
ਚੰਡੀਗੜ੍ਹ 17 ਅਪ੍ਰੈਲ( ਵਿਸ਼ਵ ਵਾਰਤਾ)- ਕਣਕ ਦੀ ਖਰੀਦ ਸ਼ੁਰੂ ਹੋਣ ਤੇ ਕੁੱਝ ਮੰਡੀਆਂ ਵਿੱਚ ਆੜਤੀਆ ਵਲੋਂ ਕਣਕ ਦੀ ਖਰੀਦ ਦਾ ਬਾਈਕਾਟ ਕੀਤਾ ਹੋਇਆ ਸੀ । ਉਹਨਾਂ ਦੀ ਮੰਗ ਸੀ ਕਿ ਉਹਨਾਂ ਦਾ ਸਰਕਾਰ ਵੱਲ ਬਕਾਇਆ 131 ਕਰੋੜ ਦੀ ਰਕਮ ਰਿਲੀਜ਼ ਕੀਤੀ ਜਾਵੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆ ਨੂੰ ਭਰੋਸਾ ਦੁਵਾਏ ਜਾਣ ਤੇ ਉਹਨਾਂ ਦੀ ਬਕਾਇਆ ਰਕਮ ਜਲਦੀ ਰਿਲੀਜ਼ ਕਰ ਦਿੱਤੀ ਜਾਵੇ ਗਈ ਪਰ ਉਹਨਾਂ ਨੂੰ ਇਸ ਔਖੀ ਘੜੀ ਸਮੇਂ ਸਰਕਾਰ ਅਤੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ । ਆੜਤੀਆ ਨੇ ਮੁੱਖ ਮੰਤਰੀ ਦੀ ਅਪੀਲ ਮਣਕੇ 3 ਦਿਨਾਂ ਤੋਂ ਚੱਲ ਰਹੀ ਹੜਤਾਲ਼
ਖਤਮ ਕਰਨ ਦਾ ਐਲਾਨ ਕੀਤਾ ਹੈ ।





















