
ਚੰਡੀਗੜ, 1 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ 2 ਅਕਤੂਬਰ, 2019 ਤੋਂ ਜੀ.ਐਸ.ਟੀ. ਦੇ ਬਕਾਇਆ ਪਏ 6752.83 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।
ਉਹਨਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ -19 ਦੇ ਸੰਕਟ ਕਾਰਨ ਪੈਦਾ ਹੋਈ ਨਾਜ਼ੁਕ ਸਥਿਤੀ ਦੇ ਮੱਦੇਨਜ਼ਰ ਇਹ ਬਕਾਏ ਪਹਿਲ ਦੇ ਅਧਾਰ ‘ਤੇ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਨਿਰਦੇਸ਼ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ, ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਕੋਵਿਡ -19 ਕਾਰਨ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਉਥੇ ਇਸ ਬਕਾਏ ਨੂੰ ਜਾਰੀ ਕਰਨ ਨਾਲ ਪੰਜਾਬ ਨੂੰ ਵੱਡੀ ਰਾਹਤ ਮਿਲੇਗੀ।
ਉਨਾਂ ਕਿਹਾ ਕਿ ਮੁਆਵਜ਼ੇ ਦੇ 6752.83 ਕਰੋੜ ਰੁਪਏ ਦੇ ਬਕਾਏ ਜਾਰੀ ਕਰਨਾ ਇਸ ਬਿਪਤਾ ਦੇ ਪ੍ਰਭਾਵ ਨੂੰ ਘਟਾਉਣ ਦੇ ਨਾਲ-ਨਾਲ ਗਰੀਬਾਂ ਅਤੇ ਲੋੜਵੰਦਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ ਵਿੱਚ ਪੰਜਾਬ ਸਰਕਾਰ ਲਈ ਸਹਾਈ ਹੋਵੇਗਾ।
ਇਸ ਆਫ਼ਤ ਦੇ ਅਸਰ ਨੂੰ ਘਟਾਉਣ ਲਈ ਕੇਂਦਰ ਸਰਕਾਰ ਦੇ ਯਤਨਾਂ ਦੀ ਹਮਾਇਤ ਕਰਦਿਆਂ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਟੈਕਸਾਂ ਨੂੰ ਮੁਲਤਵੀ ਕਰਨਾ ਅਤੇ ਕਾਰਜਪ੍ਰਣਾਲੀ ਜ਼ਿੰਮੇਵਾਰੀਆਂ ਵਿਚ ਢਿੱਲ ਦੇਣਾ ਵਪਾਰ ਅਤੇ ਉਦਯੋਗ ਨੂੰ ਮੋਹਲਤ ਦੇਣ ਦੇ ਨਾਲ-ਨਾਲ ਕੁਝ ਹੱਦ ਤੱਕ ਆਮ ਆਦਮੀ ’ਤੇ ਬੋਝ ਨੂੰ ਵੀ ਘਟਾਏਗਾ।
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 16-11-2026 |...





















