• Latest
  • Trending
2022 ਤੱਕ ਪੰਜਾਬ ਸਾਰੇ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪਾਣੀ ਵਾਲੇ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏਗਾ-ਕੈਪਟਨ ਅਮਰਿੰਦਰ ਸਿੰਘ

2022 ਤੱਕ ਪੰਜਾਬ ਸਾਰੇ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪਾਣੀ ਵਾਲੇ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏਗਾ-ਕੈਪਟਨ ਅਮਰਿੰਦਰ ਸਿੰਘ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

7 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

7 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

7 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

8 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

8 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

8 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

8 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

9 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

9 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

2022 ਤੱਕ ਪੰਜਾਬ ਸਾਰੇ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪਾਣੀ ਵਾਲੇ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏਗਾ-ਕੈਪਟਨ ਅਮਰਿੰਦਰ ਸਿੰਘ

May 18, 2020
in ਖਬਰਾਂ, ਪੰਜਾਬ
2022 ਤੱਕ ਪੰਜਾਬ ਸਾਰੇ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪਾਣੀ ਵਾਲੇ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏਗਾ-ਕੈਪਟਨ ਅਮਰਿੰਦਰ ਸਿੰਘ

ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਟਰੀਟਮੈਂਟ ਪਲਾਂਟਾਂ ਅਤੇ ਸ਼ੁੱਧੀਕਰਨ ਦੇ ਸਾਧਨਾਂ ‘ਤੇ ਜੀ.ਐਸ.ਟੀ. 18 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਦੀ ਅਪੀਲ
