
ਪਹਿਲਾਂ ਵੀ ਕਾਰਜਸ਼ੀਲ ਹਨ 04 ਕਾਲ ਸੈਂਟਰ ਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ
ਕਰਫਿਊ ਦੌਰਾਨ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਕੀਤਾ ਜਾ ਸਕਦਾ ਹੈ ਸੰਪਰਕ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 07 ਅਪ੍ਰੈਲ (ਵਿਸ਼ਵ ਵਾਰਤਾ)-ਕੋਰੋਨਾ ਵਾਇਰਸ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਚਲਾਏ ਜਾ ਰਹੇ ਕਾਲ ਸੈਂਟਰਾਂ ਤੇ ਕੰਟਰੋਲ ਰੂਮ ਦੇ ਨਾਲ-ਨਾਲ 05 ਨਵੇਂ ਕਾਲ ਸੈਂਟਰ ਬਣਾਏ ਗਏ ਹਨ, ਜਿਨ੍ਹਾਂ ਦੇ ਨੰਬਰਾਂ ‘ਤੇ ਸੰਪਰਕ ਕਰ ਕੇ ਲੋਕ ਕਰਫਿਊ ਦੌਰਾਨ ਅਪਣੀਆਂ ਸਮੱਸਿਆਵਾਂ ਹੱਲ ਕਰਵਾ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਨਵੇਂ ਸਥਾਪਿਤ ਕੀਤੇ ਕਾਲ ਸੈਂਟਰਾਂ ਦੇ ਨੰਬਰ 01763-232285, 01763-233934, 01763-233935, 01763-233936, 01763-233937 ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਬਡਵੀਜ਼ਨ ਪੱਧਰ ‘ਤੇ ਵੀ ਕਾਲ ਸੈਂਟਰ ਸਥਾਪਿਤ ਕੀਤੇ ਗਏ ਹਨ। ਜੇਕਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਇਨ੍ਹਾਂ ਕਾਲ ਸੈਂਟਰਾਂ ਦੇ ਨੰਬਰਾਂ ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਫਤਹਿਗੜ੍ਹ ਸਾਹਿਬ ਲਈ ਕਾਲ ਸੈਂਟਰ ਦਾ ਨੰਬਰ 01763-232838, ਬਸੀ ਪਠਾਣਾ ਲਈ ਕਾਲ ਸੈਂਟਰ ਦਾ ਨੰਬਰ 01763-232165, ਅਮਲੋਹ ਲਈ ਕਾਲ ਸੈਂਟਰ ਦਾ ਨੰਬਰ 01763-232498 ਅਤੇ ਖਮਾਣੋਂ ਲਈ ਕਾਲ ਸੈਂਟਰ ਦਾ ਨੰਬਰ 01763-233845 ਹੈ। ਜ਼ਿਲ੍ਹੇ ਸਬੰਧੀ ਜਨਰਲ ਹੈਲਪ ਲਾਈਨ (ਕੰਟਰੋਲ ਰੂਮ ) ਨੰ: 01763-232217 ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਏ ਗਏ ਕਰਫਿਊ ਦੌਰਾਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਖਾਣ ਪੀਣ ਦੀਆਂ ਸਾਰੀਆਂ ਲੋੜੀਂਦੀਆਂ ਵਸਤਾਂ ਜਿਵੇਂ ਕਿ ਦੁੱਧ, ਸਬਜ਼ੀਆਂ, ਰਾਸ਼ਨ ਦੇ ਨਾਲ ਨਾਲ ਗੈਸ ਸਿਲੰਡਰ ਤੇ ਦਵਾਈਆਂ ਲਗਾਤਾਰ ਘਰ-ਘਰ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿਚ ਰਹਿ ਕਿ ਹੀ ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਵਿੱਚ ਸਰਕਾਰ ਨੂੰ ਸਹਿਯੋਗ ਦੇਣ।





















