
ਸ੍ਰੀ ਮੁਕਤਸਰ ਸਾਹਿਬ ( ਵਿਸ਼ਵ ਵਾਰਤਾ) ਦੇਸ਼ ਭਗਤ ਕੈਂਪਸ ਨੂੰ ਕੋਵਿਡ ਕੇਅਰ ਸੈਂਟਰ ਬਣਾਉਣ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀ ਏ. ਡੀ. ਸੀ. ਸ੍ਰੀ ਸੰਦੀਪ ਕੁਮਾਰ ਨੇ ਹੋਰ ਅਲੱਗ ਅਲੱਗ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਕੈਂਪਸ ਦਾ ਦੋਰਾ ਕੀਤਾ ਅਤੇ ਕੈਂਪਸ ਨੂੰ ਕੋਵਿਡ ਕੇਅਰ ਸੈਂਟਰ ਬਣਾਉਣ ਦਾ ਫੈਸਲਾ ਕੀਤਾ ਜਿੱਥੇ ਮਾਤਾ ਜਰਨੈਲ ਕੋਰ ਮੈਮੋਰੀਅਲ ਇੰਸਟੀਚਿਊਟ ਆਫ ਨਰਸਿੰਗ ਵਿੱਚ 250 ਬੈਡਾਂ ਅਤੇ ਐਲੋਕੁਐਂਸ ਆਈਲੈਟਸ ਇਮਾਰਤ ਵਿੱਚ 230 ਬੈਂਡਾਂ ਦੀ ਸਮਰੱਥਾ ਹੈ। ਇਸੇ ਸੰਬੰਧੀ ਪ੍ਰਸ਼ਾਸਨਿਕ ਦਫਤਰ ਵਿੱਚ ਚੀਫ ਸੈਕਰੇਟਰੀ (ਸਿਹਤ ਅਤੇ ਪਰਿਵਾਰਕ ਭਲਾਈ) ਨਾਲ ਵੀਡੀਓ ਕਾਨਫਰੰਸ ਹੋਈ ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸੇ ਮੀਟਿੰਗ ਵਿੱਚ ਦੇਸ਼ ਭਗਤ ਗਰੁੱਪ ਦੇ ਚੇਅਰਮੈਨ ਡਾ ਜ਼ੋਰਾ ਸਿੰਘ ਵੱਲੋਂ ਨਿਯੁਕਤ ਕੀਤੇ ਗਏ ਆਪਣੇ ਨੁਮਾਇੰਦੇ ਮਿਸਟਰ ਸੰਜੀਵ ਜਿੰਦਲ ਜੀ ਨੇ ਹਿੱਸਾ ਲਿਆ ਅਤੇ ਆਪਣੀ ਜਿੰਮੇਵਾਰੀ ਨੂੰ ਵਧੀਆ ਤਰੀਕੇ ਨਾਲ ਨਿਭਾਇਆ। ਗਰੁੱਪ ਦੇ ਚੇਅਰਮੈਨ ਡਾ. ਜੋਰਾ ਸਿੰਘ ਜੀ ਨੇ ਦੱਸਿਆ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਹਨਾਂ ਨੂੰ ਮਾਨਵਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਮਹਾਮਾਰੀ ਨਾਲ ਲੜਿਆ ਜਾ ਸਕੇ। ਇੱਥੇ ਇਹ ਵੀ ਵਰਣਨਯੋਗ ਹੈ ਕਿ ਦੇਸ਼ ਭਗਤ ਗਰੁੱਪ ਉਨ੍ਹਾਂ ਦੇ ਪਿਤਾ ਜੀ ਅਤੇ ਉੱਘੇ ਸੁਤੰਤਰਤਾ ਸੈਨਾਨੀ ਸਰਦਾਰ ਲਾਲ ਸਿੰਘ ਜੀ ਦੀ ਯਾਦ ਵਿੱਚ ਚਲਾਇਆ ਜਾ ਰਿਹਾ ਹੈ।