• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ‘ਤੇ ਕੀਤਾ ਰੋਸ ਜ਼ਾਹਰ 

ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ‘ਤੇ ਕੀਤਾ ਰੋਸ ਜ਼ਾਹਰ 

9 years ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

31 minutes ago
Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ

Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ

59 minutes ago
Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Delhi-NCR Rain: ਰਾਜਧਾਨੀ ਦਿੱਲੀ ਵਿੱਚ ਪਿਆ ਰਿਕਾਰਡ ਤੋੜ ਮੀਂਹ

Delhi-NCR Rain: ਰਾਜਧਾਨੀ ਦਿੱਲੀ ਵਿੱਚ ਪਿਆ ਰਿਕਾਰਡ ਤੋੜ ਮੀਂਹ

2 hours ago
PM Modi ਅੱਜ IIT Delhi ਵਿਖੇ ਕਨਵੋਕੇਸ਼ਨ ਸਮਾਰੋਹ ਨੂੰ ਕਰਨਗੇ ਸੰਬੋਧਨ

PM Modi ਅੱਜ IIT Delhi ਵਿਖੇ ਕਨਵੋਕੇਸ਼ਨ ਸਮਾਰੋਹ ਨੂੰ ਕਰਨਗੇ ਸੰਬੋਧਨ

2 hours ago
International: ਅਮਰੀਕੀ ਸੈਨੇਟ ਨੇ ਰੂਸ ‘ਤੇ ਪਾਬੰਦੀਆਂ ਲਗਾਉਣ ਵਾਲਾ ਬਿੱਲ ਕੀਤਾ ਪਾਸ

International: ਅਮਰੀਕੀ ਸੈਨੇਟ ਨੇ ਰੂਸ ‘ਤੇ ਪਾਬੰਦੀਆਂ ਲਗਾਉਣ ਵਾਲਾ ਬਿੱਲ ਕੀਤਾ ਪਾਸ

2 hours ago
Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ

2 hours ago
Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

12 hours ago
ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

13 hours ago
Hindi News
English News
Saturday, August 8, 2026
No Result
View All Result
28 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ‘ਤੇ ਕੀਤਾ ਰੋਸ ਜ਼ਾਹਰ 

August 18, 2017
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ‘ਤੇ ਕੀਤਾ ਰੋਸ ਜ਼ਾਹਰ 

ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ) – ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਹ ਪੰਜਾਬ ਦੇ ਸਰਹੱਦੀ ਇਲਾਕਿਆਂ ਅਤੇ ਕੰਢੀ ਖੇਤਰਾਂ ਨੂੰ ਵੀ ਅਜਿਹੀਆਂ ਛੋਟਾਂ ਦੇਣ ਦੀ ਮੰਗ ਉਠਾਉਣਗੇ।
-ਅੱਜ ਇੱਥੇ ਪੰਜਾਬ ਕਲਾ ਭਵਨ ਵਿਖੇ ਫੋਟੋ ਜਰਨਾਲਿਸਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਲਾਈ ਫੋਟੋ ਪ੍ਰਦਰਸ਼ਨੀ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਤੇ ਕੰਢੀ ਖੇਤਰਾਂ ਵਿੱਚ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹਨ ਜਿਸ ਕਰਕੇ ਕੇਂਦਰ ਸਰਕਾਰ ਵੱਲੋਂ ਪਹਾੜੀ ਸੂਬਿਆਂ ਨੂੰ ਦਿੱਤੀਆਂ ਰਿਆਇਤਾਂ ਵਾਂਗ ਇਹ ਇਲਾਕੇ ਵੀ ਅਜਿਹੀਆਂ ਛੋਟਾਂ ਦੇ ਹੱਕਦਾਰ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਇਆ ਸੀ ਅਤੇ ਹੁਣ ਹੋਰ ਜ਼ੋਰਦਾਰ ਢੰਗ ਨਾਲ ਇਹ ਮਾਮਲਾ ਉਠਾਇਆ ਜਾਵੇਗਾ।
ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਬਾਰੇ ਆਉਣ ਵਾਲੇ ਫੈਸਲੇ ‘ਤੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਸੂਬੇ ਦੇ ਅਮਨ-ਚੈਨ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੁਲੀਸ ਵਿਭਾਗ ਨੂੰ ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਪ੍ਰਤੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਮਨ-ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ।
ਫਸਲੀ ਕਰਜ਼ਾ ਦੀ ਮੁਆਫ਼ੀ ਸਬੰਧੀ ਡਾ. ਟੀ ਹੱਕ ਕਮੇਟੀ ਦੀਆਂ ਸਿਫਾਰਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਿਪੋਰਟ ਹਾਸਲ ਕਰਨ ਲਈ ਹੈ ਅਤੇ ਇਸ ਨੂੰ ਪੜ੍ਹ ਕੇ ਕਿਸਾਨਾਂ ਦੇ ਹਿੱਤ ਵਿੱਚ ਢੁਕਵੇਂ ਫੈਸਲੇ ਲਏ ਜਾਣਗੇ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮਦਦ ਲਈ ਉਨ੍ਹਾਂ ਦੇ ਕਰਜ਼ੇ ਦੀ ਅਦਾਇਗੀ ਵਾਸਤੇ ਸਰਕਾਰ ਨੂੰ ਵਾਧੂ ਕਰਜ਼ੇ ਦੀ ਲੋੜ ਹੈ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਰੇਤ ਦੀਆਂ ਖੱਡਾਂ ਦੀ ਨਿਲਾਮੀ ਅਤੇ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ਼ ਲੱਗੇ ਦੋਸ਼ਾਂ ਬਾਰੇ ਜਸਟਿਸ ਨਾਰੰਗ ਦੀ ਰਿਪੋਰਟ ਨੂੰ ਘੋਖਣ ਲਈ ਦੂਜੀ ਕਮੇਟੀ ਨਹੀਂ ਬਣੇਗੀ। ਉਨ੍ਹਾਂ ਕਿਹਾ,”ਮੈਂ ਰਿਪੋਰਟ ਮੁੱਖ ਸਕੱਤਰ ਨੂੰ ਭੇਜ ਦਿੱਤੀ ਜੋ ਇਸ ਰਿਪੋਰਟ ਦੀ ਪੜਚੋਲ ਲਈ ਹੋਰ ਅਧਿਕਾਰੀਆਂ ਨੂੰ ਸ਼ਾਮਲ ਕਰ ਸਕਦੇ ਹਨ।
ਆਮ ਆਦਮੀ ਪਾਰਟੀ ‘ਚੋਂ ਕੱਢੇ ਲੀਡਰ ਸੁੱਚਾ ਸਿੰਘ ਛੋਟੇਪੁਰ ਦੇ ਕਾਂਗਰਸ ਵਿੱਚ ਆਉਣ ਦੀਆਂ ਕਿਆਸ-ਅਰਾਈਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਛੋਟੇਪੁਰ ਉਨ੍ਹਾਂ ਦੇ ਚੰਗੇ ਮਿੱਤਰ ਹਨ ਪਰ ਪਿਛਲੇ ਦੋ ਮਹੀਨਿਆਂ ਤੋਂ ਮੁਲਾਕਾਤ ਨਹੀਂ ਹੋਈ।
ਇਸ ਮੌਕੇ ਮੁੱਖ ਮੰਤਰੀ ਨੇ ਉੱਘੇ ਫੋਟੋਗ੍ਰਾਫਰ ਐਸ. ਪੌਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਚੱਲ ਵਸੇ ਸਨ। ਇਸ ਮੌਕੇ ਐਵਾਰਡ ਜੇਤੂ ਫੋਟੋ ਜਰਨਾਲਿਸਟ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਸਾਲ ਦੇ ਬਿਹਤਰੀਨ ਫੋਟੋਗ੍ਰਾਫਰ ਲਈ ਟਰਾਫ਼ੀ ਦਾ ਐਲਾਨ ਕੀਤਾ ਜੋ ਹਰੇਕ ਸਾਲ ਦਸੰਬਰ ਮਹੀਨੇ ਵਿੱਚ ਦਿੱਤੀ ਜਾਵੇਗੀ।
ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਲਾਈ ਪ੍ਰਦਰਸ਼ਨੀ ਦੌਰਾਨ ਮੁੱਖ ਮੰਤਰੀ ਨੇ ਵੀ ਕੁਝ ਤਸਵੀਰਾਂ ਦੇਖੀਆਂ। ਉਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਇਨ੍ਹਾਂ ਵਿੱਚੋਂ ਕੁਝ ਤਸਵੀਰਾਂ ਅਖ਼ਬਾਰਾਂ ਵਿੱਚ ਛਪੀਆਂ ਦੇਖੀਆਂ ਹੋਣ ਨੂੰ ਚੇਤੇ ਕੀਤਾ। ਉਨ੍ਹਾਂ ਨੇ ਸਿਆਸਤਦਾਨਾਂ ਦੀਆਂ ਖਾਸ ਅੰਦਾਜ਼ ਵਿੱਚ ਖਿੱਚੀਆਂ ਤਸਵੀਰਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਅਦਾਕਾਰ ਤੇ ਸੰਸਦ ਮੈਂਬਰ ਕਿਰਨ ਖੇਰ ਦੀ ਪੀਂਘ ਝੂਟਦੀ ਦੀ ਤਸਵੀਰ ਸ਼ਾਮਲ ਹੈ।
ਮੁੱਖ ਮੰਤਰੀ ਨੇ ਕੁਝ ਫੋਟੋ ਜਰਨਾਲਿਸਟਾਂ ਨੂੰ ਮਿਸਾਲੀ ਕਾਰਗੁਜ਼ਾਰੀ ਦਿਖਾਉਣ ਬਦਲੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਔਖੀਆਂ ਹਾਲਤਾਂ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਟੀਚੇ ਨੂੰ ਸਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਇਸ ਮੌਕੇ ਉੱਘੇ ਫੋਟੋ ਜਰਨਾਲਿਸਟ ਸੰਤੋਖ ਸਿੰਘ ਨੇ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।
ਇਸ ਤਿੰਨ ਰੋਜ਼ਾ ਪ੍ਰਦਰਸ਼ਨੀ ਵਿੱਚ 59 ਫੋਟੋਗ੍ਰਾਫਰਾਂ ਦੀਆਂ 109 ਤਸਵੀਰਾਂ ਦੀ ਨੁਮਾਇਸ਼ ਲਾਈ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਿੱਚੀਆਂ ਗਈਆਂ ਤਸਵੀਰਾਂ ਵੀ ਨੁਮਾਇਸ਼ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਆਪਣੀਆਂ ਤਸਵੀਰਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਲੰਮਾ ਸਮਾਂ ਪਹਿਲਾਂ ਦੱਖਣੀ ਅਫਰੀਕਾ ਵਿੱਚ ਖਿੱਚੀਆਂ ਸਨ।
ਉਦਘਾਟਨੀ ਸਮਾਗਮ ਦੌਰਾਨ ਉਨ੍ਹਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਲਾਹਕਾਰ ਮੁੱਖ ਮੰਤਰੀ ਬੀ.ਆਈ.ਐਸ. ਚਾਹਲ, ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਸਤਿੰਦਰ ਸੱਤੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

by Ranjit Singh
August 8, 2026
0

Punjab Weather: ਮੌਸਮ ਵਿਭਾਗ ਨੇ ਸੂਬੇ 'ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਇਨ੍ਹੀ...

Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

by Ranjit Singh
August 8, 2026
0

Breaking: ਜਲੰਧਰ 'ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਜਲੰਧਰ 'ਚ ਅੱਜ ਸਵੇਰੇ ਇੱਕ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 8, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 8...

Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ

by Ranjit Singh
August 8, 2026
0

Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ – ਮਨੋਹਰ ਲਾਲ ਖੱਟੜ ਨਾਲ ਕਰਨਗੇ ਅਹਿਮ ਬੈਠਕ ਚੰਡੀਗੜ੍ਹ, 8 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

by Ranjit Singh
August 8, 2026
0

Punjab Weather: ਮੌਸਮ ਵਿਭਾਗ ਨੇ ਸੂਬੇ 'ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਇਨ੍ਹੀ...

Most Popular

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ;  ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ; ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

by Jaspreet Kaur
2 weeks ago
0

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ; ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ ਅੰਮ੍ਰਿਤਸਰ, 23 ਜੁਲਾਈ (ਵਿਸ਼ਵ ਵਾਰਤਾ) -ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 