ਚੰਡੀਗੜ੍ਹ 13 ਅਪ੍ਰੈਲ( ਵਿਸ਼ਵ ਵਾਰਤਾ)-ਉੱਘੇ ਸਿੱਖ ਸਮਾਜ ਸੇਵਕ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਕੱਲ੍ਹ ਜੋ ਪਟਿਆਲਾ ਵਿਖੇ ਨਿਹੰਗਾਂ ਦੇ ਭੇਸ ਵਿੱਚ ਦੋਸ਼ੀਆਂ ਪੁਲਿਸ ਕਰਮਚਾਰੀਆਂ ‘ਤੇ ਹਮਲਾ ਕੀਤਾ ਹੈ ਜਿਸ ਦੌਰਾਨ ਇੱਕ ਪੁਲਿਸ ਅਧਿਕਾਰੀ ਦਾ ਹੱਥ ਕੱਟਿਆ ਗਿਆ ਅਤੇ ਕਈ ਕਰਮਚਾਰੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ ਉਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਇਸ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।ਬਡਹੇੜੀ ਨੇ ਆਖਿਆ ਕਿ ਸ੍ਰੀ ਅਕਾਲਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਾਲਸਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਕਤ ਨਕਲੀ ਨਿਹੰਗਾਂ ਦੇ ਭੇਸ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਸਿੱਖ ਪੰਥ ਤੋਂ ਹਮੇਸ਼ਾ ਲਈ ਖਾਰਜ ਕਰ ਦਿੱਤਾ ਜਾਣਾ ਚਾਹੀਦੈ।ਬਡਹੇੜੀ ਨੇ ਆਖਿਆ ਕਿ ਸਰਕਾਰ ਵੱਲੋਂ ਸਾਰੀਆਂ ਨਿਹੰਗ ਜਥੇਬੰਦੀਆਂ ਦੀ ਸਕਰੀਨਿੰਗ ਅਤੇ ਨਿਹੰਗ ਛਾਊਣੀਆਂ ਦੀ ਤਲਾਸ਼ੀ ਲੈਣ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ ਤਾਂ ਜੋ ਮਾੜੇ ਅਨਸਰਾਂ ਨੂੰ ਨਿਹੰਗ ਜਥੇਬੰਦੀਆਂ ਤੋਂ ਬਾਹਰ ਕੱਢ ਕੇ ਉਹਨਾਂ ਨੂੰ ਨੰਗਾ ਕਰਕੇ ਉਹਨਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਨਿਹੰਗ ਛਾਊਣੀਆਂ ਦੀ ਤਲਾਸ਼ੀ ਲਈ ਜਾਵੇ ਤਾਂ ਜੋ ਨਜਾਇਜ਼ ਹਥਿਆਰਾਂ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਨੂੰ ਪੁਲਿਸ ਕਰਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਕਰਨ ਦਾ ਕੰਮ ਆਰੰਭ ਕਰ ਸਕੇ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰਨ ਦੀ ਗੁੰਜਾਇਸ਼ ਬਾਕੀ ਨਾ ਛੱਡੀ ਜਾਵੇ ।
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ
ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...





















