ਚੰਡੀਗੜ੍ਹ :- ਪੰਜਾਬ ਸਰਕਾਰ ਨੇ ਥੋੜ੍ਹੀ ਦੇਰ ਪਹਿਲਾਂ ਇੱਕ ਵੱਡਾ ਫ਼ੈਸਲਾ ਕੀਤਾ ਹੈ ਕਿ ਜੋ ਵੀ ਸ਼ਰਧਾਲੂ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਲਿਆਂਦੇ ਜਾ ਰਹੇ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਆਈਸੋਲੇਸ਼ਨ ਸੈਂਟਰਾਂ ਵਿੱਚ 14 ਦਿਨ ਲਈ ਸਿਹਤ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ । ਇਹ ਫ਼ੈਸਲਾ ਉਸ ਸਮੇਂ ਕੀਤਾ ਜਦੋਂ ਪਿਛਲੇ ਹਫਤੇ ਤੱਕ ਸ੍ਰੀ ਹਜ਼ੂਰ ਸਾਹਿਬ ਚ ਫਸੇ ਹੋਣ ਤੋਂ ਬਾਅਦ ਵਾਪਸ ਆਏ ਤਰਨਤਾਰਨ ਜ਼ਿਲ੍ਹੇ ਦੇ 5 ਲੋਕਾਂ ਦੇ ਕਰੂਨਾ ਵਾਰਿਸ ਪਾਜ਼ਿਟਿਵ ਰਿਪੋਰਟ ਆਈ ।
ਦੱਸਣਯੋਗ ਹੈ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਆਉਣ ਵਾਲੇ ਸ਼ਰਧਾਲੂਆਂ ਦੀ ਪਹਿਲਾਂ ਡਾਕਟਰੀ ਜਾਂਚ ਹੋਵੇਗੀ ਤੇ ਬਾਅਦ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਅੱਖਾਂ ਤਲਾਸ਼ ਕਰ ਦਿੱਤਾ ਜਾਵੇਗਾ