• Latest
  • Trending
ਫ਼ਰੀਦਕੋਟ ਚ ਖੁਸ਼ੀ ਦੀ ਲਹਿਰ ,ਪਹਿਲਾ ਕਰੋਨਾ ਪਾਜ਼ਿਟਿਵ ਰਾਜ਼ੀ ਖੁਸ਼ੀ ਪਹੁੰਚਿਆ ਘਰ

ਫ਼ਰੀਦਕੋਟ ਚ ਖੁਸ਼ੀ ਦੀ ਲਹਿਰ ,ਪਹਿਲਾ ਕਰੋਨਾ ਪਾਜ਼ਿਟਿਵ ਰਾਜ਼ੀ ਖੁਸ਼ੀ ਪਹੁੰਚਿਆ ਘਰ

7 years ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

20 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

42 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

1 hour ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

2 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

2 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

3 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

4 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

5 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

5 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫ਼ਰੀਦਕੋਟ ਚ ਖੁਸ਼ੀ ਦੀ ਲਹਿਰ ,ਪਹਿਲਾ ਕਰੋਨਾ ਪਾਜ਼ਿਟਿਵ ਰਾਜ਼ੀ ਖੁਸ਼ੀ ਪਹੁੰਚਿਆ ਘਰ

April 18, 2020
in ਖਬਰਾਂ, ਪੰਜਾਬ
ਫ਼ਰੀਦਕੋਟ ਚ ਖੁਸ਼ੀ ਦੀ ਲਹਿਰ ,ਪਹਿਲਾ ਕਰੋਨਾ ਪਾਜ਼ਿਟਿਵ ਰਾਜ਼ੀ ਖੁਸ਼ੀ ਪਹੁੰਚਿਆ ਘਰ

ਫਰੀਦਕੋਟ, 18 ਅਪ੍ਰੈਲ (ਵਿਸ਼ਵ ਵਾਰਤਾ ) – ਫ਼ਰੀਦਕੋਟ ਦੇ ਪਹਿਲੇ ਕਰੋਨਾ ਪਾਜ਼ੇਟਿਵ ਮਰੀਜ਼ ਇਥੋਂ ਦੇ ਹਰਿੰਦਰਾ ਨਗਰ ਨਿਵਾਸੀ ਆਨੰਦ ਗੋਇਲ ਨੂੰ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਵਿਸ਼ੇਸ਼ ਕਰੋਨਾ ਵਾਰਡ ਵਿੱਚੋਂ ਇਲਾਜ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ ।ਜ਼ਿਕਰਯੋਗ ਹੈ ਕਿ 2 ਅਪਰੈਲ ਨੂੰ ਆਨੰਦ ਗੋਇਲ ਦੇ ਕਰੋਨਾ ਪਾਜ਼ਟਿਵ ਹੋਣ ਬਾਰੇ ਪਤਾ ਚੱਲਿਆ ਸੀ ।ਜਿਸ ਨੂੰ ਤੁਰੰਤ ਹੀ ਸਿਹਤ ਵਿਭਾਗ ਦੀ ਆਰ ਆਰ ਟੀ ਟੀਮ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਗਿਆ ਸੀ ।ਜਿੱਥੇ ਕਾਲਜ ਦੇ ਡਾਕਟਰਾਂ ਵੱਲੋਂ ਉਸ ਦੀ ਲਗਾਤਾਰ ਨਿਗਰਾਨੀ ਰੱਖੀ ਗਈ ਅਤੇ ਉਸ ਦਾ ਇਲਾਜ ਕੀਤਾ ਗਿਆ ਅਤੇ ਆਨੰਦ ਗੋਇਲ ਦੀ ਹਾਲਤ ਵਿੱਚ ਦਿਨੋ ਦਿਨ ਇਲਾਜ ਨਾਲ ਸੁਧਾਰ ਹੁੰਦਾ ਗਿਆ ।ਇਲਾਜ ਉਪਰੰਤ ਸਿਹਤ ਵਿਭਾਗ ਵੱਲੋਂ ਉਸ ਦੇ ਦੋ ਟੈਸਟ ਕਰਵਾਏ ਗਏ ਅਤੇ ਦੋਵੇਂ ਹੀ ਟੈਸਟ ਨੈਗੇਟਿਵ ਪਾਏ ਗਏ ਜਿਸ ਉਪਰੰਤ ਉਸ ਦੀ ਸਿਹਤ ਨੂੰ ਵੇਖਦਿਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਸਿਹਤ ਵਿਭਾਗ ਵੱਲੋਂ ਚੈਕਿੰਗ ਉਪਰੰਤ ਉਸ ਨੂੰ ਡਿਸਚਾਰਜ ਕਰ ਦਿੱਤਾ ਗਿਆ ।

