• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਸਥਿਤੀ ਦੀ ਸਮੀਖਿਆ ਕੀਤੀ, ਪੁਲਿਸ ਨੂੰ ਜਨਤਕ ਤੌਰ ‘ਤੇ ਮਾਸਕ ਦੀ ਵਰਤੋਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਸਥਿਤੀ ਦੀ ਸਮੀਖਿਆ ਕੀਤੀ, ਪੁਲਿਸ ਨੂੰ ਜਨਤਕ ਤੌਰ ‘ਤੇ ਮਾਸਕ ਦੀ ਵਰਤੋਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ

7 years ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

12 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

35 minutes ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

46 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

2 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

2 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

2 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

3 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

4 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

4 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਸਥਿਤੀ ਦੀ ਸਮੀਖਿਆ ਕੀਤੀ, ਪੁਲਿਸ ਨੂੰ ਜਨਤਕ ਤੌਰ ‘ਤੇ ਮਾਸਕ ਦੀ ਵਰਤੋਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ

April 17, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਸਥਿਤੀ ਦੀ ਸਮੀਖਿਆ ਕੀਤੀ, ਪੁਲਿਸ ਨੂੰ ਜਨਤਕ ਤੌਰ ‘ਤੇ ਮਾਸਕ ਦੀ ਵਰਤੋਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ

• ਸਾਰੇ ਫਰੰਟਲਾਈਨ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ, ਸੂਬੇ ਦੇ ਸਾਰੇ ਸੀਮਿਤ ਕੀਤੇ 24 ਜ਼ੋਨਾਂ ਵਿੱਚ ਰੈਪਿਡ ਟੈਸਟਿੰਗ ਲਈ ਵੀ ਕਿਹਾ
• ਲੋਕਾਂ ਦੀ ਜ਼ਿੰਦਗੀ ਤੇ ਸਿਹਤ ਨੂੰ ਪਹਿਲ ਦਿੰਦਿਆਂ ਸਪੱਸ਼ਟ ਕਿਹਾ, ”ਫੈਕਟਰੀ ਮੁੜ ਸ਼ੁਰੂ ਕੀਤੀ ਜਾ ਸਕਦੀ ਆ, ਇਕ ਪੰਜਾਬੀ ਵਾਪਸ ਨਹੀਂ ਆ ਸਕਦਾ”
ਚੰਡੀਗੜ•, 17 ਅਪਰੈਲ (ਵਿਸ਼ਵ ਵਾਰਤਾ )- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਜਨਤਕ ਤੌਰ ‘ਤੇ ਮਾਸਕ ਦੀ ਵਰਤੋਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਅਤੇ ਨਾਲ ਹੀ ਪੁਲਿਸ ਨੂੰ ਕਿਹਾ ਇਨ•ਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ।

ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਸੱਦੀ ਗਈ ਵੀਡਿਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨ•ਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ•ਾਂ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਬਿਨਾਂ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ। ਉਨ•ਾਂ ਜਨਤਕ ਤੌਰ ‘ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਇਕ ਕਾਨੂੰਗੋ ਦੀ ਹੋਈ ਮੌਤ ਦੀ ਰੌਸ਼ਨੀ ਵਿੱਚ ਮੁੱਖ ਮੰਤਰੀ ਨੇ ਕੋਵਿਡ-19 ਖਿਲਾਫ ਮੂਹਰਲੀ ਕਤਾਰ ਵਿੱਚ ਡਟੇ ਮੁਲਾਜ਼ਮਾਂ ਜਿਨ•ਾਂ ਵਿੱਚ ਸਿਹਤ, ਖੇਤੀਬਾੜੀ, ਪੁਲਿਸ ਤੇ ਮਾਲ ਵਿਭਾਗ ਦਾ ਸਟਾਫ ਸ਼ਾਮਲ ਹੈ, ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਸਖਤ ਆਦੇਸ਼ ਦਿੱਤੇ। ਉਨ•ਾਂ ਕਿਹਾ ਕਿ ਸਾਰਿਆਂ ਨੂੰ ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਉਣ ਦੇ ਨਾਲ ਹੋਰ ਜ਼ਰੂਰੀ ਇਹਤਿਆਤੀ ਕਦਮ ਵੀ ਚੁੱਕੇ ਜਾਣ। ਉਨ•ਾਂ ਕਿਹਾ ਕਿ ਸੂਬੇ ਦੀ ਮਾਹਿਰ ਮੈਡੀਕਲ ਕਮੇਟੀ ਵੱਲੋਂ ਵਰਕਰਾਂ ਦੀ ਸੁਰੱਖਿਆ ਲਈ ਜਾਰੀ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਜੋ ਕੋਵਿਡ-19 ਨਾਲ ਸਬੰਧਤ ਖਰੀਦ ਲਈ ਬਣਾਈ ਕਮੇਟੀ ਦੀ ਮੁਖੀ ਵੀ ਹੈ, ਨੇ ਵੀਡਿਓ ਕਾਨਫਰੰਸਿੰਗ ਵਿੱਚ ਦੱਸਿਆ ਕਿ ਸੂਬੇ ਵਿੱਚ ਅਜਿਹੇ ਉਪਕਰਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਫਰੰਟਲਾਈਨ ‘ਤੇ ਕੰਮ ਕਰ ਰਹੇ ਸਾਰੇ ਸਰਕਾਰੀ ਕਰਮੀਆਂ ਤੇ ਸਟਾਫ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਵੇਰਵੇ ਦਿੰਦਿਆਂ ਉਨ•ਾਂ ਦੱਸਿਆ ਕਿ 4.5 ਲੱਖ ਪੀ.ਪੀ.ਈ. ਕਿੱਟਾਂ ਦਾ ਆਰਡਰ ਦੇ ਦਿੱਤਾ ਹੈ ਜਿਨ•ਾਂ ਵਿੱਚੋਂ 26,500 ਮਿਲ ਗਈਆਂ ਹਨ ਅਤੇ 30,000 ਹੋਰ ਦੀ ਹੁਣ ਜਾਂ ਅਗਲੇ ਹਫਤੇ ਆਉਣ ਦੀ ਸੰਭਾਵਨਾ ਹੈ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਮਾਸਕ ਤੇ ਦਸਤਾਨਿਆਂ ਦਾ ਤਸੱਲੀਬਖ਼ਸ਼ ਸਟਾਕ ਪਿਆ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਜ਼ਿੰਦਗੀ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ ਅਤੇ ਸਰਕਾਰ ਦੀ ਪਹਿਲ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਬਚਾਉਣ ਅਤੇ ਉਨ•ਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜਾਰੀ ਰਹੇਗੀ। ਉਨ•ਾਂ ਕਿਹਾ, ”ਮੈਂ ਮੁੜ ਤੋਂ ਫੈਕਟਰੀ ਸ਼ੁਰੂ ਕਰ ਸਕਦਾ ਹਾਂ ਪਰ ਕਿਸੇ ਪੰਜਾਬੀ ਨੂੰ ਵਾਪਸ ਨਹੀਂ ਲਿਆ ਸਕਦਾ।”
ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਿਰੇਦਸ਼ ਦਿੱਤੇ ਕਿ ਉਹ ਸੂਬੇ ਦੇ ਸਾਰੇ ਸੀਮਿਤ ਕੀਤੇ 24 ਜ਼ੋਨਾਂ ਵਿੱਚ ਰੈਪਿਡ ਟੈਸਟਿੰਗ ਦੀ ਮੁਹਿੰਮ ਵਿੱਢਣ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪੰਜਾਬ ਦੇ ਚਾਰ ਜ਼ਿਲੇ (ਜਲੰਧਰ, ਪਠਾਨਕੋਟ, ਨਵਾਂਸ਼ਹਿਰ ਤੇ ਐਸ.ਏ.ਐਸ.ਨਗਰ) ਹੌਟਸਪੌਟ ਜ਼ਿਲੇ ਐਲਾਨੇ ਗਏ ਹਨ। ਸੂਬਾ ਹੁਣ ਤੱਕ ਇਹ ਟੈਸਟ ਜਲੰਧਰ ਤੇ ਐਸ.ਏ.ਐਸ. ਨਗਰ ਵਿੱਚ ਸ਼ੁਰੂ ਕਰ ਚੁੱਕਾ ਹੈ।
ਸਿਹਤ ਸਕੱਤਰ ਅਨੁਰਾਗ ਅੱਗਰਵਾਲ ਨੇ ਦੱਸਿਆ ਕਿ ਰੋਕਥਾਮ ਦੀ ਰਣਨੀਤੀ ਦੇ ਹਿੱਸੇ ਵਜੋਂ ਵਿਭਾਗ ਨੇ ਕੋਵਾ ਐਪ ‘ਤੇ ਸੂਬੇ ਵਿੱਚ ਸੀਮਿਤ ਕੀਤੇ 24 ਜ਼ੋਨਾਂ ਬਾਰੇ ਜਾਣਕਾਰੀ ਅਪਲੋਡ ਕਰ ਦਿੱਤੀ ਹੈ ਅਤੇ ਇਨ•ਾਂ ਖੇਤਰਾਂ ਵਿੱਚ ਕੋਈ ਸੇਵਾਵਾਂ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ•ਾਂ ਅੱਗੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵੈਂਟੀਲੇਟਰਾਂ ਦੀ ਗਿਣਤੀ 102 ਤੋਂ ਵਧਾ ਕੇ 220 ਕਰ ਦਿੱਤੀ ਗਈ ਹੈ।
ਵੀਡੀਓ ਕਾਨਫਰੰਸਿੰਗ ਦੌਰਾਨ ਵਿਨੀ ਮਹਾਜਨ ਨੇ ਦੱਸਿਆ ਕਿ ਆਰਡਰ ਕੀਤੀਆਂ ਤੇਜ਼ੀ ਨਾਲ ਜਾਂਚ ਕਰਨ ਵਾਲੀਆਂ 1,01,000 ਕਿੱਟਾਂ (ਰੈਪਿਡ ਡਾਇਗਨੌਸਟਿਕ ਕਿੱਟਾਂ) ਵਿੱਚੋਂ ਆਈ.ਸੀ.ਐਮ.ਆਰ. ਤੋਂ ਪਹਿਲਾਂ 1000 ਕਿੱਟਾਂ ਪ੍ਰਾਪਤ ਹੋਈਆਂ ਸਨ ਅਤੇ ਅੱਜ 10,000 ਹੋਰ ਕਿੱਟਾਂ ਪ੍ਰਾਪਤ ਕੀਤੀਆਂ ਗਈਆਂ ਹਨ। ਇਸੇ ਤਰ•ਾਂ 18 ਅਪਰੈਲ ਤੋਂ ਪ੍ਰਾਈਵੇਟ ਯੂਨਿਟਾਂ ਪਾਸੋਂ 10,000 ਕਿੱਟਾਂ ਦਾ ਦਿੱਤਾ ਆਰਡਰ ਮਿਲਣਾ ਸ਼ੁਰੂ ਹੋਣ ਦੀ ਆਸ ਹੈ। ਉਨ•ਾਂ ਦੱਸਿਆ ਕਿ ਇਸ ਜਾਂਚ ਦੀ ਗਿਣਤੀ ਦਿਨ-ਬ-ਦਿਨ ਵਧਾਈ ਜਾ ਰਹੀ ਹੈ।
