• Latest
  • Trending

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ “ਅੰਬੈਸਡਰਜ਼ ਆਫ਼ ਹੋਪ” ਮੁਹਿੰਮ ਲਈ 1.05 ਲੱਖ ਐਂਟਰੀਆਂ ਪ੍ਰਾਪਤ

6 years ago
Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

12 minutes ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

39 minutes ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

57 minutes ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

1 hour ago
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

3 hours ago
PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

3 hours ago
Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

3 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

3 hours ago
Hukamnama Sri Darbar Sahib Today – 23 September 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 September 2026 | Ang 692 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Wednesday, September 23, 2026
No Result
View All Result
31 °c
Chandigarh
28 ° Thu
28 ° Fri
27 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ “ਅੰਬੈਸਡਰਜ਼ ਆਫ਼ ਹੋਪ” ਮੁਹਿੰਮ ਲਈ 1.05 ਲੱਖ ਐਂਟਰੀਆਂ ਪ੍ਰਾਪਤ

May 6, 2020
in ਸਾਹਿਤਕ, ਖਬਰਾਂ, ਪੰਜਾਬ

ਸਕੂਲੀ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਆਨਲਾਈਨ ਵੀਡੀਓ ਮੁਕਾਬਲੇ ਦੀ ਮੁਹਿੰਮ ਨੇ ਵਿਸ਼ਵ ਰਿਕਾਰਡ ਕਾਇਮ ਕੀਤਾ : ਵਿਜੇ ਇੰਦਰ ਸਿੰਗਲਾ
ਚੰਡੀਗੜ੍ਹ, 6 ਮਈ( ਵਿਸ਼ਵ ਵਾਰਤਾ)- ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ, “ਅੰਬੈਸਡਰਜ਼ ਆਫ਼ ਹੋਪ” ਲਈ ਤਕਰੀਬਨ 1,05,898 ਸਕੂਲੀ ਵਿਦਿਆਰਥੀਆਂ ਵੱਲੋਂ ਆਪਣੇ ਵੀਡੀਓ ਸਾਂਝੇ ਕੀਤੇ ਗਏ ਹਨ। ਇਹ ਮੁਹਿੰਮ ਸੂਬੇ ਦੇ ਵਿਦਿਆਰਥੀਆਂ ਲਈ ਲਾਕਡਾਊਨ ਦੌਰਾਨ ਆਪਣੀ ਰਚਨਾਤਮਿਕਤਾ ਨੂੰ ਸਾਂਝਾ ਕਰਨ ਲਈ ਸ਼ੁਰੂ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਨੇ ਅਜਿਹਾ ਵਿਸ਼ਵ ਰਿਕਾਰਡ ਬਣਾਇਆ ਜੋ ਪਹਿਲਾਂ ਕਦੇ ਨਹੀਂ ਬਣਿਆ।ਅੱਠ ਦਿਨ ਚੱਲੇ ਇਸ ਆਨਲਾਈਨ ਵੀਡੀਓ ਮੁਕਾਬਲੇ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਐਂਟਰੀਆਂ ਦਾ ਰਿਕਾਰਡ ਫਿਲਹਾਲ ਫਿਲਪੀਨਜ਼ ਦੀ ਸੇਬੂ ਸਿਟੀ ਕਮਿਸ਼ਨ (ਇਕ ਸਰਕਾਰੀ ਸੰਸਥਾ) ਦੇ ਨਾਂ ਹੈ ਕਿਉਂਕਿ ਅੱਠ ਦਿਨ ਚੱਲੇ ਆਨਲਾਈਨ ਮੁਕਾਬਲੇ ਵਿਚ ਉਨ੍ਹਾਂ ਦੇ 43,157 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।