ਇਸ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵੀਸੀ ਡਾ ਰਾਜ ਬਹਾਦੁਰ ਅਤੇ ਸਿਵਲ ਸਰਜਨ ਡਾ ਰਾਜਿੰਦਰ ਕੁਮਾਰ ਅਤੇ ਮੈਡੀਕਲ ਸਟਾਫ ਦੀ ਹਾਜ਼ਰੀ ਵਿੱਚ ਉਸ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ।

ਦੂਜੇ ਪਾਸੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਫ਼ਰੀਦਕੋਟ ਦੇ ਪਹਿਲੇ ਕਰੋਨਾ ਪਾਜ਼ੇਟਿਵ ਮਰੀਜ਼ ਆਨੰਦ ਗੋਇਲ ਦੇ ਤੰਦਰੁਸਤ ਹੋਣ ਤੇ ਖੁਸ਼ੀ ਜ਼ਾਹਰ ਕਰਦਿਆਂ ਉਸ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਇਸ ਉਪਰਾਲੇ ਲਈ ਸਿਹਤ ਵਿਭਾਗ ,ਬਾਬਾ ਫ਼ਰੀਦ ਯੂਨੀਵਰਸਿਟੀ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਸਮੂਹ ਮੈਡੀਕਲ ਸਟਾਫ ,ਸਿਹਤ ਕਰਮੀਆਂ ਦਾ ਧੰਨਵਾਦ ਵੀ ਕੀਤਾ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਅਨੁਸਾਰ ਕਰੋਨਾ ਵਰਗੀ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਆਪਣਾ ਸਹਿਯੋਗ ਦੇਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਤਾਂ ਜੋ ਅਸੀਂ ਆਪਣੇ ਆਪ ਤੇ ਪੂਰੇ ਸਮਾਜ ਨੂੰ ਕਰੋਨਾ ਤੋਂ ਸੁਰੱਖਿਅਤ ਰੱਖ ਸਕੀਏ ।

ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵੀ ਸੀ ਡਾ ਰਾਜ ਬਹਾਦਰ ਨੇ ਮਰੀਜ਼ ਦੇ ਤੰਦਰੁਸਤ ਹੋਣ ਅਤੇ ਉਸ ਦੇ ਹਸਪਤਾਲ ਤੋਂ ਛੁੱਟੀ ਮਿਲਣ ਤੇ ਖੁਸ਼ੀ ਜਾਹਰ ਕੀਤੀ ਹੈ ।ਉਨ੍ਹਾਂ ਕਿਹਾ ਕਿ ਇਹ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਸਮੂਹ ਸਟਾਫ਼ ,ਸਿਹਤ ਕਰਮੀਆਂ ‘ਡਾਕਟਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮਿਹਨਤ ਕਰਕੇ ਮਰੀਜ਼ ਤੰਦਰੁਸਤ ਹੋਇਆ ਹੈ ।ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਦੋ ਹੋਰ ਕਰੋਨਾ ਪਾਜਟਿਵ ਮਰੀਜ਼ ਵੀ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਜਲਦੀ ਠੀਕ ਹੋਣਗੇ ।ਉਨ੍ਹਾਂ ਕਿਹਾ ਕਿ ਆਨੰਦ ਗੋਇਲ ਦੇ ਠੀਕ ਹੋਣ ਉਪਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਬਾਬਾ ਫਰੀਦ ਯੂਨੀਵਰਸਿਟੀ ਦੇ ਸਮੂਹ ਡਾਕਟਰਾਂ ਦਾ ਹੌਸਲਾ ਵਧਿਆ ਹੈ ਤੇ ਇਨ੍ਹਾਂ ਨੂੰ ਇਸ ਤਜਰਬੇ ਤੋਂ ਕਰੋਨਾ ਦੇ ਅੱਗੇ ਇਲਾਜ ਵਿੱਚ ਵੀ ਵੱਡੀ ਮਦਦ ਮਿਲੇਗੀ।

