• Latest
  • Trending

ਥਾਲ਼ੀਆਂ ਵਜਾਉਣ ਅਤੇ ਮੋਮਬਤੀਆਂ ਜਗਾਉਣ ਵਰਗੇ ਜੁਮਲਿਆ ਦੀ ਬਜਾਏ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸੁਹਿਰਦ ਹੋਵੇ ਸਰਕਾਰ-ਸੰਧਵਾਂ

7 years ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

9 minutes ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

19 minutes ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

36 minutes ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

43 minutes ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

53 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

11 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

12 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

12 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

12 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਥਾਲ਼ੀਆਂ ਵਜਾਉਣ ਅਤੇ ਮੋਮਬਤੀਆਂ ਜਗਾਉਣ ਵਰਗੇ ਜੁਮਲਿਆ ਦੀ ਬਜਾਏ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸੁਹਿਰਦ ਹੋਵੇ ਸਰਕਾਰ-ਸੰਧਵਾਂ

April 4, 2020
in ਖਬਰਾਂ, ਪੰਜਾਬ

*-ਭਾਈ ਨਿਰਮਲ ਸਿੰਘ ਕੇਸ ਨੇ ਖੋਲੀ ਕੈਪਟਨ ਸਰਕਾਰ ਦੇ ਦਾਅਵਿਆਂ ਦੀ ਪੋਲ*
*ਹਸਪਤਾਲਾਂ ‘ਚ ਲੋੜੀਂਦੀਆਂ ਸਹੂਲਤਾਂ ਅਤੇ ਕੋਰੋਨਾ ਪੀੜਤਾਂ ਦੀ ਮਨੋਵਿਗਿਆਨਕ ਕੌਂਸਲਿੰਗ ਦੀ ਜ਼ਰੂਰਤ*
*ਚੰਡੀਗੜ੍ਹ, 4 ਅਪ੍ਰੈਲ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੋਟਕਪੂਰਾ ਤੋਂ ਵਿਧਾਇਕ ਅਤੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੋਮਬਤੀਆਂ ਜਗਾਉਣ ਦੇ ਸੰਦੇਸ਼ ‘ਤੇ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਅੱਜ ਜਦੋਂ ਲੌਕਡਾਊਨ ਕਰਕੇ ਆਮ ਲੋਕ ਆਪਣੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਲਈ ਚਿੰਤਤ ਹਨ, ਉਸ ਵੇਲੇ ਪ੍ਰਧਾਨ ਮੰਤਰੀ ਵੱਲੋਂ ਥਾਲ਼ੀਆਂ ਵਜਾਉਣ ਅਤੇ ਮੋਮਬਤੀਆਂ ਜਗਾਉਣ ਵਰਗੇ ਜੁਮਲਾ ਵਿਸ਼ਵ ਪੱਧਰ ‘ਤੇ ਭਾਰਤੀਆਂ ਲਈ ਨਮੋਸ਼ੀ ਦਾ ਕਾਰਨ ਬਣ ਰਹੇ ਹਨ। ਇਸ ਦੇ ਨਾਲ ਹੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੋਰੋਨਾਵਾਇਰਸ ਦਾ ਸ਼ਿਕਾਰ ਹੋਏ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਦੀ ਮੌਤ ਤੋਂ ਪਹਿਲਾਂ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਆਇਸੋਲੇਟਡ ਵਾਰਡ ‘ਚੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਫੋਨ ‘ਤੇ ਕੀਤੀ ਗੱਲਬਾਤ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਦਾਅਵਿਆਂ ਦੀ ਪੂਰੀ ਤਰ੍ਹਾਂ ਪੋਲ ਖੋਲ ਦਿੱਤੀ ਹੈ।

