ਚੰਡੀਗੜ•, 1 ਮਈ ( ਵਿਸ਼ਵ ਵਾਰਤਾ )- ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 17ਵੇਂ ਦਿਨ 662331 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 659583 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 2748 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 155748 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 130734 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 135047 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 0000 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 108343 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 85998 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 43713 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 17ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 8096828 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 461700 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 9278.29 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ।