• Latest
  • Trending
ਤਾਲਾਬੰਦੀ ਸਹੀ ਦਵਾਈ ਹੈ, ਪਰ ਇਸ ਦੇ ਬੁਰੇ ਪ੍ਰਭਾਵ ਦੁਖਦਾਈ ਹਨ: ਸਰਦਾਰ ਬਾਦਲ

ਤਾਲਾਬੰਦੀ ਸਹੀ ਦਵਾਈ ਹੈ, ਪਰ ਇਸ ਦੇ ਬੁਰੇ ਪ੍ਰਭਾਵ ਦੁਖਦਾਈ ਹਨ: ਸਰਦਾਰ ਬਾਦਲ

7 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

50 minutes ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

50 minutes ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

1 hour ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

1 hour ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

2 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

2 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

3 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

4 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

4 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਾਲਾਬੰਦੀ ਸਹੀ ਦਵਾਈ ਹੈ, ਪਰ ਇਸ ਦੇ ਬੁਰੇ ਪ੍ਰਭਾਵ ਦੁਖਦਾਈ ਹਨ: ਸਰਦਾਰ ਬਾਦਲ

April 15, 2020
in ਖਬਰਾਂ, ਪੰਜਾਬ
ਤਾਲਾਬੰਦੀ ਸਹੀ ਦਵਾਈ ਹੈ, ਪਰ ਇਸ ਦੇ ਬੁਰੇ ਪ੍ਰਭਾਵ ਦੁਖਦਾਈ ਹਨ: ਸਰਦਾਰ ਬਾਦਲ
ਤਾਲਾਬੰਦੀ ਸਹੀ ਦਵਾਈ ਹੈ, ਪਰ ਇਸ ਦੇ ਬੁਰੇ ਪ੍ਰਭਾਵ ਦੁਖਦਾਈ ਹਨ: ਸਰਦਾਰ ਬਾਦਲ