ਪਾਰਟੀ ਹੈਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਂਮਾਰੀ ਤੋਂ ਬਚਣ ਲਈ ਹਰ ਹਾਲ ਆਪਣੇ ਘਰਾਂ ‘ਚ ਹੀ ਰਹਿਣ ਕਿਉਂਕਿ ਕੈਪਟਨ ਸਰਕਾਰ ਕੋਲ ਇਸ ਦੇ ਉਪਚਾਰ ਲਈ ਕੋਈ ਮੁਢਲਾ ਪ੍ਰਬੰਧ ਵੀ ਨਹੀਂ ਹੈ।
ਸੰਧਵਾਂ ਨੇ ਨਰਿੰਦਰ ਮੋਦੀ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਆਲ ਇੰਡੀਆ ਲੋਡ ਡਿਸਪੈਚ ਸੈਂਟਰ ਦੇ ਸੂਤਰਾਂ ਮੁਤਾਬਿਕ ਜਦੋਂ 5 ਅਪ੍ਰੈਲ ਰਾਤ 9 ਵਜੇ ਪੂਰੇ ਭਾਰਤ ਵਿੱਚ ਇਕਦਮ ਬਿਜਲੀ ਸਪਲਾਈ ਬੰਦ ਹੋ ਕੇ ਦੁਬਾਰਾ ਸ਼ੁਰੂ ਹੋਵੇਗੀ। ਇਸ ਨਾਲ ਦੇਸ਼ ਦੀ ਬਿਜਲੀ ਗਰਿੱਡ ਸਪਲਾਈ ਫ਼ੇਲ੍ਹ ਹੋ ਸਕਦੀ ਹੈ, ਇਸ ਤਰਾਂ ਦੇ ਜੁਮਲੇ ਪਹਿਲਾਂ ਤੋਂ ਹੀ ਪ੍ਰੇਸ਼ਾਨੀ ਝੱਲ ਰਹੇ ਲੋਕਾਂ ਲਈ ਹੋਰ ਮੁਸੀਬਤ ਬਣ ਸਕਦੇ ਹਨ, ਉਨ੍ਹਾਂ ਕਿਹਾ ਕਿ ਲੋਕ ਉਮੀਦ ਕਰ ਰਹੇ ਸਨ ਕਿ ਪ੍ਰਧਾਨ ਮੰਤਰੀ ਲੌਕਡਾਊਨ ਕਰਕੇ ਘਰਾਂ ਵਿਚ ਬੈਠੇ ਲੋਕਾਂ ਲਈ ਰਾਹਤ ਸਮਗਰੀ, ਦੂਰ ਦੁਰਾਡੇ ਫਸੇ ਲੋਕਾਂ ਨੂੰ ਘਰ ਪਹੁੰਚਾਉਣ, ਦੇਸ਼ ਭਰ ਦੇ ਹਸਪਤਾਲਾਂ ਵਿਚ ਚੰਗੀਆਂ ਸਿਹਤ ਸੇਵਾਵਾਂ, ਮਿਹਨਤ ਮਜ਼ਦੂਰੀ ਕਰਕੇ ਨਿੱਤ ਰੋਜ਼ ਗੁਜ਼ਾਰਾ ਕਰਨ ਵਾਲੇ ਲੋਕਾਂ, ਛੋਟੇ ਦੁਕਾਨਦਾਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨਗੇ, ਪਰ ਇਸ ਸਮੱਸਿਆ ਨੂੰ ਦਰਕਿਨਾਰ ਕਰਦੇ ਹੋਏ ਮੋਮਬਤੀਆਂ ਜਗਾਉਣ ਦਾ ਸੰਦੇਸ਼ ਦੇਸ਼ਵਾਸੀਆਂ ਦੀਆਂ ਉਕਤ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਹੈ। ਉਨ੍ਹਾਂ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਜਿੱਥੇ ਸਰਕਾਰ ਆਮ ਲੋਕਾਂ ਨੂੰ ਘਰੇਲੂ ਵਸਤਾਂ ਦੀ ਰਾਹਤ ਪਹੁੰਚਾਉਣ ਵਿਚ ਅਸਫਲ ਰਹੀ ਹੈ। ਉੱਥੇ ਹੀ ਹਸਪਤਾਲਾਂ ਵਿੱਚ ਕੰਮ ਕਰ ਰਹੇ ਡਾਕਟਰਾਂ ਅਤੇ ਸਟਾਫ਼ ਲਈ ਵੀ ਕੋਰੋਨਾ ਤੋਂ ਬਚਾਅ ਲਈ ਪੀਪੀਏ ਕਿੱਟਾਂ, ਮਾਸਕ ਅਤੇ ਸੈਨੀਟੇਜਰ ਵਰਗੀਆਂ ਜ਼ਰੂਰੀ ਵਸਤਾਂ ਦੀ ਘਾਟ ਦੀਆਂ ਖ਼ਬਰਾਂ ਵੱਡੇ ਸਵਾਲ ਖੜੇ ਕਰਦੀਆਂ ਹਨ। ਜਿਸ ਦੇ ਚੱਲਦਿਆਂ ਸੁਰੱਖਿਆ ਉਪਕਰਨਾਂ ਦੀ ਗੰਭੀਰ ਘਾਟ ਕਾਰਨ 9 ਡਾਕਟਰਾਂ ਸਮੇਤ 52 ਸਿਹਤ ਕਾਮੇ ਮਰੀਜ਼ਾਂ ਦਾ ਇਲਾਜ ਕਰਦੇ ਖ਼ੁਦ ਪ੍ਰਭਾਵਿਤ ਹੋ ਗਏ ਹਨ।
ਸੰਧਵਾਂ ਨੇ ਇੱਕ ਹੋਰ ਦੁਖਦਾਇਕ ਪਹਿਲੂ ਉਠਾਉਂਦਿਆਂ ਕਿਹਾ ਕਿ ਜ਼ਰੂਰੀ ਉਪਕਰਨਾਂ ਦੀ ਘਾਟ ਸਦਕਾ ਕਈ ਥਾਵਾਂ ‘ਤੇ ਸਿਹਤ ਅਮਲੇ ਵੱਲੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਅਤੇ ਸਾਂਭ ਸੰਭਾਲ ਪ੍ਰਤੀ ਅਣਗਹਿਲੀ ਵਰਤੀ ਜਾ ਰਹੀ ਹੈ, ਜੋ ਕਿ ਬੇਹੱਦ ਮਾੜਾ ਰੁਝਾਨ ਹੈ, ਇਸ ਲਈ ਸਰਕਾਰ ਹਸਪਤਾਲਾਂ ਵਿੱਚ ਸਿਹਤ ਅਮਲੇ ਲਈ ਢੁਕਵੀਆਂ ਨਿੱਜੀ ਬਚਾਅ ਕਿੱਟਾਂ, ਮਰੀਜ਼ਾਂ ਲਈ ਵੈਂਟੀਲੇਟਰ ਅਤੇ ਮਰੀਜ਼ਾਂ ਦੇ ਇਲਾਜ ਦੌਰਾਨ ਮਰੀਜ਼ਾਂ ਦਾ ਮਨੋਬਲ ਕਾਇਮ ਰੱਖਣ ਲਈ ਮਨੋਵਿਗਿਆਨਕ ਕੌਂਸਲਿੰਗ ਲਈ ਕਦਮ ਉਠਾਉਣ ਲਈ ਸੁਹਿਰਦ ਹੋਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

by Navjot
November 16, 2026
0

  ਮੁੰਬਈ, 16 ਨਵੰਬਰ (ਵਿਸ਼ਵ ਵਾਰਤਾ) - ਬ੍ਰਿਟਿਸ਼ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬ੍ਰਿਟੇਨ ਦੇ ਪ੍ਰਿੰਸ ਅਤੇ ਰਾਜਕੁਮਾਰੀ...

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਪੜਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

Most Popular

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 