
ਖੰਨਾ, ਦੋਰਾਹਾ, ਸਾਹਨੇਵਾਲ, ਮੁੱਲਾਂਪੁਰ ਦਾਖਾ, ਗਿੱਲ ਰੋਡ ਲੁਧਿਆਣਾ, ਅਜੀਤਵਾਲ ਅਤੇ ਮੋਗਾ ਦੀਆਂ ਮੰਡੀਆਂ ਦਾ ਦੌਰਾ
ਸੂਬੇ ਵਿੱਚ ਹੁਣ ਤੱਕ 24 ਲੱਖ ਮੀਟਰਕ ਟਨ ਕਣਕ ਖਰੀਦੀ, ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ
ਲੁਧਿਆਣਾ/ਮੋਗਾ, 23 ਅਪ੍ਰੈਲ( ਵਿਸ਼ਵ ਵਾਰਤਾ)-ਕਣਕ ਦੀ ਨਿਰਵਿਘਨ ਖਰੀਦ ਲਈ ਕੀਤੇ ਪ੍ਰਬੰਧਾਂ ’ਤੇ ਤਸੱਲੀ ਜ਼ਾਹਰ ਕਰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ ਸੂਬਾ ਭਰ ਵਿੱਚ 24 ਲੱਖ ਮੀਟਰਕ ਕਣਕ ਖਰੀਦੀ ਜਾ ਚੁੱਕੀ ਹੈ।
ਸ੍ਰੀ ਭਗਤ ਨੇ ਅੱਜ ਲੁਧਿਆਣਾ ਜ਼ਿਲੇ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਤੋਂ ਇਲਾਵਾ ਦੋਰਾਹਾ, ਸਾਹਨੇਵਾਲ, ਮੁੱਲਾਂਪੁਰ ਦਾਖਾ ਤੇ ਗਿੱਲ ਰੋਡ ਸਮੇਤ ਅਜੀਤਵਾਲ ਅਤੇ ਮੋਗਾ ਦੀਆਂ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਆਪਣੇ ਦੌਰੇ ਮੌਕੇ ਸਕੱਤਰ ਨੇ ਮੰਡੀ ਬੋਰਡ ਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਨਾਲ ਗੱਲਬਾਤ ਕਰਕੇ ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਮੰਡੀਆਂ ਵਿੱਚ ਚੱਲ ਰਹੇ ਨਿਰਵਿਘਨ ਖਰੀਦ ਕਾਰਜਾਂ ’ਤੇ ਤਸੱਲੀ ਜ਼ਾਹਰ ਕੀਤੀ। ਉਨਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨਾਂ ਔਖੇ ਸਮਿਆਂ ਵਿੱਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।
ਸ੍ਰੀ ਭਗਤ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਸ਼ਿਕਾਇਤਾਂ ਦੇ ਨਿਵਾਰਨ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕਾਇਮ ਕਰ ਸਕਦਾ ਹੈ।
ਕਰੋਨਾਵਾਇਰਸ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਇਹਤਿਆਦੀ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਸਕੱਤਰ ਨੇ ਆਖਿਆ ਕਿ ਸੂਬੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਢੁਕਵੀਂ ਮਾਤਰਾ ਵਿੱਚ ਮਾਸਕ ਅਤੇ 27000 ਲਿਟਰ ਸੈਨੀਟਾਈਜ਼ਰ ਮੁਹੱਈਆ ਕਰਵਾਏ ਗਏ ਹਨ ਤਾਂ ਕਿ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਸ੍ਰੀ ਭਗਤ ਜਿਨਾਂ ਨੂੰ ਲੁਧਿਆਣਾ, ਮੋਗਾ ਅਤੇ ਸੰਗਰੂਰ ਜ਼ਿਲਿਆਂ ਦੇ ਖਰੀਦ ਕਾਰਜਾਂ ਦੀ ਨਿਗਰਾਨੀ ਦਾ ਜ਼ਿੰਮਾ ਸੌਂਪਿਆ ਗਿਆ ਹੈ, ਨੇ ਆਖਿਆ ਕਿ ਇਨਾਂ ਮੰਡੀਆਂ ਵਿੱਚ ਉਚ ਮਿਆਰੀ ਕਣਕ ਦੀ ਆਮਦ ਹੋਈ ਹੈ।
ਮੰਡੀ ਬੋਰਡ ਦੇ ਸਕੱਤਰ ਨੇ ਅੱਗੇ ਦੱਸਿਆ ਕਿ ਕੋਵਿਡ-19 ਕਾਰਨ ਕਣਕ ਦੀ ਪੜਾਅਵਾਰ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਆੜਤੀਆਂ ਰਾਹੀਂ ਹੁਣ ਤੱਕ 4.5 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ।
ਸਿਹਤ ਪ੍ਰੋਟੋਕੋਲ ਖਾਸ ਤੌਰ ’ਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਦੀ ਲੋੜ ’ਤੇ ਜ਼ੋਰ ਦਿੰਦਿਆਂ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਸੁਰੱਖਿਆ ਲਈ ਇਸ ਨੂੰ ਅਪਣਾਉਣ ਦੀ ਅਪੀਲ ਕੀਤੀ।
ਸਕੱਤਰ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਅਤੇ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਡੀ.ਐਫ.ਐਸ.ਸੀ. ਗੁਰਪ੍ਰੀਤ ਸਿੰਘ ਕੰਗਾ, ਜ਼ਿਲਾ ਮੰਡੀ ਅਫਸਰ ਜਸਵਿੰਦਰ ਸਿੰਘ ਅਤੇ ਖਰੀਦ ਏਜੰਸੀਆਂ ਦੇ ਜ਼ਿਲਾ ਮੈਨੇਜਰ ਵੀ ਹਾਜ਼ਰ ਸਨ।
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...





















