
ਹੁਸ਼ਿਆਰਪੁਰ, 16 ਮਈ (ਤਰਸੇਮ ਦੀਵਾਨਾ )-ਜ਼ਿਲ•ੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ•ੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 12 ਨਵੇਂ ਸੈਂਪਲ ਲਏ ਗਏ ਹਨ। ਉਨ•ਾਂ ਦੱਸਿਆ ਕਿ ਹੁਣ ਤੱਕ 1477 ਸੈਂਪਲ ਲਏ ਜਾ ਚੁੱਕੇ ਹਨ, ਜਿਸ ਵਿੱਚੋਂ 1280 ਸੈਂਪਲ ਨੈਗੇਟਿਵ ਆਏ ਹਨ ਅਤੇ 79 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਹੁਣ ਤੱਕ 25 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ ਜ਼ਿਲ•ੇ ਵਿੱਚ 93 ਕੋਰੋਨਾ ਪੋਜ਼ੀਟਿਵ ਮਰੀਜ ਸਾਹਮਣੇ ਆ ਚੁੱਕੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਵੀਂ ਡਿਸਚਾਰਜ ਪਾਲਿਸੀ ਵਿੱਚ ਘੱਟ ਲੱਛਣਾ ਵਾਲੇ ਪੋਜ਼ੀਟਿਵ ਮਰੀਜ਼ਾਂ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਤੋਂ ਡਿਸਚਾਰਜ ਕਰਕੇ ਘਰ ਵਿੱਚ ਇਕਾਂਤਵਾਸ ਲਈ ਨਿਰਦੇਸ਼ ਦੇ ਕੇ ਭੇਜ ਦਿੱਤਾ ਗਿਆ ਹੈ। ਉਨ•ਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡਿਸਚਾਰਜ ਕੀਤੇ ਮਰੀਜ ਘਰਾਂ ਵਿੱਚ ਇਕਾਂਤਵਾਸ ਦੀ ਪੂਰੀ ਪਾਲਣਾ ਕਰਨ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...





















