ਢੀਂਡਸਾ ਨੂੰ ਦਿੱਤਾ ਵਿਸ਼ੇਸ਼ ਸੱਦਾ
ਚੰਡੀਗੜ੍ਹ 13 ਅਪ੍ਰੈਲ( ਵਿਸ਼ਵ ਵਾਰਤਾ) -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਲਗਾਏ ਗਏ ਕਰਫਿਊ/ ਲਾਕਡਾਊਨ ਸਬੰਧੀ ਆ ਰਹੀਆਂ ਦਿੱਕਤਾਂ ਅਤੇ ਵੱਖ ਵੱਖ ਪਾਰਟੀਆਂ ਤੇ ਸੁਝਾਵਾਂ ਲਈ ਕੱਲ੍ਹ 14 ਅਪ੍ਰੈਲ ਨੂੰ ਆਲ ਪਾਰਟੀ ਮੀਟਿੰਗ 3 ਵਜੇ ਬੁਲਾਈ ਹੈ । ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ,ਅਕਾਲੀ ਦਲ ਦੇ ਬਾਗੀ ਆਗੂ ਸੁਖਦੇਵ ਸਿੰਘ ਢੀਂਡਸਾ ,ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ,ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ,ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ,ਸੀਪੀਐੱਮ ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਅਤੇ ਸੀਪੀਆਈ ਦੇ ਸਕੱਤਰ ਨੂੰ ਵੀ ਇਸ ਮੀਟਿੰਗ ਵਿਚ ਸੱਦਾ ਦਿੱਤਾ ਗਿਆ ਹੈ । ਇਹ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਹੀ ਹੋਵੇਗੀ ।





