ਇਸ ਮੁਹਿੰਮ ਨੂੰ ਲੁਧਿਆਣਾ ਜਿਲ੍ਹੇ `ਚੋਂ ਸਭ ਤੋਂ ਵੱਧ 16,084 ਐਂਟਰੀਆਂ ਮਿਲੀਆਂ। ਇਸੇ ਤਰ੍ਹਾਂ ਅੰਮ੍ਰਿਤਸਰ `ਚੋਂ 13,862, ਸੰਗਰੂਰ 10,741, ਪਟਿਆਲਾ 10,614, ਗੁਰਦਾਸਪੁਰ 7,030, ਜਲੰਧਰ 6,180, ਫਤਿਹਗੜ੍ਹ ਸਾਹਿਬ 5,319, ਬਠਿੰਡਾ 4,956, ਬਰਨਾਲਾ 4,412, ਮੋਹਾਲੀ 3,214 ਅਤੇ ਮਾਨਸਾ 2788 , ਹੁਸ਼ਿਆਰਪੁਰ 2449 ਮੁਕਤਸਰ 2253, ਕਪੂਰਥਲਾ 2260, ਮੋਗਾ 2222, ਫਾਜ਼ਿਲਕਾ 2089, ਰੂਪਨਗਰ 1982, ਪਠਾਨਕੋਟ 1605, ਫਿਰੋਜ਼ਪੁਰ 1685, ਸ਼ਹੀਦ ਭਗਤ ਸਿੰਘ ਨਗਰ 1655, ਤਰਨ ਤਾਰਨ 1318, ਅਤੇ ਫਰੀਦਕੋਟ ਜਿਲ੍ਹੇ ਤੋਂ ਇਸ ਮੁਹਿੰਮ ਵਾਸਤੇ 1182 ਐਂਟਰੀਆਂ ਪ੍ਰਾਪਤ ਹੋਈਆਂ ਹਨ।
ਐਂਟਰੀਆਂ ਤੋਂ ਇਲਾਵਾ ਸੋਸ਼ਲ ਮੀਡੀਆ ਪਲੇਟਫਾਰਮ `ਤੇ ਇਸ ਮੁਹਿੰਮ ਤੱਕ ਤਕਰੀਬਨ 2.5 ਕਰੋੜ ਲੋਕਾਂ ਨੇ ਪਹੁੰਚ ਕੀਤੀ। ਇਸ ਮੁਹਿੰਮ ਤੱਕ ਫੇਸਬੁੱਕ `ਤੇ ਸਭ ਤੋਂ ਵੱਧ 8.5 ਮਿਲੀਅਨ (85 ਲੱਖ), ਯੂ ਟਿਊਬ `ਤੇ 7 ਮਿਲੀਅਨ (70 ਲੱਖ), ਟਿਕ ਟੋਕ `ਤੇ 4.5 ਮਿਲੀਅਨ (45 ਲੱਖ), ਇੰਸਟਾਗ੍ਰਾਮ `ਤੇ 2.5 ਮਿਲੀਅਨ (25 ਲੱਖ) ਅਤੇ ਟਵਿੱਟਰ ਅਤੇ ਸਨੈਪਚੈਟ `ਤੇ ਲਗਭਗ 1 ਮਿਲੀਅਨ (10 ਲੱਖ (ਹਰੇਕ)) ਲੋਕਾਂ ਨੇ ਪਹੁੰਚ ਕੀਤੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਢਲਾ ਉਦੇਸ਼ ਨਕਾਰਾਤਮਕਤਾ ਦੇ ਮਾਹੌਲ ਵਿਚ ਵਿਦਿਆਰਥੀਆਂ ਨੂੰ ਉਸਾਰੂ ਗਤੀਵਿਧੀ ਨਾਲ ਜੋੜਨਾ ਸੀ। ਸ੍ਰੀ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੇ ਅਪਣੇ ਰਿਸ਼ਤੇਦਾਰਾਂ ਵੱਲੋ ਭੇਜੀਆਂ ਗਈਆਂ ਐਂਟਰੀਆਂ ਨੂੰ ਮੁਕਾਬਲੇ ਦਾ ਹਿੱਸਾ ਨਹੀਂ ਮੰਨਿਆ ਜਾਵੇਗਾ ਅਤੇ ਜੇਤੂਆਂ ਦੀ ਪੂਰੀ ਤਰ੍ਹਾਂ ਚੋਣ ਮੈਰਿਟ ਅਤੇ ਪਾਰਦਰਸ਼ਤਾ ਦੇ ਅਧਾਰ `ਤੇ ਕੀਤੀ ਜਾਵੇਗੀ।
ਇਸ ਮੁਕਾਬਲੇ ਤੋਂ ਕੇਂਦਰ ਸਰਕਾਰ ਵੀ ਕਾਫ਼ੀ ਪ੍ਰਭਾਵਤ ਹੋਈ ਅਤੇ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਹੈ। ਮਨੁੱਖੀ ਸਰੋਤ ਵਿਕਾਸ ਬਾਰੇ ਕੇਂਦਰੀ ਮੰਤਰੀ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨਾਲ ‘ਅੰਬੈਸਡਰਜ਼ ਆਫ਼ ਹੋਪ’ ਮੁਹਿੰਮ ਦੇ ਵੇਰਵਿਆਂ ਬਾਰੇ ਜਾਣਨ ਲਈ ਗੱਲਬਾਤ ਕੀਤੀ। ਇਸ ਦੌਰਾਨ ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼, ਉੜੀਸਾ,ਰਾਜਸਥਾਨ ਅਤੇ ਛੱਤੀਸਗੜ੍ਹ ਸੂਬਿਆਂ ਵੱਲੋਂ ਆਪਣੇ ਵਿਦਿਆਰਥੀਆਂ ਲਈ ਵੀ ਇਹ ਮੁਹਿੰਮ ਸ਼ੁਰੂ ਕਰਨ ਦੇ ਸੰਕੇਤ ਮਿਲੇ ਹਨ। ਇਨ੍ਹਾਂ ਸੂਬਿਆਂ ਦੇ ਸਿੱਖਿਆ ਸਕੱਤਰਾਂ ਨੇ ਪਹਿਲਾਂ ਹੀ ਇਸ ਸਬੰਧ ਵਿੱਚ ਸ੍ਰੀ ਵਿਜੇ ਇੰਦਰ ਸਿੰਗਲਾ ਨਾਲ ਵਿਸਥਾਰ ਵਿੱਚ ਵਿਚਾਰ ਵਟਾਂਦਾਰਾ ਕੀਤਾ ਹੈ।
