ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਹਿਮਾਚਲ ਪ੍ਰਦੇਸ਼ ਰਾਜ ਵਿਖੇ 09 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿਹੜੇ ਕਰਮਚਾਰੀ ਹਿਮਾਚਲ ਪ੍ਰਦੇਸ਼ ਰਾਜ ਦੇ ਵੋਟਰ ਹਨ ਪਰ ਪੰਜਾਬ ਦੇ ਦਫ਼ਤਰਾਂ, ਨਿਗਮਾਂ, ਬੋਰਡਾਂ ਜਾਂ ਵਿਦਿਅਕ ਅਦਾਰਿਆਂ ਵਿੱਚ ਨੌਕਰੀ ਕਰਦੇ ਹਨ ਨੂੰ 09 ਨਵੰਬਰ ਦੀ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਰਾਜ ਅੰਦਰ ਸਥਾਪਤ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਦੇ ਉਹ ਕਾਮੇ ਜੋ ਹਿਮਾਚਲ ਪ੍ਰਦੇਸ਼ ਵਿੱਚ ਵੋਟਰ ਹਨ, ਵੀ ਸੈਕਸ਼ਨ 135 ਬੀ (1) ਆਰ.ਪੀ.ਐਕਟ 1651 ਅਧੀਨ ਇਸ ਦਿਨ ਦੀ ਪੇਡ ਛੁੱਟੀ ਦੇ ਹੱਕਦਾਰ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਹਿਦਾਇਤਾਂ ਜਾਰੀ ਕਰ ਦਿੱਤੀ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਦਫ਼ਤਰਾਂ, ਨਿਗਮਾਂ, ਬੋਰਡਾਂ ਜਾਂ ਵਿਦਿਅਕ ਅਦਾਰਿਆਂ ਵਿੱਚ ਨੌਕਰੀ ਕਰਦੇ ਹਿਮਾਚਲ ਪ੍ਰਦੇਸ਼ ਦੇ ਵੋਟਰ ਵੱਲੋਂ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਕਾਰਡ ਪੇਸ਼ ਕਰਨ ‘ਤੇ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ ਜੋ ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...