ਵਿਨੀ ਮਹਾਜਨ ਨੇ ਦੱਸਿਆ ਕਿ ਬੀਤੇ ਦਿਨ ਤੱਕ ਪ੍ਰਾਪਤ ਹੋਈਆਂ 1000 ਕਿੱਟਾਂ ਨਾਲ 527 ਰੈਪਿਡ ਟੈਸਟ ਕੀਤੇ ਜਾ ਚੁੱਕੇ ਹਨ ਜਿਨ•ਾਂ ਵਿੱਚੋਂ 7 ਪਾਜ਼ੇਟਿਵ ਪਾਏ ਗਏ। ਉਨ•ਾਂ ਦੱਸਿਆ ਕਿ ਇਹ ਟੈਸਟ ਜਲੰਧਰ ਅਤੇ ਐਸ.ਏ.ਐਸ. ਨਗਰ ਵਿੱਚ ਕੀਤੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਪਾਜ਼ੇਟਿਵ ਕੇਸਾਂ ਦੀ ਅੱਗੇ ਪੁਸ਼ਟੀ ਲਈ ਇਨ•ਾਂ ਨੂੰ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਲਈ ਭੇਜੇ ਜਾ ਰਹੇ ਹਨ ਜਿਨ•ਾਂ ਵਿੱਚੋਂ ਮੁਹਾਲੀ ਤੋਂ ਇਕ ਕੇਸ ਟੈਸਟ ਨੈਗੇਟਿਵ ਆਇਆ ਹੈ ਜਦੋਂਕਿ ਬਾਕੀਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਵਿਨੀ ਮਹਾਜਨ ਨੇ ਆਖਿਆ ਸੂਬੇ ਨੂੰ ਅਗਲੇ 30 ਦਿਨਾਂ ਲਈ ਤਿਆਰ ਕੀਤਾ ਗਿਆ ਹੈ ਅਤੇ ਸੰਭਾਵੀ ਵਾਧੇ ਦੇ ਮੱਦੇਨਜ਼ਰ ਸੂਬਾ ਪੂਰੀ ਤਰ•ਾਂ ਤਿਆਰ ਹੈ। ਸਥਾਨਕ ਨਿੱਜੀ ਨਿਰਮਾਤਾ ‘ਮੇਕ ਇਨ ਪੰਜਾਬ’ ਦੀ ਪਹਿਲਕਦਮੀਆਂ ਨਾਲ ਸਰਕਾਰ ਨੂੰ ਪੂਰਾ ਸਹਿਯੋਗ ਦੇ ਰਹੇ ਹਨ ਜਿਸ ਤਹਿਤ ਸੂਬੇ ਦੀਆਂ ਕਈ ਕੰਪਨੀਆਂ ਨੂੰ ਪੀ.ਪੀ.ਈ. ਕਿੱਟਾਂ, ਮਾਸਕ ਆਦਿ ਬਣਾਉਣ ਦੀ ਪ੍ਰਵਾਨਗੀ ਮਿਲ ਗਈ ਹੈ ਤਾਂ ਜੋ ਸੂਬੇ ਵਿੱਚ ਜ਼ਰੂਰੀ ਮੈਡੀਕਲ ਵਸਤਾਂ ਦੀ ਕੋਈ ਕਮੀ ਨਾ ਆਵੇ।
ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਕੋਲ ਵਰਤੋਂ ਲਈ 1900 ਆਕਸੀਜਨ ਗੈਸ ਸਿਲੰਡਰ ਮੌਜੂਦ ਹਨ ਜਦੋਂ ਕਿ 1200 ਹੋਰ ਦਾ ਵੱਖ-ਵੱਖ ਏਜੰਸੀਆਂ ਕੋਲੋਂ ਪ੍ਰਬੰਧ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ 2000 ਹੋਰ ਸਿਲੰਡਰਾਂ ਨੂੰ ਖਰੀਦਣ ਦੀ ਤਜਵੀਜ਼ ਹੈ ਜਿਸ ਲਈ ਕੌਮੀ ਸਿਹਤ ਮਿਸ਼ਨ ਨੂੰ ਇਸ ਦੀ ਮੰਗ ਭੇਜ ਦਿੱਤੀ ਗਈ ਹੈ।
ਪਰਿਵਾਰਕ ਮੈਂਬਰਾਂ ਵੱਲੋਂ ਕਰੋਨਾ ਵਾਇਰਸ ਦੇ ਪੀੜਤਾਂ ਦਾ ਸਸਕਾਰ ਕਰਨ ਲਈ ਤਿਆਰ ਨਾ ਹੋਣ ਜਾਂ ਸਾਹਮਣੇ ਨਾ ਆਉਣ ਦੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਸਕੱਤਰ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਵਿਡ-19 ਤੋਂ ਬਚਾਅ ਲਈ ਦਿੱਤੇ ਗਏ ਪ੍ਰੋਟੋਕੋਲਾਂ ਦੀ ਤਰਜ਼ ‘ਤੇ ਮ੍ਰਿਤਕਾਂ ਦੀਆਂ ਲਾਸ਼ਾਂ ਦੇ ਪ੍ਰਬੰਧਨ ਅਤੇ ਉਨ••ਾਂ ਦੇ ਅੰਤਿਮ ਸੰਸਕਾਰ ਸਮੇਂ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।ਸਿਹਤ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਾਰੇ ਦਿਸ਼ਾ-ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਲਾਸ਼ਾਂ ਨੂੰ ਪਲਾਸਟਿਕ ਨਾਲ ਕਵਰ ਕਰਨਾ ਅਤੇ ਬਲੀਚਿੰਗ ਪਾਊਡਰ/ਘੋਲ ਵਿੱਚ ਵਿੱਚ ਰੱਖਣਾ ਸ਼ਾਮਲ ਹੈ। ਜੇ ਮੌਤ ਦੇ 48 ਘੰਟਿਆਂ ਅੰਦਰ ਪਰਿਵਾਰ ਅੰਤਿਮ ਸਸਕਾਰ ਲਈ ਅੱਗੇ ਨਹੀਂ ਆਉਂਦਾ ਤਾਂ ਸਥਾਨਕ ਪ੍ਰਸ਼ਾਸਨ ਨੂੰ ਲਾਸ਼ ਦੀ ਸੰਭਾਲ ਜਾਂ ਅੰਤਿਮ ਸਸਕਾਰ ਦਾ ਜ਼ਿੰਮਾ ਸੌਂਪਿਆ ਗਿਆ ਹੈ।