ਸਿਵਲ ਸਰਜਨ ਡਾਕਟਰ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਮਰੀਜ਼ ਨੂੰ 02-04-2020 ਨੂੰ ਹਸਪਤਾਲ ਵਿਖੇ ਦਾਖਲ ਕੀਤਾ ਗਿਆ ਸੀ ਤੇ 04ਅਪਰੈਲ 2020 ਨੂੰ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ ਤੇ ਚੌਦਾਂ ਦਿਨ ਬਾਅਦ ਅੱਜ 18 ਅਪ੍ਰੈਲ ਨੂੰ ਡਿਸਚਾਰਜ ਕੀਤਾ ਜਾ ਰਿਹਾ ਹੈ ਉਨ੍ਹਾ ਦੱਸਿਆ ਕਿ ਅਗਲੇ ਚੌਦਾਂ ਦਿਨਾਂ ਲਈ ਉਸ ਨੂੰ ਹੋਮ ਕੁਆਰਨਟਾਈਨ ਵਿੱਚ ਰੱਖਿਆ ਜਾਵੇਗਾ ।ਉਨ੍ਹਾਂ ਦੱਸਿਆ ਕਿ ਮਰੀਜ਼ ਦੇ ਪੰਜਵੇਂ ਦਿਨ, ਫਿਰ ਦੋ ਟੈਸਟ ਚੌਦਵੇਂ ਦਿਨ, ਤੇ ਚੌਵੀ ਘੰਟੇ ਬਾਅਦ ਫਿਰ ਟੈੱਸਟ ਕਰਵਾਏ ਗਏ ਜੋ ਕਿ ਨੈਗੇਟਿਵ ਪਾਏ ਗਏ ।

ਇਸ ਮੌਕੇ ਆਨੰਦ ਗੋਇਲ ਨੇ ਪੰਜਾਬ ਸਰਕਾਰ ,ਜ਼ਿਲ੍ਹਾ ਪ੍ਰਸ਼ਾਸਨ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਅਧਿਕਾਰੀਆਂ ਤੇ ਸਿਹਤ ਵਿਭਾਗ ਦੇ ਸਮੂਹ ਧਿਰਾਂ ਦਾ ਧੰਨਵਾਦ ਕੀਤਾ ਕਿ ਜਿਨ੍ਹਾਂ ਨੇ ਉਸ ਦਾ ਬਹੁਤ ਵਧੀਆ ਇਲਾਜ ਕੀਤਾ। ਉਨ੍ਹਾਂ ਇਸ ਮੌਕੇ ਅਪੀਲ ਕੀਤੀ ਕਿ ਜੇਕਰ ਕਿਸੇ ਵਿੱਚ ਵੀ ਕਰੋਨਾ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਉਹ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨ ।ਉਨ੍ਹਾਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਤਾਂ ਜੋ ਇਸ ਬਿਮਾਰੀ ਨੂੰ ਮਾਤ ਦਿੱਤੀ ਜਾ ਸਕੇ ਤੇ ਇੱਕ ਸਮਾਜਿਕ ਦੂਰੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ ।ਉਨ੍ਹਾਂ ਕਿਹਾ ਕਿ ਜੇਕਰ ਕੋਈ ਮਰੀਜ਼ ਸਾਹਮਣੇ ਆਉਂਦਾ ਹੈ ਤਾਂ ਉਹ ਇਲਾਜ ਦੇ ਨਾਲ ਨਾਲ ਆਪਣੀ ਇੱਛਾ ਸ਼ਕਤੀ ਨੂੰ ਵੀ ਤਗੜਾ ਰੱਖੇ ਤਾਂ ਜੋ ਇਸ ਬੀਮਾਰੀ ਤੇ ਆਸਾਨੀ ਨਾਲ ਕਾਬੂ ਪਾਇਆ ਜਾ ਸਕੇ ਉਨ੍ਹਾਂ ਫਿਰ ਤੋਂ ਪੰਜਾਬ ਸਰਕਾਰ ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ,ਵੀ ਸੀ ਰਾਜ ਬਹਾਦਰ, ਸੀਐਮਓ ਡਾਕਟਰ ਰਾਜਿੰਦਰ ਕੁਮਾਰ ਸਮੇਤ ਸਮੂਹ ਸਟਾਫ ਜਿਨ੍ਹਾਂ ਨੇ ਉਸ ਦਾ ਇਲਾਜ਼ ਕੀਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਇਨ੍ਹਾਂ ਦੇ ਉਪਕਾਰ ਲਈ ਹਮੇਸ਼ਾ ਰਿਣੀ ਰਹਿਣਗੇ ।ਜ਼ਿਕਰਯੋਗ ਹੈ ਕਿ ਆਨੰਦ ਗੋਇਲ ਦੀ ਪਤਨੀ ਅਤੇ ਉਸ ਦੇ ਨਵਜੰਮੇ ਬੱਚੇ ਦੀ ਰਿਪੋਰਟ ਵੀ ਨੈਗੇਟਿਵ ਹੈ ਉਨ੍ਹਾਂ ਨੂੰ ਵੀ ਕੱਲ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਸੀ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

Most Popular

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

by Jaspreet Kaur
3 weeks ago
0

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ 'ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ ਨਵੀ ਦਿੱਲੀ, 24 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 