
ਮਾਨਸਾ 14 ਮਈ ; ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਸੁਖਰਾਜ ਸਿੰਘ ਨੱਤ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾਂਦੀ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮੌੜ ਮੰਡੀ ਵਿਖੇ ਕਰ ਦਿੱਤਾ ਗਿਆ ਹੈ।
ਸ੍ਰੀ ਨੱਤ ਨੇ ਮਾਨਸਾ ਜ਼ਿਲ੍ਹੇ ਦੇ ਜੋਗਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ 2002 ਵਿਚ ਚੋਣ ਲੜੀ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਉਸ ਵੇਲੇ ਦੀ ਹਕੂਮਤ ਦੌਰਾਨ ਉਹ ਵੀਵਕੋ ਦੇ ਚੇਅਰਮੈਨ ਲਾਏ ਗਏ ਸਨ। ਉਨ੍ਹਾਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੌੜ ਮੰਡੀ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ।





















