ਫਰੀਦਕੋਟ 10 ਅਪ੍ਰੈਲ ( ਵਿਸ਼ਵ ਵਾਰਤਾ)- ਫਰੀਦਕੋਟ ਨਾਲ ਸਬੰਧਤ ਦੋ ਕਰੋਨਾ ਮਰੀਜ਼ਾਂ ਦੇ ਕੰਟੈਕਟ ਵਿਚ ਆਉਣ ਵਾਲੇ ਲੋਕਾਂ ਦੇ ਕੁੱਲ 52 ਸੈਂਪਲ ਜਾਂਚ ਲਈ ਅੰਮ੍ਰਿਤਸਰ ਵਿਖੇ ਭੇਜੇ ਗਏ ਸਨ ,ਜਿਨ੍ਹਾਂ ਵਿੱਚੋਂ 45 ਸੈਂਪਲਾਂ ਦਾ ਨਤੀਜਾ ਆ ਚੁੱਕਾ ਹੈ ਅਤੇ ਇਹ ਸਾਰੇ ਹੀ ਸੈਂਪਲ ਨੈਗੇਟਿਵ ਪਾਏ ਗਏ ਹਨ ।ਇਹ ਜਾਣਕਾਰੀ ਸਿਵਲ ਸਰਜਨ ਡਾ ਰਜਿੰਦਰ ਕੁਮਾਰ ਨੇ ਦਿੱਤੀ ।ਉਨ੍ਹਾਂ ਦੱਸਿਆ ਕਿ 7 ਸੈਂਪਲਾਂ ਦਾ ਨਤੀਜਾ ਆਉਣਾ ਅਜੇ ਬਾਕੀ ਹੈ ।ਉਨ੍ਹਾਂ ਦੱਸਿਆ ਕਿ ਕਰੋਨਾ ਪਾਜਟਿਵ ਮਰੀਜ਼ ਬਿਕਰਮਜੀਤ ਦੀ ਪਤਨੀ ਅਤੇ ਲੜਕੀ ਦਾ ਟੈਸਟ ਵੀ ਨੈਗਟਿਵ ਹੀ ਆਇਆ ਹੈ ਅਤੇ ਇਸੇ ਤਰ੍ਹਾਂ ਕਰੋਨਾ ਪਾਜਟਿਵ ਆਨੰਦ ਗੋਇਲ ਦੀ ਮਾਤਾ ਦਾ ਟੈਸਟ ਵੀ ਨੈਗਟਿਵ ਆਇਆ ਹੈ।
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...





















