
ਬਠਿੰਡਾ ਰਾਮਪੁਰਾ ਰੋਡ ‘ਤੇ ਆਦੇਸ਼ ਹਸਪਤਾਲ ਨੇੜੇ ਵਾਪਰੇ ਭਿਆਨਕ ਹਾਦਸੇ ਜਿਸ ਵਿਚ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ ਸੰਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਘਟਨਾ ਤੋਂ ਬਾਅਦ ਹਾਲਾਤ ਦਾ ਜਾਇਜ਼ਾ ਲੈਣ ਪਹੁੰਚੇ ਮਨਪ੍ਰੀਤ ਸਿੰਘ ਬਾਦਲ ਨੇ ਅਧਿਕਾਰੀਆਂ ਨੂੰ ਪੀੜਤ ਪਰਿਵਾਰਾਂ ਅਤੇ ਜ਼ਖਮੀਆਂ ਦੀ ਹਰ ਸੰਭਵ ਮਦਦ ਕਰਨ ਦੇ ਹੁਕਮ ਦਿੱਤੇ ਹਨ।























