
ਬੁਢਲਾਡਾ 18, ਅਪ੍ਰੈਲ(ਬਾਂਸਲ): ਕਰੋਨਾ ਵਾਇਰਸ ਦੇ ਇਤਿਆਤ ਵਜੋਂ ਲਗਾਏ ਗਏ ਕਰਫਿਊ ਦੌਰਾਨ ਪੁਲਿਸ ਨਾਕਿਆਂ ਤੇ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜਮਾ ਦੀ ਹੋਸਲਾ ਅਫਜਾਈ ਕਰਨ ਅਤੇ ਉਨ੍ਹਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਆਈ ਜੀ ਪੁਲਿਸ ਬਠਿੰਡਾਂ ਸ੍ਰੀ ਅਰੁਣ ਕੁਮਾਰ ਮਿੱਤਲ ਵੱਲੋਂ ਰੇਜ਼ ਦੇ ਵੱਖ ਵੱਖ ਜਿਲਿਆ ਵਿੱਚ ਮੁਲਾਜਮਾਂ ਨੂੰ ਫਰੂਟ ਕੇਕ ਵੰਡੇ ਗਏ. ਜਿਸ ਅਧੀਨ ਅੱਜ ਬੁੁਢਲਾਡਾ ਵਿਖੇ ਡੀ ਐਸ ਪੀ ਜ਼ਸਪਿੰਦਰ ਸਿੰਘ ਵੱਲੋਂ ਵੱਖ ਵੱਖ ਨਾਕਿਆਂ ਤੇ ਪੁਲਿਸ ਮੁਲਾਜਮਾਂ ਨੂੰ ਫਰੂਟ ਕੇਕ ਵੰਡੇ ਗਏ. ਉਨ੍ਹਾਂ ਕਿਹਾ ਕਿ ਆਈ ਜੀ ਸਾਹਿਬ ਵੱਲੋਂ ਸਮੇਂ ਸਮੇਂ ਸਿਰ ਨਾਕਿਆ ਤੇ ਤਾਇਨਾਤ ਮੁਲਾਜਮਾਂ ਦੀਆਂ ਮੁਸ਼ਕਲਾਂ ਅਤੇ ਸਿਹਤ ਸੰਬੰਧੀ ਸਮੇਂ ਸਮੇਂ ਸਿਰ ਜਾਇਜਾ ਲਿਆ ਜਾ ਰਿਹਾ ਹੈ ਅਤੇ ਮੁਸ਼ਕਲਾਂ ਨੂੰ ਤੁਰੰਤ ਹੱਲ ਕੀਤਾ ਜਾ ਰਿਹਾ ਹੈ. ਉਨ੍ਹਾਂ ਦੱਸਿਆ ਕਿ ਐਸ ਐਸ ਪੀ ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਆਈ ਜੀ ਸਾਹਿਬ ਦੇ ਦਿਸ਼ਾ ਨਿਰਦੇਸ਼ ਹੇਠ ਇਸ ਲੜਾਈ ਵਿੱਚ ਅਹਿਮ ਰੋਲ ਨਿਭਾਉਣ ਵਾਲੇ ਪੁਲਿਸ ਮੁਲਾਜਮਾਂ, ਸਮਾਜ ਸੇਵੀ ਸੰਸਥਾਵਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ. ਇਸ ਮੌਕੇ ਤੇ ਐਸ ਐਚ ਓ ਇੰਸਪੈਕਟਰ ਗੁਰਦੀਪ ਸਿੰਘ ਆਦਿ ਹਾਜ਼ਰ ਸਨ.
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...





















