
ਅੰਮ੍ਰਿਤਸਰ 2 ਅਪ੍ਰੈਲ ( ਵਿਸ਼ਵ ਵਾਰਤਾ)- ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਜੋ ਕਿ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਸਨ ਜਿਨ੍ਹਾਂ ਦੀ ਮੌਤ ਕਰੋਨਾ ਵਾਇਰਸ ਕਾਰਨ ਹੋਈ ਹੈ । ਪਰਿਵਾਰ ਦੇ 9 ਮੈਂਬਰਾਂ ਨੂੰ ਵੀ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ । ਉਹਨਾਂ ਦੇ 2 ਹੋਰ ਸਹਿਯੋਗੀ ਜਿਹੜੇ ਹਰਮੋਨੀਅਮ ਅਤੇ ਤਬਲਾ ਵਜਾਉਂਦੇ ਸਨ ਉਹਨਾਂ ਨੂੰ ਵੀ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਗਿਆ ਹੈ । ਇਹਨਾਂ ਸਾਰਿਆਂ ਨੂੰ ਗੁਰੂ ਨਾਨਕ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ।





















