
ਨਵੀਂ ਦਿੱਲੀ 11 ਅਪ੍ਰੈਲ( ਵਿਸ਼ਵ ਵਾਰਤਾ)-ਹਰ ਦਿਨ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਤੱਕ ਦੇਸ਼ ਵਿੱਚ 6700 ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਜੂਝ ਚੁੱਕੇ ਹਨ। ਹਾਲਾਂਕਿ ਇਸ ਲਾਕ ਡਾਊਨ ਨੂੰ ਅੱਗੇ ਵਧਾਉਣਾ ਹੈ ਜਾਂ ਨਹੀਂ ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨਗੇ ਅੱਜ 11 ਵਜੇ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ ਕਿ ਦੇਸ਼ ਵਿਚ ਲਾਕ ਡਾਊਨ ਨੂੰ ਅੱਗੇ ਵਧਾਉਣਾ ਹੈ ਜਾਂ ਨਹੀਂ।






















