
ਮਾਨਸਾ, 9 ਅਪਰੈਲ( ਵਿਸ਼ਵ ਵਾਰਤਾ)-ਮਾਲਵਾ ਖੇਤਰ ਵਿੱਚ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ੀ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਭੈਣੀਬਾਘਾ ਵਿਖੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਖੇਤਾਂ ਵਿੱਚ ਮੀਟਿੰਗ ਕਰਦਿਆਂ ਮਾਨਸਾ ਜ਼ਿਲ੍ਹੇ ਦੇ ਐਸਐਸਪੀ ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਆਉਣ ਵਾਲੇ ਕਣਕ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਆਪਣੀ ਕਣਕ ਦੀ ਫਸਲ ਵੇਚਣ ਲਈ ਕੋਰੋਨਾਵਾਇਰਸ ਦੀ ਰੋਕਥਾਮ ਸਬੰਧੀ ਲੱਗੇ ਕਰਫਿਊ ਦੌਰਾਨ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਕੇਂਦਰੀ ਪੁਲ ਵਿੱਚ ਕਣਕ ਦਾ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ, ਇਸ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਾੜੀ ਦੀ ਮੁੱਖ ਫ਼ਸਲ ਕਣਕ ਦਾ ਇਕੱਲਾ-ਇਕੱਲਾ ਦਾਣਾ ਸਰਕਾਰ ਨੇ ਖਰੀਦਣ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਲਏ ਗਏ ਹਨ।
ਇਸ ਮਿਲਣੀ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਣਕ ਦੀ ਖਰੀਦ ਸਬੰਧੀ ਆਪਣੇ ਸੁਝਾਓ ਦਿੰਦਿਆਂ ਕਿਹਾ ਕਿ ਫਰਸ਼ੀ ਕੰਡਿਆਂ ਰਾਹੀਂ ਕਣਕ ਦੀ ਖਰੀਦ ਦੀ ਆਗਿਆ ਦਿੱਤੀ ਜਾਵੇ,ਜਿਸ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਬਹੁਤਾਂ ਸਮਾਂ ਨਹੀ ਰਹਿਣਾ ਪਵੇਗਾ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਭੀੜ ਨਹੀ ਹੋਵੇਗੀ ਅਤੇ ਇਸ ਨਾਲ ਆੜਤੀਆਂ ਵੱਲੋਂ ਆਪਣੀਆਂ ਵੱਡੀਆਂ ਢੇਰੀਆਂ ਲਗਾਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਕਾਰਨ ਮੰਡੀ ਵਿੱਚ ਥਾਂ ਵੀ ਘੱਟ ਘਿਰੇਗੀ ਅਤੇ ਕਣਕ ਨੂੰ ਸਾਫ ਕਰਨ ਲਈ ਘੱਟ ਸਫਾਈ ਮਸ਼ੀਨਾਂ ਦੀ ਲੋੜ ਪਵੇਗੀ। ਕਿਸਾਨ ਆਗੂਆਂ ਵੱਲੋ ਕਣਕ ਖਰੀਦ ਵਿੱਚ ਪ੍ਰਸਾਸ਼ਨ ਦਾ ਪੂਰਾ ਸਾਥ ਦੇਣ ਦਾ ਵਾਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਿਸ਼ਵਵਿਆਪੀ ਕੋਰੋਨਾਵਾਇਰਸ ਦੀ ਸਮੱਸਿਆ ਦੌਰਾਨ ਪ੍ਰਸਾਸ਼ਨ ਦਾ ਪੂਰਾ ਸਾਥ ਦਿੱਤਾ ਜਾਵੇਗਾ।
ਇਸ ਸਮੇਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਜੋ ਸਿਸਟਮ ਲਾਗੂ ਕੀਤਾ ਗਿਆ ਹੈ ਉਸ ਤੇ ਖੁਸ਼ੀ ਪ੍ਰਗਟਾਈ ਅਤੇ ਸਹਿਮਤੀ ਦਿੱਤੀ ਗਈ ਕਿ ਮਾਨਸਾ ਪੁਲੀਸ ਵੱਲੋਂ ਵਿਲੇਜ ਪੁਲੀਸ ਅਫਸਰ/ਪਿੰਡ ਵਾਈਜ ਕਮੇਟੀ ਸਕੀਮ ਪੂਰੀ ਤਰ੍ਹਾਂ ਕੰਮ ਕਰ ਰਹੀ ਹੈ।ਇਸ ਮੌਕੇ ਕਿਸਾਨ ਆਗੂਆਂ ਨੇ ਆਉਣ ਵਾਲੇ ਸੀਜ਼ਨ ਵਿੱਚ ਨਰਮੇ ਦੀ ਬਿਜਾਈ ਲਈ ਜਰੂਰੀ ਬੀਜ ਦੀ ਉਪਲੱਬਧਤਾ ਬਾਰੇ ਪ੍ਰਸਾਸ਼ਨ ਨੂੰ ਜਰੂਰੀ ਕਦਮ ਚੁੱਕਣ ਦੀ ਬੇਨਤੀ ਕੀਤੀ ਗਈ,ਜਿਸ ‘ਤੇ ਐਸ.ਐਸ.ਪੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਬੀਜਾਂ ਦੇ ਸਟਾਕ ਅਤੇ ਉਪਲੱਬਧਤਾਂ ਤੇ ਸਾਰੇ ਜਰੂਰੀ ਕਦਮ ਚੁੱਕੇ ਗਏ ਹਨ ਅਤੇ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ,ਗੋਰਾ ਸਿੰਘ ਭੈਣੀਬਾਘਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਮਹਿੰਦਰ ਸਿੰਘ ਭੈਣੀਬਾਘਾ,ਐਡਵੋਕੇਟ ਗੁਰਲਾਭ ਸਿੰਘ ਮਾਹਲ,ਡੀਐਸਪੀ ਹਰਜਿੰਦਰ ਸਿੰਘ ਗਿੱਲ ਹਾਜ਼ਰ ਸਨ।
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ
ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...





















