ਬਟਾਲਾ, 11 ਮਈ( ਵਿਸ਼ਵ ਵਾਰਤਾ ) – ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਨੂੰ ਲਾਗੂ ਕਰਨ ਵਿੱਚ ਬਟਾਲਾ ਪੁਲਿਸ ਆਪਣੇ ਪੂਰੇ ਯਤਨ ਕਰ ਰਹੀ ਹੈ। ਕਰਫਿਊ ਨੂੰ ਲਾਗੂ ਕਰਾਉਣ ਲਈ ਪੁਲਿਸ ਨੇ ਜਿਥੇ ਲੋਕਾਂ ਨੂੰ ਅਪੀਲਾਂ ਕੀਤੀਆਂ ਹਨ ਓਥੇ ਬਾਰ-ਬਾਰ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਹੈ।
ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ 22 ਮਾਰਚ 2020 ਤੋਂ 11 ਮਈ 2020 ਤੱਕ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ 324 ਕੇਸ ਦਰਜ ਕਰਕੇ 412 ਵਿਅਕਤੀ ਗ੍ਰਿਫ਼ਤਾਰ ਕੀਤੇ ਹਨ। ਇਸ ਤੋਂ ਇਲਾਵਾ ਕਰਫਿਊ ਦੀ ਉਲੰਘਣਾ ਤਹਿਤ 50 ਵਾਹਨਾਂ ਨੂੰ ਜਬਤ ਕੀਤਾ ਹੈ ਜਿਨ੍ਹਾਂ ਵਿੱਚ 28 ਦੋ ਪਹੀਆ ਵਾਹਨ, 13 ਕਾਰਾਂ ਅਤੇ 9 ਹੋਰ ਚਾਰ ਪਹੀਆ ਵਾਹਨ ਸ਼ਾਮਲ ਹਨ।
ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਇਹ ਕਰਫਿਊ ਮਨੁੱਖੀ ਸਿਹਤ ਨੂੰ ਕੋਰੋਨਾ ਨਾਮ ਦੀ ਖਤਰਨਾਕ ਬਿਮਾਰੀ ਤੋਂ ਬਚਾਉਣ ਲਈ ਲਗਾਇਆ ਗਿਆ ਹੈ ਅਤੇ ਹਰ ਨਾਗਰਿਕ ਨੂੰ ਆਪਣਾ ਫਰਜ ਸਮਝ ਕੇ ਕਰਫਿਊ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਬਟਾਲਾ ਪੁਲਿਸ ਕਾਨੂੰਨੀ ਕਾਰਵਾਈ ਦਾ ਰਾਹ ਅਪਣਾਅ ਰਹੀ ਹੈ ਅਤੇ ਕਰਫਿਊ ਦੀ ਉਲੰਘਣਾ ਦੇ 324 ਪਰਚੇ ਦਰਜ ਕਰਕੇ 412 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੌਰਾਨ ਪੁਲਿਸ ਦਾ ਸਹਿਯੋਗ ਕਰਨ ਅਤੇ ਆਪਣੇ ਘਰਾਂ ਵਿੱਚ ਹੀ ਰਹਿਣ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...