ਮੁੱਖ ਮੰਤਰੀ ਦੇ ਇੱਕ ਸਵਾਲ ਦੇ ਜਵਾਬ ਵਿੱਚ, ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਕੋਵਿਡ ਤੋਂ ਬਾਅਦ ਵਾਲੀ ਸਥਿਤੀ ਤੋਂ ਬਾਹਰ ਕੱਢਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਬਣਾਈ ਗਈ 20 ਮੈਂਬਰੀ ਮਾਹਿਰ ਕਮੇਟੀ ਨੇ ਦੋ ਮੀਟਿੰਗਾਂ ਕੀਤੀਆਂ ਅਤੇ ਕਮੇਟੀ ਇੱਕ ਹਫਤੇ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਮੁੱਖ ਸਕੱਤਰ ਨੇ ਕਿਹਾ ਕਿ ਵਾਇਰੋਲੌਜੀ ਵਿੱਚ ਟੈਕਨੀਸ਼ੀਅਨਾਂ ਦੀ ਘਾਟ ਨੂੰ ਪੂਰਾ ਕਰਨ ਲਈ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸ ਯੂਨੀਵਰਸਿਟੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਆਪਣੇ ਤਕਨੀਕੀ ਸਟਾਫ ਨੂੰ ਉਪਲਬਧ ਕਰਵਾ ਰਹੀਆਂ ਹਨ ਅਤੇ ਸਰਕਾਰ ਆਊਟਸੋਰਸਿੰਗ ਨਾਲ ਵੀ ਸਟਾਫ ਉਪਲਬਧ ਕਰਵਾਉਣ ਲਈ ਕੰਮ ਕਰ ਰਹੀ ਹੈ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਆਮ ਓ.ਪੀ.ਡੀ. ਨੇ ਬਹੁਤੇ ਹਸਪਤਾਲਾਂ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਦੇਖਭਾਲ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫਰੀਦਕੋਟ ਦੇ ਉਪ ਕੁਲਪਤੀ ਤੇ ਆਰਥੋਪੈਡਿਕ ਸਰਜਨ ਡਾ. ਰਾਜ ਬਹਾਦਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਸੋਮਵਾਰ ਤੱਕ ਸੂਬੇ ਦੀ ਟੈਸਟਿੰਗ ਸਮਰੱਥਾਵਾਂ ਨੂੰ ਹੋਰ ਵਧਾਉਣ ਲਈ ਇੱਕ ਹੋਰ ਲੈਬ ਫਰੀਦਕੋਟ ਵਿੱਚ ਜਾਂਚ ਸ਼ੁਰੂ ਕਰੇਗੀ। ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਪਹਿਲਾ ਹੀ ਸਮਰੱਥਾ ਵਧਾ ਦਿੱਤੀ ਗਈ ਹੈ ਅਤੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਵੀ ਟੈਸਟਿੰਗ ਸ਼ੁਰੂ ਹੋ ਗਈ ਹੈ ਜਦੋਂ ਕਿ ਪੀ.ਜੀ.ਆਈ. ਚੰਡੀਗੜ• 40 ਦੀ ਬਜਾਏ ਪੰਜਾਬ ਤੋਂ ਰੋਜ਼ਾਨਾ 60 ਨਮੂਨੇ ਲੈਣ ਲਈ ਸਹਿਮਤ ਹੋ ਗਿਆ ਹੈ। ਆਈ.ਐਮ.