ਕੰਢੀ ਖੇਤਰ ਨੂੰ ‘ਪਹਾੜੀ ਖੇਤਰ’ ਐਲਾਨਣ ਦੀ ਮੰਗ, ਲਾਭਪਾਤਰੀ ਨੂੰ ਹਿੱਸਾ ਘਟਣ ਨਾਲ ਮਿਲੇਗਾ ਲਾਭ
ਚੰਡੀਗੜ੍ਹ, 18 ਮਈ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਸਾਲ 2022 ਤੱਕ ਪੰਜਾਬ ਸਾਰੇ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ 100 ਫੀਸਦੀ ਪੀਣ ਵਾਲੇ ਸਾਫ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਤਿਆਰ ਹੈ ਅਤੇ ਇਨ੍ਹਾਂ ਵਿੱਚ 50 ਫੀਸਦੀ ਘਰਾਂ ਵਿੱਚ ਪਹਿਲਾਂ ਹੀ ਵਿਅਕਤੀਗਤ ਘਰੇਲੂ ਕੁਨੈਕਸ਼ਨ ਸ਼ਾਮਲ ਹਨ।
ਕੇਂਦਰੀ ਜਲ ਸ਼ਕਤੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਕ ਅਪ੍ਰੈਲ, 2020 ਤੱਕ 1634 ਢਾਣੀਆਂ ਜਿੱਥੇ ਧਰਤੀ ਹੇਠਲਾ ਪਾਣੀ ਪ੍ਰਭਾਵਿਤ ਪਾਇਆ ਗਿਆ, ਵਿੱਚੋਂ 477 ਵਿੱਚ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਪੰਜਾਬ ਸਰਕਾਰ ਦੇ ਟੀਚੇ ਦੀ ਲੀਹ ‘ਤੇ ਮਾਰਚ, 2022 ਤੱਕ ਪੇਂਡੂ ਖੇਤਰ ਦੇ ਹਰੇਕ ਘਰ ਨੂੰ ਪਾਈਪ ਰਾਹੀਂ ਜਲ ਕੁਨੈਕਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਜੋ ਕੇਂਦਰ ਸਰਕਾਰ ਵੱਲੋਂ ਕਿਆਸੇ ਜਲ ਜੀਵਨ ਮਿਸ਼ਨ ਤੋਂ ਵੀ ਪਹਿਲਾਂ ਹੋਵੇਗਾ।
ਇਸ ਦਿਸ਼ਾ ਵਿੱਚ ਸੂਬੇ ਦੇ ਯਤਨਾਂ ਨੂੰ ਹੋਰ ਅੱਗੇ ਵਧਾਉਣ ਲਈ ਮੁੱਖ ਮੰਤਰੀ ਨੇ ਟਰੀਟਮੈਂਟ ਪਲਾਂਟਾਂ ਦੇ ਨਾਲ-ਨਾਲ ਸ਼ੁੱਧੀਕਰਨ ਸਾਧਨਾਂ ‘ਤੇ ਜੀ.ਐਸ.ਟੀ. 18 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਦੀ ਮੰਗ ਕੀਤੀ ਤਾਂ ਕਿ ਜਲ ਜੀਵਨ ਮਿਸ਼ਨ ਦੀਆਂ ਸਕੀਮਾਂ ਨੂੰ ਲੰਮੇ ਸਮੇਂ ਤੱਕ ਟਿਕਾਊ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਟਰੀਟਮੈਂਟ ਪਲਾਂਟਾਂ ਨੂੰ ਹਰੇਕ 2-3 ਸਾਲਾਂ ਵਿੱਚ ਬਦਲਣ ਦੀ ਲੋੜ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਕੰਢੀ ਖੇਤਰ ਦੇ 1449 ਪਿੰਡਾਂ ਨੂੰ ‘ਪਹਾੜੀ ਖੇਤਰ’ ਵਜੋਂ ਮਾਨਤਾ ਦਿੱਤੀ ਜਾਵੇ ਜਿਸ ਨਾਲ ਜਲ ਜੀਵਨ ਮਿਸ਼ਨ ਤਹਿਤ ਨਿਰਮਾਣ ਲਈ ਲਾਭਪਾਤਰੀ ਦਾ ਹਿੱਸਾ 10 ਫੀਸਦੀ ਤੋਂ ਘਟ ਕੇ 5 ਫੀਸਦੀ ਰਹਿ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਬਹੁਤ ਜ਼ਰੂਰੀ ਹੈ ਕਿ ਜਲ ਜੀਵਨ ਮਿਸ਼ਨ ਤਹਿਤ ਸੂਬੇ ਵੱਲੋਂ ਆਪਣੇ ਹਿੱਸੇ ਦੇ ਤੌਰ ‘ਤੇ ਪਾਏ ਜਾਣ ਵਾਲੇ ਯੋਗਦਾਨ ਲਈ ਕੇਂਦਰ ਸਰਕਾਰ ਨਾਬਾਰਡ ਅਤੇ ਹੋਰ ਬਹੁ-ਪੱਖੀ ਏਜੰਸੀਆਂ ਪਾਸੋਂ ਪੈਸਾ ਦਿਵਾਉਣ ਵਿੱਚ ਸੂਬੇ ਦੀ ਮਦਦ ਕਰੇ। ਉਨ੍ਹਾਂ ਨੇ ਕੇਂਦਰੀ ਮੰਤਰਾਲੇ ਨੂੰ ਦੇਸ਼ ਦੀਆਂ ਨਿਸ਼ਚਤ ਖਰੀਦ ਪ੍ਰਕ੍ਰਿਆਵਾਂ (ਕੀਮਤ ਦੇ ਕਾਂਟਰੈਕਟ ਵਰਗੀਆਂ) ਦੀ ਇਜਾਜ਼ਤ ਦੇਣ ਲਈ ਪਾਣੀ ਅਤੇ ਸਫਾਈ ਦੇ ਸੈਕਟਰ ਵਿੱਚ ਪੂੰਜੀ ਮੁਹੱਈਆ ਕਰਵਾਉਣ ਵਾਲੀਆਂ ਬਹੁ-ਧਿਰੀ ਏਜੰਸੀਆਂ ਦਾ ਮਾਮਲਾ ਆਰਥਿਕ ਮਾਮਲਿਆਂ ਬਾਰੇ ਵਿਭਾਗ ਕੋਲ ਉਠਾਉਣ ਲਈ ਆਖਿਆ ਤਾਂ ਕਿ ਉਨ੍ਹਾਂ ਦੀਆਂ ਆਪਣੀਆਂ ਖਰੀਦ ਪ੍ਰਕ੍ਰਿਆਵਾਂ ਦੀ ਬਜਾਏ ਖਰੀਦ ਵਿੱਚ ਤੇਜ਼ੀ ਲਿਆਂਦੀ ਜਾ ਸਕੇ।
ਕੰਢੀ ਪੱਟੀ ਦੇ ਪਿੰਡਾਂ ਦੇ ਮੁੱਦੇ ‘ਤੇ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ ਇਹ ਮੁੱਦਾ ਵਾਰ-ਵਾਰ ਕੇਂਦਰ ਸਰਕਾਰ ਕੋਲ ਉਠਾਇਆ ਜਾਂਦਾ ਰਿਹਾ ਹੈ, ਪਰ ਹਾਲੇ ਤੱਕ ਇਸ ‘ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਹ ਪਿੰਡ ਹਿਮਾਚਲ ਪ੍ਰਦੇਸ਼ ਦੇ ਇਨ੍ਹਾਂ ਦੇ ਨੇੜਲੇ ਪਿੰਡਾਂ ਵਰਗੇ ਹੀ ਹਨ, ਜਿੱਥੇ ਰਹਿੰਦੇ ਲਾਭਪਾਤਰੀਆਂ ਨੂੰ ਸਕੀਮ ਦੀ ਲਾਗਤ ਦਾ ਕੇਵਲ 5 ਫੀਸਦ ਹਿੱਸਾ ਪਾਉਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਇਨ੍ਹਾਂ ਪਿੰਡਾਂ ਨੂੰ ਵੀ ਸਹੂਲਤਾਂ ਪੱਖੋਂ ਡੀ.ਡੀ.ਪੀ ਅਤੇ ਡੀ.ਪੀ.ਏ.ਪੀ ਖੇਤਰਾਂ ਦੇ ਲਾਭਪਾਤਰੀਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ ਖਾਸਕਰ ਉਸਾਰੀ ਸਕੀਮਾਂ ਅਤੇ ਟਿਊਬਵੈੱਲ ਬੋਰਾਂ ‘ਤੇ ਆਉਂਦੀ ਉੱਚੀ ਲਾਗਤ ਨੂੰ ਧਿਆਨ ਵਿਚ ਰੱਖਦੇ ਹੋਏ।
ਪੰਜਾਬ ਵਿੱਚ ਪਾਈਪਾਂ ਜ਼ਰੀਏ ਪਾਣੀ ਦੀ ਸਪਲਾਈ ਦੀ ਅਵਸਥਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 1 ਅਪ੍ਰੈਲ, 2020 ਤੱਕ 17.48 ਲੱਖ ਘਰਾਂ ਨੂੰ ਸਕੀਮ ਤਹਿਤ ਕਵਰ ਕੀਤਾ ਜਾ ਚੁੱਕਿਆ ਹੈ। ਬਾਕੀ ਰਹਿੰਦੇ 1759542 ਘਰਾਂ ਵਿਚੋਂ 760000 ਨੂੰ 2020-21 ਵਿੱਚ ਕਵਰ ਕਰਨ ਦਾ ਪ੍ਰਸਤਾਵ ਹੈ ਅਤੇ ਬਾਕੀਆਂ ਨੂੰ 2021-22 ਵਿਚ। ਉਨ੍ਹਾਂ ਕਿਹਾ ਕਿ ਬਾਸ਼ਿੰਦਿਆਂ ਦੇ ਲਿਹਾਜ਼ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ 92 ਫੀਸਦ ਵਾਸੀਆਂ ਨੂੰ ਪਾਈਪਾਂ ਜ਼ਰੀਏ ਜਲ ਸਪਲਾਈ ਦੇ ਨੈੱਟਵਰਕ ਤਹਿਤ ਕਵਰ ਕੀਤਾ ਜਾ ਚੁੱਕਾ ਹੈ ਅਤੇ 50 ਫੀਸਦ ਪੇਂਡੂ ਘਰਾਂ ਨੂੰ ਵਿਅਕਤੀਗਤ ਪਾਣੀ ਸਪਲਾਈ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਮੰਤਰੀ ਨੂੰ ਦੱਸਿਆ ਗਿਆ ਕਿ 2009 ਤੋਂ ਪੰਜਾਬ ਅੰਦਰ ਨਵੀਆਂ ਸਕੀਮਾਂ ਦੇ ਵਿਕਾਸ ਲਈ ਨੀਤੀਗਤ ਤੌਰ ‘ਤੇ ਸਮੂਹਿਕ ਭਾਗੀਦਾਰੀ ਨੂੰ ਜ਼ਰੂਰੀ ਅੰਗ ਬਣਾਇਆ ਗਿਆ ਹੈ ਅਤੇ ਪੇਂਡੂ ਪੱਧਰ ‘ਤੇ ਗਠਿਤ ਗ੍ਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਇਨ੍ਹਾਂ ਸਾਰੀਆਂ ਸਕੀਮਾਂ ਦੀ ਯੋਜਨਾ ਤੇ ਅਮਲ ਵਿੱਚ ਸ਼ਮੂਲੀਅਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਧਨ ਪੈਦਾ ਕਰਨ ਵਿਚ ਮਾਲਕੀ ਦੀ ਭਾਵਨਾ ਉਜਾਗਰ ਕਰਨ ਲਈ ਘਰਾਂ ਤੋਂ ਵਿਅਕਤੀਗਤ ਹਿੱਸੇਦਾਰੀ ਇਕੱਠੀ ਕੀਤੀ ਜਾਂਦੀ ਹੈ।
ਸੂਬੇ ਅੰਦਰ ਜਲ ਸਪਲਾਈ ਸੇਵਾਵਾਂ ਦੇ ਮਾਪਦੰਡਾਂ ਨੂੰ ਉਸਾਰੂ ਰੱਖਣ ਲਈ ਲਗਾਤਾਰ ਕੀਤੇ ਜਾਂਦੇ ਯਤਨਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤੀ ਵਿਅਕਤੀ ਪ੍ਰਤੀ ਦਿਨ 70 ਲੀਟਰ ਪਾਣੀ ਅਤੇ ਰੋਜ਼ਾਨਾ 10 ਘੰਟੇ ਸਪਲਾਈ ਨੂੰ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਪਿੰਡ ਅਜਿਹੇ ਵੀ ਹਨ ਜਿੱਥੇ ਹਫਤੇ ਦੇ ਸੱਤੋਂ ਦਿਨ 24 ਘੰਟੇ ਸਪਲਾਈ ਦਾ ਟੀਚਾ ਪੂਰਾ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 8240 ਸਕੀਮਾਂ ਵਿਚੋਂ 4351 ਜਲ ਸਪਲਾਈ ਸਕੀਮਾਂ ਦਾ ਪ੍ਰਬੰਧ ਗ੍ਰਾਮ ਪੰਚਾਇਤ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਵੇਖਿਆ ਜਾ ਰਿਹਾ ਹੈ ਅਤੇ 2770 ਸਕੀਮਾਂ ਚਲਾਉਣ ਲਈ ਵਿੱਤੀ ਵਸੀਲੇ ਇਨ੍ਹਾਂ ਵੱਲੋਂ ਖੁਦ ਜੁਟਾਏ ਜਾਂਦੇ ਹਨ।
