ਮਾਨਸਾ 10 ਮਈ ( ਵਿਸ਼ਵ ਵਾਰਤਾ)-ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ 12 ਨਵੇਂ ਕੋਰੋਨਾ ਦੇ ਪਾਜ਼ਿਟੀਵ ਮਰੀ਼ਜ਼ ਪਾਏ ਗਏ ਹਨ, ਜਿਨ੍ਹਾਂ ਨੂੰ ਆਈਸੋਲੇਸ਼ਨ ਸੈਂਟਰ ਮਾਨਸਾ ਵਿਖੇ ਇਲਾਜ਼ ਲਈ ਲਿਆਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਵਿੱਚ 4 ਪੁਲਿਸ ਮੁਲਾਜ਼ਮ, 5 ਮਜ਼ਦੂਰ ਅਤੇ 3 ਵਿਦਿਆਰਥੀ ਸ਼ਾਮਿਲ ਸਨ।ਉਨ੍ਹਾਂ ਦੱਸਿਆ ਕਿ ਜੋ ਮਜ਼ਦੂਰ ਕੋਰੋਨਾ ਪਾਜ਼ਿਟੀਵ ਪਾਏ ਗਏ ਹਨ, ਉਨ੍ਹਾਂ ਵਿੱਚੋਂ 3 ਰਾਜਸਥਾਨ, 1 ਮੱਧ ਪ੍ਰਦੇਸ਼ ਅਤੇ 1 ਮਜ਼ਦੂਰ ਹਰਿਆਣਾ ਰਾਜ ਨਾਲ ਸਬੰਧਤ ਹੈ।
ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਉਧਰ ਦੂਜੇ ਪਾਸੇ ਸਿਵਲ ਹਸਪਤਾਲ ਵਿਖੇ ਇਲਾਜ਼ ਕਰਵਾ ਰਹੇ ਕੋਰੋਨਾ ਪਾਜ਼ਿਟੀਵ ਮਰੀਜ਼ਾਂ ਵਿੱਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿੱਚੋਂ ਜਲਦ ਹੀ ਛੁੱਟੀ ਦੇ ਦਿੱਤੀ ਜਾਵੇਗੀ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਨ੍ਹਾਂ 12 ਵਿਅਕਤੀਆਂ ਦੇ ਕੋਰੋਨਾ ਪਾਜ਼ਿਟੀਵ ਆਉਣ ਨਾਲ ਹੁਣ ਮਾਨਸਾ ਜ਼ਿਲ੍ਹੇ ਵਿੱਚ ਕੋਰੋਨਾ ਪਾਜ਼ਿਟੀਵ ਕੇਸਾਂ ਦੀ ਗਿਣਤੀ ਵੱਧ ਕੇ 33 ਹੋ ਗਈ ਹੈ, ਜਿਨ੍ਹਾਂ ਵਿੱਚੋਂ 8 ਮਰੀਜ਼ਾਂ ਦੇ ਤੰਦਰੁਸਤ ਹੋਣ ਉਪਰੰਤ ਮੌਜੂਦਾ ਸਮੇਂ ਸਿਵਲ ਹਸਪਤਾਲ ਮਾਨਸਾ ਵਿਖੇ 25 ਕੋਰੋਨਾ ਪਾਜ਼ਿਟੀਵ ਮਰੀਜ਼ਾਂ ਦਾ ਇਲਾਜ਼ ਚੱਲ ਰਿਹਾ ਹੈ।
ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਨਵੇਂ ਕੋਰੋਨਾ ਪਾਜ਼ਿਟੀਵ ਆਏ ਮਜ਼ਦੂਰ ਅਤੇ ਵਿਦਿਆਰਥੀ ਪਹਿਲਾਂ ਤੋਂ ਹੀ ਘਰ ਵਿੱਚ ਇਕਾਂਤਵਾਸ ਵਿੱਚ ਰੱਖੇ ਹੋਏ ਸਨ ਅਤੇ ਹੁਣ ਇਨ੍ਹਾਂ ਨੂੰ ਆਈਸੋਲੇਸ਼ਨ ਸੈਂਟਰ ਮਾਨਸਾ ਵਿਖੇ ਲਿਆਇਆ ਜਾ ਰਿਹਾ ਹੈ ਜਿੱਥੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਇਨ੍ਹਾ ਦਾ ਇਲਾਜ਼ ਕੀਤਾ ਜਾਵੇਗਾ।
ਵਿਸ਼ਵ ਟੀਕਾਕਰਨ ਹਫਤੇ ਦੌਰਾਨ 149 ਕੈਂਪ ਲਗਾ ਕੇ 1988 ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਕੀਤਾ ਟੀਕਾਕਰਨ:ਡਾਕਟਰ ਕਵਿਤਾ ਸਿੰਘ
ਵਿਸ਼ਵ ਟੀਕਾਕਰਨ ਹਫਤੇ ਦੌਰਾਨ 149 ਕੈਂਪ ਲਗਾ ਕੇ 1988 ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਕੀਤਾ ਟੀਕਾਕਰਨ:ਡਾਕਟਰ ਕਵਿਤਾ ਸਿੰਘ ਫ਼ਾਜ਼ਿਲਕਾ 2 ਮਈ (ਵਿਸ਼ਵ ਵਾਰਤਾ):- ਟੀਕਕਰਨ...