ਟੈਕ. ਚੰਡੀਗੜ•• ਨਮੂਨਿਆਂ ਦੀ ਟੈਸਟਿੰਗ ਲਈ ਤਿਆਰ ਹੈ ਅਤੇ ਪੰਜਾਬ ਤੋਂ ਵੀ ਨਮੂਨੇ ਲਵੇਗੀ ਜਿਸ ਨੇ ਪੂਲ ਟੈਸਟਿੰਗ ਦੀ ਰਣਨੀਤੀ ਵੀ ਤਿਆਰ ਕੀਤੀ ਹੈ। ਸੂਬਾ ਸੀ.ਐਮ.ਸੀ. ਲੁਧਿਆਣਾ ਵਿਖੇ ਟੈਸਟ ਕਰਵਾਉਣ ਲਈ ਪ੍ਰਵਾਨਗੀ ਲਈ ਵੀ ਜ਼ੋਰ ਦੇ ਰਿਹਾ ਹੈ ਅਤੇ ਇਸ ਸਬੰਧੀ ਅਗਲੇ ਹਫ਼ਤੇ ਆਉਣ ਪ੍ਰਵਾਨਗੀ ਮਿਲਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ ਸਿਹਤ ਸਬੰਧੀ ਮੁੱਦਿਆਂ ਬਾਰੇ ਸੂਬਾ ਸਰਕਾਰ ਦੇ ਸਲਾਹਕਾਰ ਡਾ.ਕੇ.ਕੇ. ਤਲਵਾੜ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਢ ਮਹੀਨੇ ਪਹਿਲਾਂ ਸੂਬੇ ਵਿੱਚ ਕੋਵਿਡ-19 ਸੰਕਟ ਵਿਰੁੱਧ ਆਪ੍ਰੇਸ਼ਨ ਫਤਿਹ ਤਹਿਤ ਸ਼ੁਰੂ ਕੀਤੀ ਗਈ ਟਰੇਸਿੰਗ, ਟਰੈਕਿੰਗ ਅਤੇ ਟੈਸਟਿੰਗ (ਟੀਟੀਟੀ) ਵਿਚ ਹਾਲ ਹੀ ਦੇ ਦਿਨਾਂ ਵਿੱਚ ਮਹੱਤਵਪੂਰਨ ਢੰਗ ਨਾਲ ਵਾਧਾ ਹੋਇਆ ਹੈ। ਸਿਹਤ ਕਰਮਚਾਰੀਆਂ ਦੁਆਰਾ (ਬੁਖਾਰ/ਖੰਘ) ਦੇ ਲੱਛਣਾਂ ਵਾਲਿਆਂ ਦੀ ਘਰ-ਘਰ ਜਾ ਕੇ ਭਾਲ ਕਰਨ ਦੇ ਹਿੱਸੇ ਵਜੋਂ ਸੂਬੇ ਭਰ ਵਿਚ ਹਰ ਰੋਜ਼ 15,000 ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੀਂ ਕਲੱਸਟਰਿੰਗ ਅਤੇ ਕੰਟੇਨਮੈਂਟ ਗਤੀਵਿਧੀ ਦੀ ਪਛਾਣ ਕੀਤੀ ਜਾ ਰਹੀ ਹੈ। ਹਸਪਤਾਲ ਦੀਆਂ ਓ.ਪੀ.ਡੀਜ਼ ਦੇ ਰਿਕਾਰਡ ਵਿਚੋਂ ਹਰ ਰੋਜ਼ ਇੰਫਲੂਐਨਜ਼ਾ ਲਾਈਕ ਇਲਨੈਸ (ਆਈ ਐਲ ਆਈ) ਦੇ ਲਗਭਗ 1000 ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਨਾਲ ਹੀ ਹਸਪਤਾਲ ਆਈ.ਪੀ.ਡੀ. ਦੇ ਗੰਭੀਰ ਸਾਹ ਸੰਬੰਧੀ ਬਿਮਾਰੀਆਂ (ਐਸ.ਏ.ਆਰ.ਆਈ.) ਦੇ 20 ਕੇਸਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਸੂਬੇ ਵਿਚ ਉੱਚ ਮੌਤ ਦਰ ਬਾਰੇ ਡਾ. ਤਲਵਾੜ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਸੂਬੇ ਵਿਚ ਵੱਡੀ ਪੱਧਰ ‘ਤੇ ਵੱਧ ਜੋਖਮ ਵਾਲੇ ਕਾਰਨਾਂ ਦੀ ਵੱਡੀ ਗਿਣਤੀ ਦੇ ਨਾਲ-ਨਾਲ ਕੌਮਾਂਤਰੀ ਸੈਲਾਨੀਆਂ/ਪਰਵਾਸੀ ਭਾਰਤੀਆਂ ਦੀ ਵਧੇਰੇ ਆਮਦ ਨਾਲ ਸਬੰਧਤ ਹੈ।
——-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Most Popular

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
4 days ago
0

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ - ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 