ਕਿਹਾ ਕਿ ਰੋਟੀ ਹੈ ਤਾਂ ਜਾਨ ਵੀ ਹੈ ਅਤੇ ਜਹਾਨ ਵੀ

ਸਾਬਕਾ ਮੁੱਖ ਮੰਤਰੀ ਨੇ ਕੋਰੋਨਾ ਖ਼ਿਲਾਫ ਆਜ਼ਾਦੀ ਅੰਦੋਲਨ ਦੀ ਭਾਵਨਾ  ਨਾਲ ਲੜਣ ਦਾ ਸੱਦਾ ਦਿੱਤਾ

ਤਾਲਾਬੰਦੀ ਦੇ ਬੁਰੇ ਪ੍ਰਭਾਵਾਂ ਨਾਲ ਨਜਿੱਠਣ ਲਈ ਤਿੰਨ ਨੁਕਾਤੀ ਰਣਨੀਤੀ ਦੀ ਸਿਫਾਰਿਸ਼ ਕੀਤੀ

ਕਿਹਾ ਕਿ ਪਰਵਾਸੀ ਮਜ਼ਦੂਰਾਂ ਨੂਂੰ ਘਰ ਜਾਣ ਲਈ ਸੁਰੱਖਿਅਤ ਲਾਂਘਾ ਦਿੱਤਾ ਜਾਵੇ

ਚੰਡੀਗੜ੍ਹ/15 ਅਪ੍ਰੈਲ( ਵਿਸ਼ਵ ਵਾਰਤਾ)- ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਦੇਸ਼ ਭਰ ਵਿਚ ਕੀਤੀ ਗਈ ਤਾਲਾਬੰਦੀ ਇੱਕ ਸਹੀ ਦਵਾਈ ਹੈ, ਪਰ ਇਸ ਦੇ ਬੁਰੇ ਪ੍ਰਭਾਵ ਬਹੁਤ ਦੁਖਦਾਈ ਹਨ, ਜਿਹਨਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ ਤਾਂ ਕਿ ਇਹ ਕਿਧਰੇ ਬੀਮਾਰੀ ਤੋਂ ਵੀ ਖਤਰਨਾਕ ਨਾ ਬਣ ਜਾਣ। ਉਹਨਾਂ ਕਿਹਾ ਕਿ ਇਹਨਾਂ ਬੁਰੇ ਪ੍ਰਭਾਵਾਂ ਤੋਂ ਸਭ ਤੋਂ ਵੱਧ ਗਰੀਬ ਖਾਸ ਕਰਕੇ ਦਿਹਾੜੀਦਾਰ ਪ੍ਰਭਾਵਿਤ ਹਨ, ਜਿਹਨਾਂ ਦੀ ਤੁਰੰਤ ਦੇਖਭਾਲ ਦੀ ਲੋੜ ਹੈ। ਉਹਨਾਂ ਕਿਹਾ ਕਿ ਭਾਵੇਂਕਿ ਬਾਕੀ ਘੱਟ ਆਮਦਨ ਵਾਲੇ ਗਰੁੱਪ ਵੀ ਜ਼ਿਆਦਾ ਪਿੱਛੇ ਨਹੀਂ ਹਨ।  ਉਹਨਾਂ ਕਿਹਾ ਕਿ ਹੁਣ ਤਾਂ ਮੱਧ ਵਰਗ ਦੇ ਲੋਕਾਂ ਵਾਸਤੇ ਵੀ ਇਹਨਾਂ ਬੁਰੇ ਪ੍ਰਭਾਵਾਂ ਨਾਲ ਨਜਿੱਠਣਾ ਔਖਾ ਹੋਣਾ ਸ਼ੁਰੂ ਹੋ ਗਿਆ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ ਲੜਾਈ ਵਾਸਤੇ ਉਸੇ ਭਾਵਨਾ ਦੀ ਲੋੜ ਹੈ, ਜਿਸ ਤਰ੍ਹਾਂ ਦੀ ਭਾਵਨਾ ਲੋਕਾਂ ਅੰਦਰ ਭਾਰਤ ਦੇ ਆਜ਼ਾਦੀ ਅੰਦੋਲਨ ਦੌਰਾਨ ਵਿਖਾਈ ਦਿੱਤੀ ਸੀ, ਕਿਉੰਕਿ ਇਹ ਵੀ ਹਰ ਨਾਗਰਿਕ ਵਾਸਤੇ ਆਜ਼ਾਦੀ ਅੰਦੋਲਨ ਵਰਗੀ ਹੀ ਇੱਕ ਗੰਭੀਰ ਚੁਣੌਤੀ ਹੈ।

ਸਰਦਾਰ ਬਾਦਲ ਨੇ ਉਹਨਾਂ ਲੋਕਾਂ ਦੁਆਰਾ ਵਿਖਾਈ ਰਾਸ਼ਟਰੀ ਜ਼ਿੰਮੇਵਾਰੀ ਦੀ ਭਾਵਨਾ ਦੀ ਸ਼ਲਾਘਾ ਕੀਤੀ, ਜਿਹਨਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਆਖੀ ਗਈ ਹਰ ਗੱਲ ਦੀ ਪੂਰੀ ਤਨਦੇਹੀ ਨਾਲ ਪਾਲਣਾ ਕੀਤੀ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਹੁਣ ਸਰਕਾਰਾਂ ਦੀ ਵਾਰੀ ਹੈ ਕਿ ਉਹ ਲੋਕਾਂ ਦੀਆਂ ਤਕਲੀਫਾਂ ਵੱਲ ਪੂਰੀ ਤਰ੍ਹਾਂ ਧਿਆਨ ਦੇਣ।

ਸਾਬਕਾ ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਇਸ ਮਹਾਂਮਾਰੀ ਉੱਤੇ ਧਿਆਨ ਕੇਂਦਰਿਤ ਹੋਣ ਦੇ  ਬਾਵਜੂਦ ਪੁਰਾਣੇ ਰੋਗਾਂ ਤੋਂ ਪੀੜਤ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਭੁੱਖਮਰੀ ਤੇ ਗਰੀਬੀ, ਬੇਰੁਜ਼ਗਾਰੀ ਅਤੇ ਆਰਥਿਕ ਮੰਦੀ ਨੂੰ ਇਸ ਮਹਾਂਮਾਰੀ ਦੇ ਤਿੰਨ ਮੌਜੂਦਾ, ਦਰਮਿਆਨੇ ਅਤੇ ਦੂਰਗਾਮੀ ਬੁਰੇ ਪ੍ਰਭਾਵ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਇਹਨਾਂ ਤਿੰਨਾਂ ਦਾ ਮੁਕਾਬਲਾ ਕਰਨ ਲਈ ਇੱਕ ਠੋਸ ਰਣਨੀਤੀ ਘੜਣ ਦਾ ਸੱਦਾ ਦਿੱਤਾ।

