ਚੰਡੀਗੜ•, 6 ਮਈ( ਵਿਸ਼ਵ ਵਾਰਤਾ)-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 22ਵੇਂ ਦਿਨ 4,14,132 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 412628 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1504 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 412628 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 96251 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 85841 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 82120 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 72289 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 52298 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 23829 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 22ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 10460699 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।