
-ਬੁੱਧਵਾਰ ਨੂੰ 156 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ
-ਜਿ਼ਲ੍ਹੇ ਵਿਚ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ ਹੋਈ 37
ਬਠਿੰਡਾ 6 ਮਈ ( ਕੁਲਬੀਰ ਬੀਰਾ )
ਬਠਿੰਡਾ ਜਿ਼ਲ੍ਹੇ ਵਿਚ ਬੁੱਧਵਾਰ ਨੂੰ ਇਕ ਹੋਰ ਕਰੋਨਾ ਪਾਜੀਟਿਵ ਰਿਪੋਰਟ ਆਉਣ ਨਾਲ ਜਿ਼ਲ੍ਹੇ ਵਿਚ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਗਿਣਤੀ 37 ਹੋ ਗਈ ਹੈ। ਇਹ ਜਾਣਕਾਰੀ ਅੱਜ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ 157 ਨਮੂਨਿਆਂ ਦੀ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਅਤੇ ਇੰਨ੍ਹਾਂ ਵਿਚੋਂ 1 ਦੀ ਰਿਪੋਰਟ ਪਾਜੀਟਿਵ ਆਈ ਹੈ ਅਤੇ 156 ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਜਿਸ ਦੀ ਰਿਪੋਰਟ ਪਾਜੀਟਿਵ ਆਈ ਹੈ ਉਹ ਰਾਜਸਥਾਨ ਤੋਂ ਪਰਤਿਆ ਸੀ ਅਤੇ ਜਿ਼ਲ੍ਹੇ ਵਿਚ ਦਾਖਲ ਹੋਣ ਤੋਂ ਲੈ ਕੇ ਹੁਣ ਤੱਕ ਇਕਾਂਤਵਾਸ ਵਿਚ ਸੀ। ਇਸ ਲਈ ਜਿ਼ਲ੍ਹੇ ਦੇ ਲੋਕ ਕਿਸੇ ਘਬਰਾਹਟ ਵਿਚ ਨਾ ਆਉਣ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ ਅਤੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਜਰੂਰ ਪਾਓ ਅਤੇ ਵਾਰ ਵਾਰ ਆਪਣੇ ਹੱਥ ਧੋਂਦੇ ਰਹੋ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜਿ਼ਲ੍ਹੇ ਵਿਚ ਹੁਣ ਤੱਕ 1263 ਨਮੂਨੇ ਜਾਂਚ ਲਈ ਲਏ ਗਏ ਹਨ ਜਿੰਨ੍ਹਾਂ ਵਿਚੋਂ 1100 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, 37 ਦੀ ਰਿਪੋਰਟ ਪਾਜਿਟਵ ਆਈ ਹੈ ਅਤੇ 126 ਦੀ ਰਿਪੋਰਟ ਆਉਣੀ ਬਾਕੀ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...





