ਸਾਬਕਾ ਮੁੱਖ ਮੰਤਰੀ ਨੇ ਅੱਜ ਐਲਾਨੀਆਂ ਪਾਬੰਦੀਆਂ ‘ਚ ਛੋਟ ਦੀਆਂ ਸ਼ਰਤਾਂ ਦਾ ਸਵਾਗਤ ਕੀਤਾ, ਪਰ ਨਾਲ ਲੋਕਾਂ ਖਾਸ ਕਰਕੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਹੋਰ ਖੇਤਰਾਂ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਬਹੁਤ ਹੀ ਚੌਕਸ ਰਹਿਣ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਸਤਿਕਾਰ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਤੁਹਾਡੀਆਂ ਅਤੇ ਤੁਹਾਡੇ ਪਰਿਵਾਰਾਂ ਦੀ ਜ਼ਿੰਦਗੀਆਂ ਦਾਅ ਉੱਤੇ ਲੱਗੀਆਂ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਉਹ ਮਹਾਂਮਾਰੀ ਖ਼ਿਲਾਫ ਲੜਾਈ ਲੜਣ ਵਾਲੇ ਉਹਨਾਂ ਯੋਧਿਆਂ ਖਾਸ ਕਰਕੇ ਡਾਕਟਰਾਂ, ਨਰਸਾਂ, ਸਿਹਤ ਕਾਮਿਆਂ, ਪੁਲਿਸ ਅਤੇ ਸਿਵਲ ਪ੍ਰਸਾਸ਼ਨ ਨੂੰ ਸਲਾਮ ਕਰਦੇ ਹਨ, ਜਿਹੜੇ ਜੰਗ ਦੇ ਮੈਦਾਨ ਵਿਚ ਖੜ੍ਹੇ ਹੋ ਕੇ ਆਪਣੀਆਂ ਜ਼ਿੰਦਗੀਆਂ ਖਤਰੇ ਵਿਚ ਪਾ ਰਹੇ ਹਨ ਜਦਕਿ ਅਸੀਂ ਆਪਣੇ ਘਰਾਂ ਅੰਦਰ ਬੈਠੇ ਹਾਂ। ਉਹਨਾਂ ਕਿਹਾ ਕਿ ਉਹ ਬਹੁਤ ਵੱਡੇ ਸਤਿਕਾਰ ਅਤੇ ਸ਼ੁਕਰਾਨੇ ਦੇ ਹੱਕਦਾਰ ਹਨ।

ਇੱਥੇ ਜਾਰੀ ਕੀਤੇ ਇੱਕ ਬਿਆਨ ਵਿਚ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਸਖ਼ਤ ਤਾਲਾਬੰਦੀ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਸੀ ਬਚਿਆ। ਉਹਨਾਂ ਕਿਹਾ ਕਿ ਪਰੰਤੂ ਗਰੀਬਾਂ ਲਈ ਬਿਨਾਂ ਆਮਦਨ ਤੋਂ 6 ਹਫ਼ਤੇ ਗੁਜ਼ਾਰਾ ਕਰਨਾ ਬਹੁਤ ਔਖਾ ਹੈ, æਖਾਸ ਕਰਕੇ ਉਹਨਾਂ ਹਾਲਾਤਾਂ ਵਿਚ ਜਦੋਂ ਉਹਨਾਂ ਨੂੰ ਘਰ ਬੈਠਿਆਂ ਰਾਸ਼ਨ ਦੀ ਸਪਲਾਈ ਨਾ ਮਿਲਦੀ ਹੋਵੇ। ਉਹਨਾਂ ਕਿਹਾ ਕਿ ਆਮ ਹਾਲਾਤਾਂ ਵਿਚ ਵੀ ਗਰੀਬਾਂ ਨੂੰ ਕਿੰਨੀਆਂ ਤਕਲੀਫਾਂ ਝੱਲਣੀਆਂ ਪੈਂਦੀਆਂ ਹਨ, ਸਾਡੇ ਵਿਚੋਂ ਬਹੁਤਿਆਂ ਨੂੰ ਇਸ ਦਾ ਇਲਮ ਨਹੀਂ ਹੈ। ਪਰੰਤੂ ਹੁਣ ਤਾਂ ਉਹਨਾਂ ਦੀ ਹਾਲਤ ਬਹੁਤ ਹੀ ਮਾੜੀ ਹੈ, ਜਿਸ ਵੱਲ ਰਾਸ਼ਟਰ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ। ਬਾਕੀ ਸਾਰੀਆਂ ਚੀਜ਼ਾਂ ਇੰਤਜ਼ਾਰ ਕਰ ਸਕਦੀਆਂ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰੀ ਮਸ਼ੀਨਰੀ ਨੂੰ ਗਰੀਬਾਂ ਤਕ ਰਾਸ਼ਨ ਅਤੇ ਹੋਰ ਜਰੂਰੀ ਵਸਤਾਂ ਦੀ ਸਪਲਾਈ ਪਹੁੰਚਾਉਣ ਦੇ ਕੰਮ ਵਿਚ ਤੇਜ਼ੀ ਲਿਆਉਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਦੇ ਨਾਅਰੇ ‘ਜਾਨ ਵੀ ਜਹਾਨ ਵੀ’ ਦਾ ਹਵਾਲਾ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਰੋਟੀ ਹੈ ਤਾਂ ਜਾਨ ਵੀ ਹੈ ਅਤੇ ਜਹਾਨ ਵੀ।

ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰਾਂ ਨੂੰ ਇਸ ਔਖੇ ਸਮੇਂ ਵਿਚ ਆਪਣੇ ਪਰਿਵਾਰਾਂ ਸਮੇਤ ਘਰਾਂ ਅੰਦਰ ਬੰਦ ਹੋਏ ਬੈਠੇ ਕਰੋੜਾਂ ਲੋਕਾਂ ਦੀਆਂ ਕੁਦਰਤੀ ਲੋੜਾਂ ਨੂੰ ਸਮਝਣਾ ਚਾਹੀਦਾ ਹੈ। ਸਰਕਾਰਾਂ ਨੂੰ ਪਰਵਾਸੀ ਮਜ਼ਦੂਰਾਂ ਨੂੰ ਵਾਪਸ ਆਪਣੇ ਘਰਾਂ ਵਿਚ ਜਾਣ ਲਈ ਯਾਤਰਾ ਦਾ ਸੁਰੱਖਿਅਤ ਸਾਧਨ ਪ੍ਰਦਾਨ ਕਰਨਾ ਚਾਹੀਦਾ ਹੈ।

ਸਰਦਾਰ ਬਾਦਲ ਨੇ ਬੇਰੁਜ਼ਗਾਰੀ ਨਾਲ ਲੜਾਈ ਨੂੰ ਇੱਕ ਬੇਹੱਦ ਜਰੂਰੀ ਦੂਰਗਾਮੀ ਯੋਜਨਾ ਕਰਾਰ ਦਿੱਤਾ। ਉਹਨਾਂ ਕਿਹਾ ਕਿ ਉਹਨਾਂ ਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਅਰਥ ਵਿਵਸਥਾ ਨੂੰ ਮੁੜ ਤੋਂ ਪੈਰਾਂ ਉੱਤੇ ਖੜ੍ਹਾ ਕਰਨ ਲਈ ਚੋਟੀ ਦੇ ਅਰਥ ਸਾਸ਼ਤਰੀਆਂ ਅਤੇ ਬਾਕੀ ਹਿੱਸੇਦਾਰਾਂ ਨਾਲ ਰਾਬਤਾ ਬਣਾਉਣਗੇ।

ਸਰਦਾਰ ਬਾਦਲ ਨੇ ਕਿਹਾ ਕਿ ਖੇਤੀਬਾੜੀ ਅਤੇ ਸਹਾਇਕ ਧੰਦੇ ਸਾਡੀ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਹਨਾਂ ਕਿਹਾ ਕਿ ਸਰਕਾਰ ਦੁਆਰਾ ਐਲਾਨੇ ਜਾਣ ਵਾਲੇ ਰਾਹਤ ਪੈਕਜਾਂ ਵਿਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਰਾਹਤ ਦਿੱਤੇ ਬਿਨਾਂ ਅਰਥ ਵਿਵਸਥਾ ਵਿਚ ਮੁੜ ਤੋਂ ਜਾਨ ਪੈਣੀ ਸੰਭਵ ਨਹੀਂ ਹੈ।

