
ਚੰਡੀਗੜ੍ਹ 13 ਅਪ੍ਰੈਲ( ਵਿਸ਼ਵ ਵਾਰਤਾ)-ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਇਤਿਹਾਸਕ ਦਿਨ ਅੱਜ ਪੰਜਾਬ ਵਾਸੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰੋ ਨਾ ਨਿੱਕਲਣ ਅਤੇ ਘਰਾਂ ਵਿੱਚ ਹੀ ਬੈਠਕੇ ਜਾਨਲੇਵਾ ਦੁਸ਼ਮਣ ਕੋਵਿਦ 19 ਉਤੇ ਜਿੱਤ ਪ੍ਰਾਪਤ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਦੀ ਅਪੀਲ ਉਤੇ ਫੁੱਲ ਚੜਾਇਆ ਘਰਾਂ ਵਿੱਚ ਬੈਠਕੇ ਹੀ ਵਿਸਾਖੀ ਦਾ ਤਿਉਹਾਰ ਮਨਾਇਆ ਅਤੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ । ਮੁੱਖ ਮੰਤਰੀ ਨੇ ਆਪਣੀ ਅਪੀਲ ਵਿੱਚ ਕਿਹਾ ਸੀ ਕਿ ਸਾਨੂੰ ਆਸ ਹੈ ਕਿ ਪੰਜਾਬ ਇਸ ਮਾਹਮਾਰੀ ਉਤੇ ਜਿੱਤ ਪ੍ਰਾਪਤ ਕਰਕੇ ਰਹੇਗਾ ਪਰ ਇਹ ਤਾਂ ਹੀ ਸੰਭਵ ਹੈ ਕਿ ਲੋਕ ਇਸ ਲੜਾਈ ਦੇ ਖਿ਼ਲਾਫ਼ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਆਪਣਾ ਫਰਜ ਨਿਭਾਉਣ ।
ਹੁਣ ਤੱਕ ਮਿਲਿਆ ਸੂਚਨਾ ਅਨੁਸਾਰ ਪੰਜਾਬ ਵਿੱਚ ਕਿਧਰੇ ਵੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਉਲੰਘਣਾ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ । ਇਹ ਵੀ ਇਕ ਇਤਿਹਾਸਕ ਸਮਾਂ ਬਣ ਗਿਆ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਲੱਖਾਂ ਦੀ ਗਿਣਤੀ ਵਿੱਚ ਇਕਠੇ ਹੋਣ ਵਾਲੇ ਲੋਕ ਆਪਣੇ ਆਪਣੇ ਘਰਾਂ ਵਿੱਚ ਬੰਦ ਹੋ ਕੇ ਹੀ ਰਹਿ ਗਏ । ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ ।






