ਸ੍ਰੀ ਸਿੰਗਲਾ ਨੇ ਚੰਡੀਗੜ੍ਹ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ “ਇਸ ਮੁਹਿੰਮ ਨੂੰ ਬੱਚਿਆਂ ਤੋਂ ਮਿਲਿਆ ਹੁੰਗਾਰਾ ਵੇਖ ਕੇ ਬਹੁਤ ਖ਼ੁਸ਼ੀ ਹੋਈ। ਮੇਰੇ ਲਈ ਹਰ ਬੱਚਾ ਇਕ ਵਿਜੇਤਾ ਹੈ ਕਿਉਂਕਿ ਉਨ੍ਹਾਂ ਨੇ ਪੰਜਾਬੀ ਵਿਰਸੇ ਨੂੰ ਕਾਇਮ ਰੱਖਿਆ ਹੈ।ਜ਼ਿਆਦਾਤਰ ਐਂਟਰੀਆਂ ਪੰਜਾਬੀ ਲੋਕਾਚਾਰ ਅਤੇ ਸੱਭਿਆਚਾਰ ਨਾਲ ਸਬੰਧਤ ਹਨ। ਮੈਂ ਸਾਰੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਨੇ ਸਿਰਫ ਇੱਕ ਬੁਲਾਵੇ `ਤੇ ਵੀਡੀਓ ਰਾਹੀਂ ਨਵੀਨਤਾਕਾਰੀ ਵਿਚਾਰ ਸਾਂਝੇ ਕੀਤੇ।”
ਕੈਬਨਿਟ ਮੰਤਰੀ ਨੇ ਕਿਹਾ, “ਅਸੀਂ ਵਿਦਿਆਰਥੀਆਂ ਦੀ ਭਾਵਨਾ ਅਤੇ ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲਾਂ ਦੁਆਰਾ ਉਨ੍ਹਾਂ ਨੂੰ ਸੇਧ ਦੇਣ ਅਤੇ ਪ੍ਰੇਰਿਤ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦੇ ਹਾਂ। ਮੈਂ ਅਤੇ ਮੇਰੀ ਟੀਮ ਹਰੇਕ ਵੀਡੀਓ ਨੂੰ ਚੰਗੀ ਤਰ੍ਹਾਂ ਘੋਖੇਗੀ ਅਤੇ ਅਗਲੇ 20 ਦਿਨਾਂ ਵਿੱਚ ਨਤੀਜਿਆਂ ਦੀ ਘੋਸ਼ਣਾ ਕਰਨ ਲਈ ਇੱਕ ਵਿਸਥਾਰਤ ਰਿਪੋਰਟ ਤਿਆਰ ਕਰੇਗੀ।”
ਸ੍ਰੀ ਸਿੰਗਲਾ ਨੇ ਇਹ ਵੀ ਕਿਹਾ ਕਿ ਅੰਬੈਸਡਰ ਆਫ਼ ਹੋਪ ਮੁਹਿੰਮ ਵਿਦਿਆਰਥੀਆਂ ਲਈਆਂ ਅਜਿਹੀਆਂ ਮੁਹਿੰਮਾਂ ਸ਼ੁਰੂ ਕਰਨ ਵਾਸਤੇ ਸਰਕਾਰਾਂ ਲਈ ਇਕ ਮਿਸਾਲ ਕਾਇਮ ਕਰੇਗੀ।
ਸਿੱਖਿਆ ਮੰਤਰੀ ਨੇ ਕਿਹਾ, “ਮੇਰੇ ਬਹੁਤ ਸਾਰੇ ਰਿਸ਼ਤੇਦਾਰਾਂ ਨੇ ਆਪਣੇ ਬੱਚਿਆਂ ਦੀਆਂ ਵੀਡਿਓ ਵੀ ਸਾਂਝੀਆਂ ਕੀਤੀਆਂ ਹਨ। ਮੈਂ ਤੁਹਾਨੂੰ ਭਰੋਸਾ ਦਿੰਦਾ ਹਾਂ ਕਿ ਜੇਤੂਆਂ ਦਾ ਮੁਲਾਂਕਣ ਕਰਨ ਵੇਲੇ ਉਨ੍ਹਾਂ ਦੇ ਨਾਂ ਨਹੀਂ ਵਿਚਾਰੇ ਜਾਣਗੇ ਕਿਉਂ ਕਿ ਅਸੀਂ ਮੁਕਾਬਲੇ ਦੀ ਮੈਰਿਟ ਅਤੇ ਭਾਵਨਾ ਨੂੰ ਬਣਾਏ ਰੱਖਣ ਲਈ ਵਚਨਬੱਧ ਹਾਂ।” ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿੱਚ ਲੜਕੀਆਂ ਦੀ ਭਾਗੀਦਾਰੀ ਲੜਕਿਆਂ ਨਾਲੋਂ ਵੱਧ ਭਾਵ 60:40 ਰਹੀ ਹੈ।
ਸ਼ਹਿਰੀ ਸਕੂਲਾਂ ਵਿੱਚੋਂ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਮੁਹਾਲੀ ਜ਼ਿਲ੍ਹਿਆਂ ਜਦੋਂਕਿ ਦਿਹਾਤੀ ਖੇਤਰ ਦੇ ਸਕੂਲਾਂ ਵਿੱਚੋਂ ਮਾਨਸਾ, ਤਰਨਤਾਰਨ, ਫਿਰੋਜ਼ਪੁਰ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।
ਮੰਤਰੀ ਨੇ ਦੱਸਿਆ ਕਿ ਸਾਰੇ 22 ਜ਼ਿਲ੍ਹਿਆਂ ਵਿਚੋਂ ਤਿੰਨ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਵਿਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੈਬਲੇਟ ਸ਼ਾਮਲ ਹਨ।
ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ 50 ਹੋਰ ਇਨਾਮ ਵੀ ਦਿੱਤੇ ਜਾਣਗੇ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵਾਲੇ ਸਕੂਲਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜੇਤੂ ਵਿਦਿਆਰਥੀਆਂ ਦੇ ਅਧਿਆਪਕਾਂ ਦਾ ਵੀ ਮਾਣ ਤਾਣ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਇਨਾਮ ਦਿੱਤੇ ਜਾਣਗੇ।ਇਸ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਸਾਰਿਆਂ ਨੂੰ ‘ਅੰਬੈਸਡਰਜ਼ ਆਫ਼ ਹੋਪ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

by Ranjit Singh
September 23, 2026
0

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ ! ਮੋਹਾਲੀ, 23 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦਾ ਟੈਕਸ ਅਦਾ ਕੀਤੇ...

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

by Ranjit Singh
September 23, 2026
0

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ - ਹਸਪਤਾਲ ’ਚ ਹੋਈ ਨੌਜਵਾਨ ਮੌਤ ਮੋਹਾਲੀ, 23 ਸਤੰਬਰ (ਵਿਸ਼ਵ...

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
September 23, 2026
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਦੱਖਣ-ਪੱਛਮੀ ਮਾਨਸੂਨ ਨੇ...

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

by Ranjit Singh
September 23, 2026
0

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ - ਅੱਜ ਯਾਤਰਾ 'ਚ ਮਨਜਿੰਦਰ ਸਿਰਸਾ ਹੋਣਗੇ ਸ਼ਾਮਲ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

by Ranjit Singh
September 23, 2026
0

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ ! ਮੋਹਾਲੀ, 23 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦਾ ਟੈਕਸ ਅਦਾ ਕੀਤੇ...

Most Popular

Punjab: ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

Punjab: ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

by Ranjit Singh
1 week ago
0

Punjab: ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 