ਸਰਦਾਰ ਬਾਦਲ ਨੇ ਕਣਕ ਦੀ ਫਸਲ ਦੀ ਨਿਰਵਿਘਨ ਕਟਾਈ ਅਤੇ ਖਰੀਦ ਨੂੰ ਯਕੀਨੀ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਟਾਈ ਅਤੇ ਖਰੀਦ ਦੌਰਾਨ ਕਿਸੇ ਵੀ ਵਿਅਕਤੀ ਦੀ ਖੱਜਲਖੁਆਰੀ ਨਾ ਹੋਵੇ।  ਉਹਨਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਵੀ ਬਹੁਤ ਜਰੂਰੀ ਹੈ ਕਿ ਫਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਤੁਰੰਤ ਅਦਾਇਗੀ ਵਿਚ ਕੋਈ ਅੜਚਣ ਨਾ ਆਵੇ।

ਸਰਦਾਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਣਕ ਉੱਤੇ ਬੋਨਸ ਦੇਣ ਦੀ ਵੀ ਅਪੀਲ ਕੀਤੀ।  ਉਹਨਾਂ ਕਿਹਾ ਕਿ ਇਸਤੋਂ ਇਲਾਵਾ ਸਰਕਾਰ ਨੂੰ ਖੇਤੀ ਲਾਗਤ ਉੱਤੇ ਸਬਸਿਡੀ ਦੇਣ ਬਾਰੇ ਵੀ ਵਿਚਾਰ ਕਰਨਾ ਚਾਹੀਦਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਖੇਤੀ ਅਤੇ ਸਹਾਇਕ ਧੰਦਿਆਂ ਵਾਸਤੇ ਦਿੱਤੀ ਗਈ ਸਰਕਾਰੀ ਰਾਹਤ ਸਿੱਧੀ ਕਿਸਾਨਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਦੁੱਧ ਅਤੇ ਪੋਲਟਰੀ ਦੀਆਂ ਡਿੱਗ ਰਹੀਆਂ ਕੀਮਤਾਂ ਉੱਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਦੁੱਧ ਅਤੇ ਮੁਰਗੀ ਪਾਲਣ ਦੇ ਧੰਦਿਆਂ ਨੂੰ ਬਚਾਉਣ ਲਈ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਬਿਜ਼ਨਸ, ਵਪਾਰ ਅਤੇ ਉਦਯੋਗ ਵੱਲ ਧਿਆਨ ਦੇਣ ਦੀ ਲੋੜ ਹੈ, ਪਰ ਦੇਸ਼ ਦੀ ਅਰਥ ਵਿਵਸਥਾ ਨੂੰ ਮੁੜ ਲੀਹ ਉੱੇਤੇ ਲਿਆਉਣ ਦਾ ਅਸਲੀ ਰਸਤਾ ਦੇਸ਼ ਦੇ ਖੇਤਾਂ ਅਤੇ ਕਿਸਾਨਾਂ ਕੋਲ ਦੀ ਹੋ ਕੇ ਲੰਘਦਾ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

by Navjot
November 16, 2026
0

  ਸਿਓਲ, 16 ਨਵੰਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ਼ ਕਾਂਗੋ (ਡੀ.ਆਰ.ਸੀ.) ਵਿੱਚ ਈਬੋਲਾ ਦੇ ਪ੍ਰਕੋਪ ਨੂੰ ਛੇ ਮਹੀਨੇ ਬੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਸ਼ਰਧਾ ਕਪੂਰ ਦੀ ਫਿਲਮ ‘Eetha’ ਦਾ ਟ੍ਰੇਲਰ ਰਿਲੀਜ਼ ; 4 ਦਸੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸ਼ਰਧਾ ਕਪੂਰ ਦੀ ਫਿਲਮ ‘Eetha’ ਦਾ ਟ੍ਰੇਲਰ ਰਿਲੀਜ਼ ; 4 ਦਸੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
2 weeks ago
0

  ਮੁੰਬਈ, 30 ਅਕਤੂਬਰ (ਵਿਸ਼ਵ ਵਾਰਤਾ) ਸ਼ਰਧਾ ਕਪੂਰ ਦੀ ਅਦਾਕਾਰੀ ਵਾਲੀ ਆਉਣ ਵਾਲੀ ਫਿਲਮ ‘Eetha’ ਦਾ ਟ੍ਰੇਲਰ ਸ਼ੁੱਕਰਵਾਰ ਨੂੰ ਜਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 