ਜਲੰਧਰ ਭੋਗਪੁਰ-ਆਦਮਪੁਰ ਰੋਡ ‘ਤੇ ਦਿਨ-ਦਿਹਾੜੇ ਐੱਚ. ਡੀ. ਐੱਫ. ਸੀ. ਬੈਂਕ ਦੀ ਕੈਸ਼ ਵੈਨ ‘ਚੋਂ ਹੋਈ ਇਕ ਕਰੋੜ 14 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਵਿਚ ਪੁਲਸ ਨੇ ਇਕ ਹੋਰ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਜਿਸ ਦੀ ਪਛਾਣ ਜਸਕਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਪੁਲਸ ਮੁਤਾਬਕ ਜਸਕਰਨ ਸਿੰਘ ਕੋਲੋਂ ਲੁੱਟ ਦੇ 14 ਲੱਖ ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਪੁਲਸ ਨੇ ਇਸ ਮਾਮਲੇ ਵਿਚ ਮੁਲਜ਼ਮ ਰਣਜੀਤ ਸਿੰਘ ਵਾਸੀ ਕਪੂਰਥਲਾ ਨੂੰ ਮੁਕਾਬਲੇ ਤੋਂ ਬਾਅਦ ਕੱਲ੍ਹ ਹੀ ਗ੍ਰਿਫਤਾਰ ਕਰ ਲਿਆ ਸੀ ਜੋ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਰਣਜੀਤ ਸਿੰਘ ਇਕ ਸਾਲ ਪਹਿਲਾਂ ਹੀ ਦੁਬਈ ਤੋਂ ਆਇਆ ਸੀ। ਇਸ ਲੁੱਟ ਕਾਂਡ ਦਾ ਮੁੱਖ ਮੁਲਜ਼ਮ ਸਤਿੰਦਰਪਾਲ ਸਿੰਘ ਹੈੱਪੀ ਹੈ ਅਤੇ ਇਸੇ ਬੈਂਕ ਦਾ ਮੁਲਾਜ਼ਮ ਹੈ। ਇਸ ਕਾਂਡ ‘ਚ ਸ਼ਾਮਲ ਸੁਖਵਿੰਦਰ ਸਿੰਘ ਨਿੰਮਾ, ਗੁਰਪ੍ਰੀਤ ਸਿੰਘ ਗੋਪੀ, ਸੁਖਦੇਵ ਸਿੰਘ ਸੋਨੂੰ ਅਤੇ ਹਰਦੀਪ ਸਿੰਘ ਦੀਪਾ ਦੀ ਪੁਲਸ ਮੁਸਤੈਦੀ ਨਾਲ ਭਾਲ ਕਰ ਰਹੀ ਹੈ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...