ਪੇਂਡੂ ਖੇਤਰਾਂ ਵਿੱਚ ਪਾਈਪਾਂ ਜ਼ਰੀਏ ਜਲ ਸਪਲਾਈ ਸਕੀਮਾਂ ਚਲਾਉਣ ਤੇ ਰੱਖ-ਰਖਾਵ ਲਈ ਵਿੱਤੀ ਵਸੀਲੇ ਜੁਟਾਉਣ ਨੂੰ ਯਕੀਨੀ ਬਣਾਉਣ ਲਈ ਡੀ.ਡਬਲਿਊ ਐਸ.ਐਸ. ਦੁਆਰਾ ਚਲਾਈਆਂ ਜਾ ਰਹੀਆਂ ਜਲ ਸਪਲਾਈ ਸਕੀਮਾ ਲਈ ਪ੍ਰਤੀ ਘਰ ਪ੍ਰਤੀ ਮਹੀਨਾ 135 ਰੁਪਏ ਭੁਗਤਾਨ ਵਸੂਲ ਕੀਤਾ ਜਾਂਦਾ ਹੈ। ਸਾਲ 2019-20 ਦੌਰਾਨ ਵਰਤੋਂ ਚਾਰਜਾਂ ਦੇ ‘ਤੌਰ ਤੇ ਕੁੱਲ 92 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ ਜਿਨ੍ਹਾਂ ਦੀ ਵਰਤੋਂ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਅਤੇ ਜਲ ਸਪਲਾਈ ਸਕੀਮਾਂ ਦੇ ਰੱਖ ਰਖਾਅ ‘ਤੇ 75:25 ਦੀ ਦਰ ਨਾਲ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਗ੍ਰਾਮ ਪੰਚਾਇਤ ਜਲ ਸਪਲਾਈ ਸਕੀਮਾਂ ਦੇ ਪ੍ਰਬੰਧਾਂ ਲਈ ਪੇਂਡੂ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਆਪਣੀ ਪੱਧਰ ‘ਤੇ ਭੁਗਤਾਨ ਇਕੱਤਰ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਮੰਤਰਾਲੇ ਵੱਲੋਂ ਹਾਲ ਹੀ ਵਿਚ ਜਾਰੀ ਹਦਾਇਤਾਂ ਦੀ ਸਰਾਹਨਾ ਕੀਤੀ ਜਿਨ੍ਹਾਂ ਅਨੁਸਾਰ 15ਵੇਂ ਵਿੱਤ ਕਮਿਸ਼ਨਦੀਆਂ ਪੇਂਡੂ ਖੇਤਰਾਂ ਦੇ ਸਥਾਨਕ ਵਿਭਾਗਾਂ ਨੂੰ ਜਾਰੀ ਗ੍ਰਾਂਟਾਂ ਦਾ 50 ਫੀਸਦ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕੰਮਾਂ ਨਾਲ ਜੋੜਨ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਪੰਚਾਇਤਾਂ ਕੋਲ ਬਿਜਲੀ ਬਿਲਾਂ ਦੇ ਭੁਗਤਾਨ, ਪਾਣੀ ਨੂੰ ਸੁਧ ਰੱਖਣ ਲਈ ਸੋਡੀਅਮ ਹਾਈਪੋਕਲੋਰਾਈਟ ਦੀ ਖ੍ਰੀਦ ਅਤੇ ਮਸ਼ੀਨਾਂ ਦੀ ਮੁਰੰਮਤ ਆਦਿ ਲਈ ਫੰਡ ਉਪਲੱਬਧ ਹੋ ਸਕਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਜੇ.ਐਮ.ਐਮ ਲਈ ਆਪਣਾ ਹਿੱਸਾ ਮੁਹੱਈਆ ਕਰਵਾਉਣ ਲਈ ਇਛੁੱਕ ਹੈ ਅਤੇ ਇਸ ਵੱਲੋਂ ਰਾਸ਼ਟਰੀ ਪੇਂਡੂ ਜਲ ਪ੍ਰੋਗਰਾਮਅਤੇ ਨੈਸ਼ਨਲ ਜਲ ਗੁਣਵੱਤਾ ਉਪ ਮਿਸ਼ਨ ਪ੍ਰਾਜੈਕਟਾਂ ਲਈ ਲਗਾਤਾਰ ਆਪਣਾ ਹਿੱਸਾ ਦਿੱਤਾ ਜਾ ਰਿਹਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

by Ranjit Singh
4 weeks ago
0

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ - ਐਡਵੋਕੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 