5 ਅਪ੍ਰੈਲ (ਸੁਰਿੰਦਰ ਗੋਇਲ)-ਕੋਰੋਨਾ ਪੌਜੇਟਿਵ ਆਈ ਬਰਨਾਲਾ ਦੇ ਸੇਖਾ ਰੋਡ ਦੀ ਗਲੀ ਨੰਬਰ 4 ਦੀ ਨਿਵਾਸੀ ਔਰਤ ਰਾਧਾ ਦੇ ਪਤੀ ਤੇ ਬੇਟੀ ਸਮੇਤ ਉਸ ਦੇ ਸੰਪਰਕ ਵਿੱਚ ਆਉਣ ਵਾਲੇ ਕੁੱਲ 7 ਵਿਅਕਤੀਆਂ ਨੂੰ ਵੀ ਸਿਹਤ ਵਿਭਾਗ ਦੀ ਟੀਮ ਨੇ ਆਈਸੋਲੇਸ਼ਨ ਵਾਰਡ ਚ,ਭਰਤੀ ਕਰ ਲਿਆ ਹੈ। ਪੁਲਿਸ ਨੇ ਸੇਖਾ ਰੋਡ ਦੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਸੁਰੱਖਿਅਾ ਿੲੰਤਜ਼ਾਮਾ ਨੂੰ ਹੋਰ ਕਰੜਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਮ ਉ ਡਾਕਟਰ ਜੋਤੀ ਕੌਸ਼ਲ ਨੇ ਦੱਸਿਆ ਕਿ ਕੋਰੋਨਾ ਪੌਜੇਟਿਵ ਮਰੀਜ਼ ਦੇ ਸੰਪਰਕ ਚ, ਰਹਿਣ ਵਾਲੇ ਉਸ ਦੇ ਪਤੀ ਤੇ ਬੇਟੀ ਤੋਂ ਇਲਾਵਾ ਰਾਧਾ ਦੇ ਮਕਾਨ ਮਾਲਿਕਾਂ ਦੇ ਪਰਿਵਾਰ ਦੇ 4 ਮੈਂਬਰਾਂ ਨੂੰ ਵੀ ਕੋਰੋਨਾ ਦਾ ਸ਼ੱਕ ਦੂਰ ਕਰਨ ਲਈ ਸੈਂਪਲ ਲੈ ਕੇ ਜਾਂਚ ਲਈ ਪਟਿਆਲਾ ਭੇਜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡਰਨ ਦੀ ਬਜਾਏ ਘਰਾਂ ਚ, ਰਹਿਣ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...





















