ਲੋਕਾਂ ਤੱਕ ਮਦਦ ਮੁਹਈਆ ਕਰਵਾਉਣ ਲਈ ਸਥਾਪਿਤ ਫੰਡ ਵਿਚ ਇਕ ਦਿਨ ਵਿਚ 7 ਲੱਖ ਰੁਪਏ ਦਾ ਸਹਿਯੋਗ ਆਇਆ ਹੈ। ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬ੍ਰੀ ਸ੍ਰੀਨਿਵਾਸਨ ਨੇ ਫੰਡ ਵਿਚ ਦਾਨ ਕਰਨ ਵਾਲੇ ਸੱਜਣਾ ਦਾ ਧੰਨਵਾਦ ਕਰਦਿਆਂ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੁੱਲੇ ਦਿਲ ਨਾਲ ਇਸ ਫੰਡ ਵਿਚ ਸਹਿਯੋਗ ਰਾਸ਼ੀ ਦੇਣ। ਇਸ ਲਈ ਲੋਕ ‘ਬਠਿੰਡਾ ਕੋਵਿਡ ਰਲੀਫ ਫੰਡ’ ਨਾਂਅ ਦੇ ਐਚਡੀਐਫਸੀ ਬੈਂਕ ਦੇ ਖਾਤੇ 50100342803123 ਵਿਚ ਆਪਣਾ ਦਾਨ ਜਮਾਂ ਕਰਵਾ ਸਕਦੇ ਹਨ। ਇਸ ਖਾਤੇ ਨਾਲ ਸਬੰਧਤ ਬ੍ਰਾਂਚ ਦਾ ਆਈ.ਐਫ.ਐਸ.ਸੀ. ਕੋਡ ਐਚਡੀਐਫਸੀ0000187 ਹੈ। ਇਸ ਤੋਂ ਬਿਨਾਂ ਲੋਕ ਰਾਸ਼ਨ ਅਤੇ ਹੋਰ ਸਮਾਨ ਲਈ ਵੀ ਸਹਿਯੋਗ ਕਰ ਰਹੇ ਹਨ।
130 ਟਰਾਲੀਆਂ ਸਬਜੀਆਂ ਦੀ ਵੰਡ ਚ ਲੱਗੀਆਂ
ਬਠਿੰਡਾ ਸ਼ਹਿਰ ਵਿਚ ਦੁੱਧ ਦੀ ਸਪਲਾਈ ਆਮ ਵਾਂਗ ਹੋਣ ਤੋਂ ਬਾਅਦ ਹੁਣ ਸਬਜੀਆਂ ਦੀ ਸਪਲਾਈ ਵੀ ਆਮ ਹੋ ਚੁੱਕੀ ਹੈ। ਅੱਜ ਵੀ ਸ਼ਹਿਰ ਵਿਚ 130 ਟਰਾਲੀਆਂ ਤੇ ਫਲ ਸਬਜੀਆਂ ਵਾਰਡਾਂ ਵਿਚ ਵਿਕਨ ਲਈ ਭੇਜੀਆਂ ਗਈਆਂ। ਜ਼ਿਲਾ ਮੰਡੀ ਅਫ਼ਸਰ ਸ: ਪ੍ਰੀਤਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਬੀਤੇ ਕੱਲ ਭੇਜੀ ਗਈ ਬਫਰ ਸਬਜੀ ਦਾ ਕਾਫੀ ਸਟਾਕ ਅਣਵਿਕਿਆ ਰਹਿ ਗਿਆ ਸੀ। ਉਨਾਂ ਨੇ ਕਿਹਾ ਕਿ ਬੀਤੇ ਕੱਲ ਤੋਂ ਫਲ ਸਬਜੀਆਂ ਦੀ ਰੇਟ ਲਿਸਟ ਤੈਅ ਹੋਣ ਨਾਲ ਇੰਨਾਂ ਦੀਆਂ ਕੀਮਤਾਂ ਵੀ ਨਿਯੰਤਰਣ ਵਿਚ ਹਨ। ਉਨਾਂ ਨੇ ਪਿੰਡਾਂ ਅਤੇ ਹੋਰ ਸ਼ਹਿਰਾਂ ਤੋਂ ਸਬਜੀ ਦੀ ਆਵਾਜਾਈ ਆਮ ਵਾਂਗ ਹੋ ਚੁੱਕੀ ਹੈ। ਇਸ ਤੋਂ ਬਿਨਾਂ ਬਾਕੀ ਸ਼ਹਿਰਾਂ ਵਿਚ ਸਬਜੀਆਂ ਦੀ ਸਪਲਾਈ ਹੁਣ ਆਮ ਹੋ ਚੁੱਕੀ ਹੈ।
ਦਵਾਈ ਦੀ ਘਰੋ ਘਰੀ ਸਪਲਾਈ ਲਈ ਦੋ ਹੋਰ ਨੰਬਰ ਜਾਰੀ
ਬਠਿੰਡਾ ਸ਼ਹਿਰ ਵਿਚ ਦਵਾਈ ਦੀਆਂ ਦੁਕਾਨਾਂ ਸਵੇਰੇ 5 ਤੋਂ 7 ਵਜੇ ਤੱਕ ਅਤੇ ਜ਼ਿਲੇ ਦੇ ਬਾਕੀ ਸ਼ਹਿਰਾਂ ਵਿਚ ਸਵੇਰੇ 6 ਤੋਂ 9 ਵਜੇ ਤੱਕ ਖੋਲਣ ਦੀ ਦਿੱਤੀ ਪ੍ਰਵਾਨਗੀ ਨਾਲ ਦਵਾਈਆਂ ਦੀ ਕੋਈ ਮੁਸਕਿਲ ਨਹੀਂ ਰਹੀ ਹੈ। ਫਿਰ ਵੀ ਕਿਸੇ ਐਮਰਜੈਂਸੀ ਵਿਚ ਘਰ ਬੈਠੇ ਹੀ ਦਵਾਈ ਮੰਗਵਾਉਣ ਲਈ ਬਠਿੰਡਾ ਸ਼ਹਿਰ ਲਈ ਦੋ ਨਵੇਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਡਰੱਗ ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਪਹਿਲਾਂ ਜਾਰੀ ਕੀਤੇ ਨੰਬਰਾਂ ਤੋਂ ਇਲਾਵਾ ਫੋਨ ਨੰਬਰ 98774 57629 ਅਤੇ 79868 78104 ਤੇ ਵੀ ਕਾਲ ਕਰਕੇ ਘਰ ਦਵਾਈ ਮੰਗਵਾਈ ਜਾ ਸਕਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 